11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਫ਼ਰੀਦਕੋਟ, 11 ਨਵੰਬਰ (ਸਰਬਜੀਤ ਸਿੰਘ)-ਪੰਜਾਬ ਰੋਡਵੇਜ ਪਨਬੱਸ/ਪੀ. ਆਰ.

Ad Position 21
No active advertisement
ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਟਰਾਂਸਪੋਰਟ ਮਲਾਜ਼ਮ। ਤਸਵੀਰ : ਸਰਬਜੀਤ ਸਿੰਘ 12-11-2026
ਫ਼ਰੀਦਕੋਟ, 11 ਨਵੰਬਰ (ਸਰਬਜੀਤ ਸਿੰਘ)-ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਜਥੇਬੰਦੀ ਵਲੋਂ ਪੂਰੇ ਸਥਾਨਕ ਰੋਡਵੇਜ਼ ਦੇ ਡਿਪੂ ਦੇ ਗੇਟ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ ਗਈ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਸੂਬਾ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਸੋਢੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨਾਲ ਹੁਣ ਤੱਕ 65 ਤੋਂ 70 ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਅਫਸੋਸ ਦੀ ਗੱਲ ਹੈ ਕਿ ਬਹੁਤ ਮੀਟਿੰਗਾਂ ਅਤੇ ਵਾਰ-ਵਾਰ ਦਿੱਤੇ ਭਰੋਸਿਆਂ ਅਤੇ ਸਰਕਾਰ ਦੀ ਬਿਆਨਬਾਜ਼ੀ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾਂ ਗਿਆ। ਪਨਬੱਸ ਵਿਚ ਪਿਛਲੇ 12 ਸਾਲਾਂ ਤੋਂ ਕੰਟਰੈਕਟ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਵਾਰ-ਵਾਰ ਸਰਕਾਰ ਵਲੋਂ ਅੜਚਨਾਂ ਪੈਦਾ ਕਰਕੇ ਬਹਾਨੇ ਬਣਾਉਣ ਪ੍ਰਸੋਨਲ, ਵਿੱਤ ਵਿਭਾਗ ਵਲੋਂ 3 ਵਾਰ ਭੇਜੀਆਂ ਫਾਈਲਾਂ ਵਿਚ ਪੰਜਾਬ ਰੋਡਵੇਜ਼ ਨੂੰ ਘਾਟੇ ਵਿਚ ਕਲੀਅਰ ਕਰਨ ਤੋਂ ਬਾਅਦ ਪਨਬੱਸ ਦੇ ਮੁਲਾਜ਼ਮਾਂ ਨੂੰ ਸਰਵਿਸ ਰੂਲਾਂ ਤਹਿਤ ਪੱਕੇ ਕਰਨ ਦੀ ਮੰਗ ’ਤੇ ਟਰਾਂਸਪੋਰਟ ਮੰਤਰੀ ਪੰਜਾਬ ਅਤੇ ਪ੍ਰਸੋਨਲ ਵਿਭਾਗ ਵਿੱਤ ਵਿਭਾਗ ਵਲੋਂ ਮਨਜ਼ੂਰੀ ਤੋਂ ਬਾਅਦ ਬਣਾਏ ਗਏ ਰੂਲਾਂ ਨੂੰ ਪੰਜਾਬ ਕੈਬਨਿਟ ਵਿਚ ਪਾਸ ਕਰਕੇ ਲਾਗੂ ਕਰਨ ਤੋਂ ਟਾਲਮਟੋਲ ਕੀਤੀ ਜਾ ਰਹੀ ਹੈ। ਡਿਪੂ ਪ੍ਰਧਾਨ ਹਰਜਿੰਦਰ ਸਿੰਘ, ਮੀਤ ਪ੍ਰਧਾਨ ਸੁਖਦੀਪ ਸਿੰਘ ਨੇ ਦੱਸਿਆ ਕਿ 29 ਅਕਤੂਬਰ ਦੀ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਅਤੇ ਪਰਸੋਨਲ ਵਿਭਾਗ ਵਲੋਂ ਦਿੱਤੇ ਵਾਰ-ਵਾਰ ਭਰੋਸਿਆ ਤੋਂ ਬਾਅਦ ਵੀ ਭਰੋਸਿਆਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ, ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਵਲੋਂ ਆਊਟ ਸੋਰਸ ਮੁਲਾਜ਼ਮਾਂ ਨੂੰ ਦਿੱਤੇ ਗਏ ਆਫਰ ਲੈਟਰ ਵੀ ਹੁਣ ਤੱਕ ਸਿਰਫ ਇਕ ਗਿੱਦੜ ਚਿੱਠੀ ਵਾਂਗ ਖਾਲੀ ਕਾਗਜ਼ ਹੀ ਸਾਬਤ ਹੋਏ ਹਨ। ਜਰਨਲ ਸਕੱਤਰ ਹਰਦੀਪ ਸਿੰਘ, ਖ਼ਜ਼ਾਨਚੀ ਧਰਵਿੰਦਰ ਸਿੰਘ, ਜਸਦੀਪ ਸਿੰਘ, ਗੁਰਜੰਟ ਸਿੰਘ, ਹਰਚਰਨ ਸਿੰਘ ਜੀਤਾ ਨੇ ਆਪਣੀਆਂ ਮੁੱਖ ਮੰਗਾਂ ਦੁਹਰਾਉਂਦਿਆਂ ਕਿਹਾ ਕਿ ਆਊਟਸੋਰਸ ਮੁਲਾਜ਼ਮਾਂ ਨੂੰ ਬਣਾਏ ਗਏ ਸਰਵਿਸ ਰੂਲਾਂ ਅਨੁਸਾਰ ਤੁਰੰਤ ਪੱਕਾ ਕੀਤਾ ਜਾਵੇ, ਸੰਘਰਸ਼ ਦੌਰਾਨ ਮੁਲਾਜ਼ਮਾਂ ਉੱਪਰ ਦਰਜ ਕੀਤੇ ਨਾਜਾਇਜ਼ ਪਰਚੇ ਅਤੇ ਪੁਲਿਸ ਕੇਸ ਰੱਦ ਕੀਤੇ ਜਾਣ ਅਤੇ ਬਾਕੀ ਦੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਹੁਣ ਮੁਲਾਜ਼ਮ ਸਰਕਾਰ ਦੇ ਝੂਠੇ ਭਰੋਸਿਆਂ ਵਿਚ ਆਉਣ ਵਾਲੇ ਨਹੀਂ ਹਨ, ਜੇਕਰ ਸਰਕਾਰ ਨੇ ਤੁਰੰਤ ਮੰਗਾਂ ਦਾ ਹੱਲ ਨਾ ਕੀਤਾ ਤਾਂ 16 ਨਵੰਬਰ ਤੋਂ ਹੜਤਾਲ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਪੰਜਾਬ ਸਮੇਤ ਟਰਾਂਸਪੋਰਟ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਇੰਡਸਟਰੀ ਨੂੰ ਪੰਜਾਬ ’ਚ ਹੀ ਪ੍ਰਫੁੱਲਿਤ ਕਰਨ ਲਈ ਸਿਸਟਮ ਬਦਲਣ ਦੀ ਲੋੜ- ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਉੱਦਮ ਕਲੱਬ ਜੈਤੋ ਵਲੋਂ ਦੋ ਰੋਜ਼ਾ ਵਾਤਾਵਰਨ ਮੇਲਾ ਸਫ਼ਲਤਾ ਪੂਰਵਕ ਸੰਪੰਨ
Ad Position 24