ਵਾਲੀਬਾਲ ਸਮੈਸ਼ਿੰਗ ਮੁਕਾਬਲਿਆਂ ’ਚ ਜੀ. ਜੀ. ਐਸ. ਪਬਲਿਕ ਸਕੂਲ ਦਾ ਤੀਜਾ ਸਥਾਨ
ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-70ਵੀਆਂ ਪੰਜਾਬ ਰਾਜ ਵਾਲੀਬਾਲ ਸਮੈਸ਼ਿੰਗ ਅੰਡਰ-17 ਲੜਕੀਆਂ ਦੇ ਮੁਕਾਬਲਿਆਂ ਵਿਚ ਜੀ. ਜੀ.
ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-70ਵੀਆਂ ਪੰਜਾਬ ਰਾਜ ਵਾਲੀਬਾਲ ਸਮੈਸ਼ਿੰਗ ਅੰਡਰ-17 ਲੜਕੀਆਂ ਦੇ ਮੁਕਾਬਲਿਆਂ ਵਿਚ ਜੀ.ਜੀ.ਐਸ. ਪਬਲਿਕ ਸਕੂਲ ਮਡਾਹਰ ਕਲਾਂ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਰਾਜ ਪੱਧਰੀ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਵਾਂਦਰ ਜਟਾਣਾ ਜ਼ਿਲ੍ਹਾ ਫ਼ਰੀਦਕੋਟ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਜੀ.ਜੀ.ਐਸ. ਪਬਲਿਕ ਸਕੂਲ ਮਡਾਹਰ ਕਲਾਂ ਦੀਆਂ ਖਿਡਾਰਨਾਂ ਏਕਮਜੋਤ ਕੌਰ ਕੰਗ, ਨਿਮਰਤ ਕੌਰ, ਜਸਨੂਰ ਕੌਰ ਅਤੇ ਨਵਜੋਤ ਕੌਰ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਦੀ ਪ੍ਰਤੀਨਿਧਤਾ ਕਰਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਟੀਮ ਨੂੰ ਤੀਜੇ ਸਥਾਨ ’ਤੇ ਪਹੁੰਚਾਉਣ ਵਿਚ ਅਹਿਮ ਯੋਗਦਾਨ ਪਾਇਆ। ਜੇਤੂ ਖਿਡਾਰਨਾਂ ਦੇ ਸਕੂਲ ਪਹੁੰਚਣ ’ਤੇ ਸਕੂਲ ਮੁਖੀ ਨਵਦੀਪ ਕੌਰ ਟੁਰਨਾ ਅਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਨੇ ਖਿਡਾਰਨਾਂ ਦੀ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਜਿੱਥੇ ਸਰੀਰਕ ਤੰਦਰੁਸਤੀ ਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਹੁੰਦੀ ਹੈ, ਉਥੇ ਹੀ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਟੀਮ ਭਾਵਨਾ ਤੇ ਮੁਕਾਬਲੇ ਦੀ ਸਮਰੱਥਾ ਵੀ ਵਿਕਸਿਤ ਹੁੰਦੀ ਹੈ। ਇਸ ਮੌਕੇ ਵਾਲੀਬਾਲ ਕੋਚ ਕੁਲਵਿੰਦਰ ਸਿੰਘ ਵੜਿੰਗ ਦੀ ਵੀ ਸ਼ਲਾਘਾ ਕੀਤੀ ਗਈ ਅਤੇ ਜੇਤੂ ਖਿਡਾਰਨਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਕੇ ਨਵੀਆਂ ਪ੍ਰਾਪਤੀਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਮੁਖੀ ਅਤੇ ਸਮੂਹ ਸਟਾਫ਼ ਨੇ ਉਮੀਦ ਪ੍ਰਗਟਾਈ ਕਿ ਇਹ ਖਿਡਾਰਨਾਂ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਸਕੂਲ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕਰਦੀਆਂ ਰਹਿਣਗੀਆਂ।