11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੁਲਿਸ ਵਲੋਂ ਵਿਲੇਜ ਡਿਫ਼ੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਰੀਵਿਊ ਮੀਟਿੰਗਾਂ ਪਿੰਡਾਂ ਵਿਚ ਨਸ਼ਿਆਂ ਦੀ ਸਥਿਤੀ ਦਾ ਲਿਆ ਜਾ ਰਿਹਾ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਹਰਮਹਿੰਦਰ ਪਾਲ)-ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਐਸ. ਐਸ.

Ad Position 21
No active advertisement
ਮੀਟਿੰਗ ਦੌਰਾਨ ਮੌਜੂਦ ਪੁਲਿਸ ਅਧਿਕਾਰੀ ਅਤੇ ਕਮੇਟੀ ਮੈਂਬਰ। 12-11-2026
ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਹਰਮਹਿੰਦਰ ਪਾਲ)-ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਐਸ.ਐਸ.ਪੀ. ਅਭਿਮੰਨਿਊ ਰਾਣਾ ਦੀ ਰਹਿਨੁਮਾਈ ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ ਵਿਲੇਜ ਡਿਫ਼ੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਵਿਸ਼ੇਸ਼ ਰੀਵਿਊ ਮੀਟਿੰਗਾਂ ਕੀਤੀਆਂ ਗਈਆਂ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਮੂਹ ਡੀ.ਐਸ.ਪੀਜ਼. ਵਲੋਂ ਆਪਣੇ-ਆਪਣੇ ਸਬ-ਡਵੀਜ਼ਨ ਖੇਤਰਾਂ ਵਿਚ ਵਿਲੇਜ ਡਿਫ਼ੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗਾਂ ਕਰਕੇ ਪਿੰਡਾਂ ਵਿਚ ਨਸ਼ਿਆਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਨ੍ਹਾਂ ਮੀਟਿੰਗਾਂ ਦੌਰਾਨ ਕਮੇਟੀ ਮੈਂਬਰਾਂ ਨਾਲ ਵਿਸਥਾਰਪੂਰਵਕ ਗੱਲਬਾਤ ਕਰਦਿਆਂ ਜਾਣਕਾਰੀ ਹਾਸਿਲ ਕੀਤੀ ਗਈ ਕਿ ਕਿਹੜੇ ਪਿੰਡਾਂ ਵਿਚ ਨਸ਼ੇ ਦੀ ਸਮੱਸਿਆ ਮੌਜੂਦ ਹੈ ਅਤੇ ਕਿਹੜੇ ਪਿੰਡ ਨਸ਼ਾ ਮੁਕਤ ਹਨ। ਇਸ ਦੇ ਨਾਲ ਹੀ ਨਸ਼ਾ ਤਸਕਰੀ ਨਾਲ ਸੰਬੰਧਿਤ ਸ਼ੱਕੀ ਵਿਅਕਤੀਆਂ, ਗਤੀਵਿਧੀਆਂ ਤੇ ਨਸ਼ੇ ਦੇ ਸੰਭਾਵਿਤ ਹਾਟਸਪੌਟਸ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗਾਂ ਦੌਰਾਨ ਪੁਲਿਸ ਅਧਿਕਾਰੀਆਂ ਵਲੋਂ ਵੀ.ਡੀ.ਸੀ. ਮੈਂਬਰਾਂ ਨੂੰ ਕਿਹਾ ਗਿਆ ਕਿ ਉਹ ਆਪਣੇ-ਆਪਣੇ ਪਿੰਡਾਂ ਵਿਚ ਨਸ਼ਿਆਂ ਖ਼ਿਲਾਫ਼ ਸਰਗਰਮ ਭੂਮਿਕਾ ਨਿਭਾਉਣ ਅਤੇ ਪਿੰਡ ਪੱਧਰ ’ਤੇ ਨਸ਼ਾ ਤਸਕਰੀ ਜਾਂ ਨਸ਼ੇ ਨਾਲ ਜੁੜੀ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਪਿੰਡਾਂ ਵਿਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਜਾਗਰੂਕਤਾ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ। ਇਸ ਤੋਂ ਇਲਾਵਾ ਪੁਲਿਸ ਵਲੋਂ ਪਿੰਡਾਂ ਵਿਚ ਨਸ਼ਾ ਕਰਨ ਦੇ ਆਦੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਸੰਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਇਸ ਮੌਕੇ ਪੁਲਿਸ ਅਧਿਕਾਰੀਆਂ ਵਲੋਂ ਵੀ.ਡੀ.ਸੀ. ਮੈਂਬਰਾਂ ਤੋਂ ਪਿੰਡਾਂ ਵਿਚ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਫੀਡਬੈਕ ਵੀ ਲਿਆ ਗਿਆ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣੀਆਂ ਗਈਆਂ। ਜਿਨ੍ਹਾਂ ਖੇਤਰਾਂ ਵਿਚ ਨਸ਼ਿਆਂ ਸੰਬੰਧੀ ਸਮੱਸਿਆਵਾਂ ਸਾਹਮਣੇ ਆਈਆਂ ਹਨ, ਉਥੇ ਪੁਲਿਸ ਵਲੋਂ ਵਿਸ਼ੇਸ਼ ਨਿਗਰਾਨੀ ਰੱਖਣ ਅਤੇ ਲੋੜ ਅਨੁਸਾਰ ਕਾਰਵਾਈ ਕਰਨ ਸੰਬੰਧੀ ਵੀ ਵਿਚਾਰ ਕੀਤਾ ਗਿਆ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਵੀ.ਡੀ.ਸੀ. ਕਮੇਟੀਆਂ ਪਿੰਡ ਪੱਧਰ ’ਤੇ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਇੱਕ ਅਹਿਮ ਕੜੀ ਹਨ। ਇਨ੍ਹਾਂ ਕਮੇਟੀਆਂ ਦੇ ਸਰਗਰਮ ਸਹਿਯੋਗ ਨਾਲ ਨਸ਼ਾ ਤਸਕਰੀ ਨੂੰ ਰੋਕਣ, ਸ਼ੱਕੀ ਗਤੀਵਿਧੀਆਂ ਦੀ ਪਛਾਣ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਹੋਰ ਪ੍ਰਭਾਵਸ਼ਾਲੀ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਅਗਲੀ ਖ਼ਬਰ ਹਰਪ੍ਰੀਤ ਕੋਟਭਾਈ ਵਲੋਂ ਵਪਾਰਕ ਮਿਲਣੀ ’ਚ ਪਹੁੰਚੇ ਕਾਰੋਬਾਰੀਆਂ ਤੇ ਵਪਾਰੀਆਂ ਦਾ ਧੰਨਵਾਦ
Ad Position 24