11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਉੱਦਮ ਕਲੱਬ ਜੈਤੋ ਵਲੋਂ ਦੋ ਰੋਜ਼ਾ ਵਾਤਾਵਰਨ ਮੇਲਾ ਸਫ਼ਲਤਾ ਪੂਰਵਕ ਸੰਪੰਨ

ਜੈਤੋ, 11 ਨਵੰਬਰ (ਗੁਰਚਰਨ ਸਿੰਘ ਗਾਬੜੀਆ)- ਵਾਤਾਵਰਨ ਦੀ ਸੰਭਾਲ ਅਤੇ ਲੋਕਾਂ ਨੂੰ ਕੁਦਰਤ ਨਾਲ ਜੋੜਨ ਦੇ ਉਦੇਸ਼ ਨਾਲ ਉੱਦਮ ਕਲੱਬ ਜੈਤੋ ਵਲੋਂ ਰਾਮਲੀਲ੍ਹਾ ਗਰਾਊਂਡ ਜੈਤੋ ਵਿਖੇ ਦੋ ਰੋਜ਼ਾ ਵਾਤਾਵਰਨ ਮੇਲਾ ਲਗਾਇਆ ਗਿਆ। ਇਸ ਮੇਲੇ ’ਚ ਵੱਖ-ਵੱਖ ਕਿਸਮਾਂ ਦੇ ਫੁੱਲਦਾਰ, ਸਜ਼ਾਵਟੀ ਅਤੇ ਫ਼ਲਦਾਰ ਪੌਦਿਆਂ ਤੋਂ ਇਲਾਵਾ ਵੱਖ-ਵੱਖ ਕਿਸਮਾਂ ਦੀਆਂ ਪਨੀਰੀਆਂ ਵੀ ਉਪਲੱਬਧ ਸੀ।

Ad Position 21
No active advertisement
ਅਜੀਤ ਡੈਸਕ 12-11-2026
ਜੈਤੋ, 11 ਨਵੰਬਰ (ਗੁਰਚਰਨ ਸਿੰਘ ਗਾਬੜੀਆ)- ਵਾਤਾਵਰਨ ਦੀ ਸੰਭਾਲ ਅਤੇ ਲੋਕਾਂ ਨੂੰ ਕੁਦਰਤ ਨਾਲ ਜੋੜਨ ਦੇ ਉਦੇਸ਼ ਨਾਲ ਉੱਦਮ ਕਲੱਬ ਜੈਤੋ ਵਲੋਂ ਰਾਮਲੀਲ੍ਹਾ ਗਰਾਊਂਡ ਜੈਤੋ ਵਿਖੇ ਦੋ ਰੋਜ਼ਾ ਵਾਤਾਵਰਨ ਮੇਲਾ ਲਗਾਇਆ ਗਿਆ। ਇਸ ਮੇਲੇ ’ਚ ਵੱਖ-ਵੱਖ ਕਿਸਮਾਂ ਦੇ ਫੁੱਲਦਾਰ, ਸਜ਼ਾਵਟੀ ਅਤੇ ਫ਼ਲਦਾਰ ਪੌਦਿਆਂ ਤੋਂ ਇਲਾਵਾ ਵੱਖ-ਵੱਖ ਕਿਸਮਾਂ ਦੀਆਂ ਪਨੀਰੀਆਂ ਵੀ ਉਪਲੱਬਧ ਸੀ। ਆਰਗੈਨਿਕ ਤੇ ਸ਼ੁੱਧ ਖਾਣ ਪੀਣ ਦੇ ਸਾਮਾਨ ਦੀਆਂ ਸਟਾਲਾਂ ਵੀ ਲਗਾਈਆਂ ਗਈਆਂ। ਇਲਾਕੇ ਦੇ ਲੋਕਾਂ ਨੇ ਸੈਂਕੜਿਆਂ ਦੀ ਗਿਣਤੀ ਵਿਚ ਗਰੀਨ ਦੀਵਾਲੀ ਮਨਾਉਣ ਲਈ ਪੌਦੇ ਖ਼ਰੀਦੇ। ਉੱਦਮ ਕਲੱਬ ਵਲੋਂ ਇਹ ਪੌਦੇ ਨੋ ਪ੍ਰੋਫਿਟ ਨੋ ਲੌਸ ’ਤੇ ਵੇਚੇ। ਇਸ ਦੇ ਨਾਲ ਹੀ ਹਰਬਲ ਪੌਦਿਆਂ ਸੰਬੰਧੀ ਅਤੇ ਉਨ੍ਹਾਂ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਮੇਲੇ ਵਿਚ ਵੱਖ-ਵੱਖ ਡਿਜ਼ਾਈਨਾਂ ਦੇ ਗਮਲਿਆਂ, ਆਰਗੈਨਿਕ ਖਾਣ-ਪੀਣ ਵਾਲੀਆਂ ਵਸਤਾਂ ਅਤੇ ਹੋਰ ਕੁਦਰਤੀ ਉਤਪਾਦਾਂ ਦੇ ਸਟਾਲ ਵੀ ਲਗਾਏ ਗਏ। ਇਸ ਮੇਲੇ ਦਾ ਮੁੱਖ ਮਕਸਦ ਲੋਕਾਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ, ਜੈਵਿਕ ਖੇਤੀ ਅਤੇ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਪੌਦੇ ਲਗਾਉਣ ਲਈ ਪ੍ਰੇਰਿਤ ਕਰਨਾ। ਕਲੱਬ ਵਲੋਂ ਲਗਾਏ ਵਾਤਾਵਰਨ ਮੇਲੇ ਵਿਚ ਸ਼ਹਿਰ ਵਾਸੀਆਂ ਅਤੇ ਇਲਾਕੇ ਦੇ ਲੋਕਾਂ ਨੇ ਪਹੁੰਚ ਕੇ ਖੂਬ ਲਾਭ ਉਠਾਇਆ। ਕਲੱਬ ਦੀ ਟੀਮ ਵਲੋਂ ਦੀਵਾਲੀ ਦੇ ਸ਼ੁਭ ਮੌਕੇ ’ ਤੇ ਕੁਦਰਤ ਨਾਲ ਸਾਂਝ ਪਾਉਣ, ਪੌਦੇ ਲਗਾਉਣ ਅਤੇ ਵਾਤਾਵਰਨ ਬਚਾਉਣ ਸਬੰਧੀ ਸੰਦੇਸ਼ ਦਿੱਤਾ ਗਿਆ। ਇਸ ਵਾਤਾਵਰਨ ਮੇਲੇ ਵਿਚ ਜੈਤੋ ਦੇ ਡੀ.ਐਸ.ਪੀ ਇਕਬਾਲ ਸਿੰਘ, ਨਗਰ ਕੌਂਸਲ ਜੈਤੋ ਦੇ ਪ੍ਰਧਾਨ ਨਿਰਮਲਾ ਦੇਵੀ ਅਤੇ ਹੋਰ ਸ਼ਖਸ਼ੀਅਤਾਂ ਨੇ ਵੀ ਪਹੁੰਚ ਕੇ ਪੌਦੇ ਪ੍ਰਾਪਤ ਕੀਤੇ। ਇਸ ਵਾਤਾਵਰਨ ਮੇਲੇ ਨੂੰ ਸਫਲ ਬਣਾਉਣ ਲਈ ਕਲੱਬ ਦੇ ਪ੍ਰਧਾਨ ਗੁਰਜੰਗ ਸਿੰਘ ਸੇਖੋਂ, ਚੇਅਰਮੈਨ ਰੇਸ਼ਮ ਸਿੰਘ ਬਰਾੜ, ਜਨਰਲ ਸਕੱਤਰ ਸਵਰਨਜੀਤ ਸਿੰਘ, ਮੀਡੀਆ ਇੰਚਾਰਜ ਪ੍ਰਮੋਦ ਧੀਰ, ਮੀਤ ਪ੍ਰਧਾਨ ਜਗਦੇਵ ਸਿੰਘ ਢੱਲਾ, ਮਾਸਟਰ ਸੁਰਿੰਦਰ ਪਾਲ ਸਿੰਘ ਝੱਖੜਵਾਲਾ, ਡਾਕਟਰ ਬਲਜੀਤ ਸਿੰਘ, ਮਾਸਟਰ ਹਰਜਿੰਦਰ ਸਿੰਘ, ਜਗਜੀਤ ਸਿੰਘ, ਜਸਮਨ ਸਿੰਘ ਢੱਲਾ, ਮਹਿੰਦਰ ਸਿੰਘ ਭਰੀ, ਗੁਰਸਾਹਿਬ ਸਿੰਘ ਲਾਡੀ, ਕੁਲਦੀਪ ਸਿੰਘ, ਅਮਰ ਸਿੰਘ ਸਿੱਧੂ, ਜਗਦੇਵ ਸਿੰਘ, ਜਸਵਿੰਦਰ ਸਿੰਘ ਜੋਨੀ, ਗੁਰਲਾਲ ਸਿੰਘ, ਸਤਪਾਲ ਸਦਿਓੜਾ, ਅਮਨਦੀਪ ਸਿੰਘ ਅਤੇ ਡਾਕਟਰ ਤਰਸੇਮ ਸਿੰਘ ਸੇਖੋਂ ਆਦਿ ਨੇ ਭਰਪੂਰ ਸਹਿਯੋਗ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੀ.ਏ.ਯੂ. ਦੇ ਵਿਦਿਆਰਥੀਆਂ ਦਾ ਖੇਤੀਬਾੜੀ ਫ਼ਾਰਮ ਦਾ ਵਿਦਿਅਕ ਦੌਰਾ ਕਰਵਾਇਆ
Ad Position 24