ਪੰਜਾਬ ਸਰਕਾਰ ਵਲੋਂ ਟੀ.ਏ. ਆਰਮੀ ਭਰਤੀ ਲਈ ਮੁਫ਼ਤ ਫ਼ਿਜ਼ੀਕਲ ਕੈਂਪ ਸ਼ੁਰੂ
ਸ੍ਰੀ ਮੁਕਤਸਰ ਸਾਹਿਬ , 11 ਨਵੰਬਰ ( ਰਣਜੀਤ ਸਿੰਘ ਢਿੱਲੋਂ )- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ - ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੇ ਰੁਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ - ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ ( ਬਾਦਲ - ਲੰਬੀ ਰੋਡ ) ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ , ਬਠਿੰਡਾ ਤੇ ਫ਼ਾਜ਼ਿਲਕਾ ਦੇ ਨੌਜਵਾਨਾਂ ਲਈ ਟੀ . ਏ .
ਸ੍ਰੀ ਮੁਕਤਸਰ ਸਾਹਿਬ , 11 ਨਵੰਬਰ ( ਰਣਜੀਤ ਸਿੰਘ ਢਿੱਲੋਂ )- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ - ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੇ ਰੁਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ - ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ ( ਬਾਦਲ - ਲੰਬੀ ਰੋਡ ) ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ , ਬਠਿੰਡਾ ਤੇ ਫ਼ਾਜ਼ਿਲਕਾ ਦੇ ਨੌਜਵਾਨਾਂ ਲਈ ਟੀ . ਏ . ਆਰਮੀ ਦੇ ਫ਼ਿਜੀਕਲ ਟੈਸਟ ਦੀ ਤਿਆਰੀ ਲਈ ਮੁਫ਼ਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ । ਇਹ ਜਾਣਕਾਰੀ ਸਿਖਲਾਈ ਅਧਿਕਾਰੀ ਸੀ - ਪਾਈਟ ਕੈਂਪ ਕਾਲਝਰਾਣੀ ਕੈਪਟਨ ਲਖਵਿੰਦਰ ਸਿੰਘ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਟੀ . ਏ . ਭਰਤੀ ਲਈ ਉਕਤ ਜ਼ਿਲ੍ਹਿਆਂ ਦੇ ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ ਦਸਵੀਂ ਜਮਾਤ ਦੇ ਸਰਟੀਫ਼ਿਕੇਟ ਦੀ ਫ਼ੋਟੋ ਕਾਪੀ , ਆਧਾਰ ਕਾਰਡ ਤੇ ਜਾਤੀ ਸਰਟੀਫ਼ਿਕੇਟ ਦੀ ਫ਼ੋਟੋ ਕਾਪੀ ਅਤੇ 2 ਪਾਸਪੋਰਟ ਸਾਈਜ਼ ਫ਼ੋਟੋਆਂ ਸਮੇਤ ਬਾਦਲ - ਲੰਬੀ ਮੇਨ ਰੋਡ ’ ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਸੀ - ਪਾਈਟ ਕੈਂਪ ’ ਚ ਨਿੱਜੀ ਤੌਰ ’ ਤੇ 13 ਨਵੰਬਰ ਤੋਂ ਸਵੇਰੇ 9 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ । ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਐਸ . ਐਸ . ਸੀ . ( ਜੀ . ਡੀ .) ਦੇ ਲਿਖ਼ਤੀ ਪੇਪਰ ਦੀ ਤਿਆਰੀ ਵੀ ਕਰਵਾਈ ਜਾਵੇਗੀ । ਜਿਨ੍ਹਾਂ ਨੌਜਵਾਨਾਂ ਨੇ ਐਸ . ਐਸ . ਸੀ . ’ ਚ ਅਪਲਾਈ ਕੀਤਾ ਹੋਇਆ ਹੈ , ਉਹ ਵੀ ਲਿਖ਼ਤੀ ਪ੍ਰੀਖਿਆ ਦੀ ਤਿਆਰੀ ਲਈ ਆ ਸਕਦੇ ਹਨ । ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ ।