11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਧੀਕ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਅਤੇ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਵਲੋਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਵਲੋਂ ਪੇਸ਼ ਕੀਤੇ ਗਏ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕਰਦਿਆਂ ਉਨ੍ਹਾਂ ਦੇ ਵਿਹਾਰਕ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਵਪਾਰੀਆ ਦੀਆਂ ਸਮੱਸਿਆਵਾਂ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ। ਅਜੀਤ ਤਸਵੀਰ 12-11-2026
ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਅਤੇ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਵਲੋਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਵਲੋਂ ਪੇਸ਼ ਕੀਤੇ ਗਏ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕਰਦਿਆਂ ਉਨ੍ਹਾਂ ਦੇ ਵਿਹਾਰਕ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਵਪਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਵਪਾਰੀਆਂ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਲਈ ਪ੍ਰਸ਼ਾਸਨ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਅਤੇ ਪ੍ਰਸ਼ਾਸਨ ਵਿਚਕਾਰ ਬਿਹਤਰ ਤਾਲਮੇਲ ਨਾਲ ਹੀ ਸਮੱਸਿਆਵਾਂ ਦਾ ਪ੍ਰਭਾਵਸ਼ਾਲੀ ਹੱਲ ਕੀਤਾ ਜਾ ਸਕਦਾ ਹੈ। ਇਸ ਲਈ ਵਪਾਰੀ ਵਰਗ ਵਲੋਂ ਉਠਾਏ ਗਏ ਮਸਲਿਆਂ ਨੂੰ ਤਰਜੀਹ ਦੇ ਆਧਾਰ ’ਤੇ ਵਿਚਾਰਿਆ ਜਾਵੇ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਨਾਲ ਸਬੰਧਿਤ ਮਾਮਲਿਆਂ ਵਿਚ ਬੇਲੋੜੀ ਦੇਰੀ ਨਾ ਕੀਤੀ ਜਾਵੇ ਅਤੇ ਹਰੇਕ ਸ਼ਿਕਾਇਤ ਦੀ ਗੰਭੀਰਤਾ ਨਾਲ ਪੜਤਾਲ ਕਰਕੇ ਉਸ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਮਾਮਲੇ ਵੱਖ-ਵੱਖ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਹੱਲ ਹੋ ਸਕਦੇ ਹਨ, ਉਨ੍ਹਾਂ ਸਬੰਧੀ ਸਾਂਝੇ ਤੌਰ ’ਤੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸ਼ਹਿਰ ਦੀ ਸਫ਼ਾਈ ਵਿਵਸਥਾ, ਸਟਰੀਟ ਲਾਈਟਾਂ, ਪਾਰਕਿੰਗ ਅਤੇ ਹੋਰ ਬੁਨਿਆਦੀ ਨਾਗਰਿਕ ਸਹੂਲਤਾਂ ਨੂੰ ਬਿਹਤਰ ਬਣਾਉਣ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਇਸੇ ਤਰ੍ਹਾਂ ਪਾਵਰਕਾਮ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਆਪਣੇ ਵਿਭਾਗ ਨਾਲ ਸਬੰਧਿਤ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਨਾਲ ਨਿਰੰਤਰ ਸੰਪਰਕ ਬਣਾਈ ਰੱਖੇਗਾ ਅਤੇ ਉਨ੍ਹਾਂ ਵਲੋਂ ਸੁਝਾਏ ਗਏ ਚੰਗੇ ਵਿਚਾਰਾਂ ਨੂੰ ਵੀ ਬਣਦੀ ਤਵੱਜੋਂ ਦਿੱਤੀ ਜਾਵੇਗੀ, ਤਾਂ ਜੋ ਸ਼ਹਿਰ ਵਿਚ ਵਪਾਰਕ ਮਾਹੌਲ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਇਸ ਮੌਕੇ ਚੇਅਰਮੈਨ ਵਪਾਰ ਮੰਡਲ ਨਰੇਸ਼ ਸਿੰਗਲਾ, ਈ.ਓ ਨਗਰ ਕੌਂਸਲ ਫ਼ਰੀਦਕੋਟ ਅੰਮ੍ਰਿਤ ਲਾਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਵਨ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਮਿਸ਼ਨ ਸਕੂਲ ਵਿਖੇ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਦਸਮੇਸ਼ ਖ਼ਾਲਸਾ ਕਾਲਜ ਵਿਖੇ ਲੇਖ ਲੇਖਣ ਅਤੇ ਕੁਇਜ਼ ਮੁਕਾਬਲੇ ਕਰਵਾਏ
Ad Position 24