ਲੋੜਵੰਦ ਧੀਆਂ ਦੇ ਅਨੰਦ ਕਾਰਜ 29 ਨੂੰ
ਮਲੋਟ, 12 ਨਵੰਬਰ (ਪਾਟਿਲ)-ਖ਼ਾਲਸਾ ਧਰਮ ਪ੍ਰਚਾਰ ਕਮੇਟੀ ਮਲੋਟ ਵਲੋਂ ਭਾਈ ਮੰਝ ਭਲਾਈ ਕੇਂਦਰ ਪਿੰਡ ਮਲੋਟ ਵਿਖੇ 5 ਲੋੜਵੰਦ ਧੀਆਂ ਦੇ ਆਨੰਦ ਕਾਰਜ ਕਰਵਾਉਣ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਭਾਈ ਚਰਨਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ 27 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 8 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ।
ਮਲੋਟ, 12 ਨਵੰਬਰ (ਪਾਟਿਲ)-ਖ਼ਾਲਸਾ ਧਰਮ ਪ੍ਰਚਾਰ ਕਮੇਟੀ ਮਲੋਟ ਵਲੋਂ ਭਾਈ ਮੰਝ ਭਲਾਈ ਕੇਂਦਰ ਪਿੰਡ ਮਲੋਟ ਵਿਖੇ 5 ਲੋੜਵੰਦ ਧੀਆਂ ਦੇ ਆਨੰਦ ਕਾਰਜ ਕਰਵਾਉਣ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਭਾਈ ਚਰਨਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ 27 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 8 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। ਇਸ ਤੋਂ ਇਲਾਵਾ 27 ਤੇ 28 ਨਵੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 8:30 ਵਜੇ ਤੱਕ ਕਥਾ-ਕੀਰਤਨ ਦੇ ਦੀਵਾਨ ਸਜਾਏ ਜਾਣਗੇ। 29 ਨਵੰਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਸਮੂਹਿਕ ਆਨੰਦ ਕਾਰਜ ਸਮਾਗਮ ਹੋਵੇਗਾ। ਸਮਾਗਮ ਦੌਰਾਨ ਬਾਬਾ ਬੂਟਾ ਸਿੰਘ ਗੁੜਥੜੀ ਵਾਲੇ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ ਸਮੇਤ ਹੋਰ ਧਾਰਮਿਕ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ।