11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਬਾਬਾ ਫ਼ਰੀਦ ਲਾਅ ਕਾਲਜ ਦਾ ਵਿਦਿਆਰਥੀ ‘ਪੰਜਾਬ ਕਲਾਈਮੇਟ ਕਨਕਲੇਵ 2026’ ’ਚ ਅੱਵਲ

ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਕਾਲਜ ਦੇ ਵਿਦਿਆਰਥੀ ਦਲਜੀਤ ਸਿੰਘ ਨੇ ਆਈ. ਆਈ.

Ad Position 21
No active advertisement
ਅਜੀਤ ਡੈਸਕ 12-11-2026
ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਕਾਲਜ ਦੇ ਵਿਦਿਆਰਥੀ ਦਲਜੀਤ ਸਿੰਘ ਨੇ ਆਈ.ਆਈ.ਟੀ. ਰੋਪੜ ਵਿਚ ਪੰਜਾਬ ਕਲਾਈਮੇਟ ਕਨਕਲੇਵ 2026 ਦੇ ਵਾਤਾਵਰਨ ਸਬੰਧੀ ਵਿਚਾਰ ਪੇਸ਼ਕਾਰੀ ਮੁਕਾਬਲੇ ਵਿਚ ਜਿੱਤ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਜਿਸ ਵਿਚ ਦਲਜੀਤ ਸਿੰਘ ਨੇ ਪੰਜਾਬ ਦੇ ਵਾਤਾਵਰਨ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ ਅਤੇ ਉਨ੍ਹਾਂ ਦੇ ਹੱਲਾਂ ’ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਆਪਣੇ ਪ੍ਰਭਾਵਸ਼ਾਲੀ ਵਿਚਾਰਾਂ ਅਤੇ ਵਾਤਾਵਰਨ ਸੰਭਾਲ ਸਬੰਧੀ ਸੁਝਾਵਾਂ ਰਾਹੀਂ ਜਿੱਤ ਪ੍ਰਾਪਤ ਕੀਤੀ। ਸਮਾਗਮ ਵਿਚ ਆਈ.ਆਈ.ਟੀ ਰੋਪੜ ਦੇ ਡਾਇਰੈਕਟਰ ਪ੍ਰੋਫੈਸਰ ਰਾਜੀਵ ਆਹੂਜਾ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਸੰਸਦੀ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਵਿਦਿਆਰਥੀ ਦੇ ਕਾਲਜ ਪਹੁੰਚਣ ’ਤੇ ਪ੍ਰਿੰਸੀਪਲ ਪੰਕਜ ਕੁਮਾਰ ਗਰਗ ਨੇ ਵਿਦਿਆਰਥੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਭਾਗ ਲੈਣ ਨਾਲ ਵਿਦਿਆਰਥੀਆਂ ਦੀ ਪ੍ਰਤਿਭਾ ਵਿਚ ਨਿਖਾਰ ਆਉਂਦਾ ਹੈ। ਇਸ ਮੌਕੇ ਡਾ. ਮੋਹਣ ਸਿੰਘ ਸੱਗੂ, ਡਾ. ਨਵਜੋਤ ਕੌਰ ਇੰਚਾਰਜ ਅਕੈਡਮਿਕ, ਮਨਿੰਦਰ ਸਿੰਘ, ਨਿਸ਼ਾ ਅਤੇ ਪਰਵਿੰਦਰ ਕੌਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਆਉਣ ’ਤੇ ਸੂਬੇ ’ਚੋਂ ਦਹਿਸ਼ਤਗਰਦੀ ਖਤਮ ਕੀਤੀ ਜਾਵੇਗੀ- ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਟੀ.ਏ. ਆਰਮੀ ਭਰਤੀ ਲਈ ਮੁਫ਼ਤ ਫ਼ਿਜ਼ੀਕਲ ਕੈਂਪ ਸ਼ੁਰੂ
Ad Position 24