12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕੇਂਦਰੀ ਜੇਲ੍ਹ ’ਚ ਨਸ਼ੀਲਾ ਪਾਊਡਰ ਬਰਾਮਦ

ਫ਼ਰੀਦਕੋਟ, 12 ਨਵੰਬਰ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਗਾਰਦ ਵਲੋਂ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਇਕ ਹਵਾਲਾਤੀ ਪਾਸੋਂ ਕਥਿਤ ਤੌਰ ’ਤੇ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 13-11-2026
ਫ਼ਰੀਦਕੋਟ, 12 ਨਵੰਬਰ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਗਾਰਦ ਵਲੋਂ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਇਕ ਹਵਾਲਾਤੀ ਪਾਸੋਂ ਕਥਿਤ ਤੌਰ ’ਤੇ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਗੁਰਚਰਨ ਸਿੰਘ, ਸਹਾਇਕ ਸੁਪਰਡੈਂਟ, ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸੂਚਨਾ ਦਿੱਤੀ ਗਈ ਕਿ ਜੇਲ੍ਹ ਵਿਚ ਗਾਰਦ ਵਲੋਂ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਬਲਾਕ ਨੰਬਰ 2 ਵਿਚ ਬੰਦ ਹਵਾਲਾਤੀ ਬੂਟਾ ਸਿੰਘ ਪੁੱਤਰ ਗੁਰਮੇਜ ਸਿੰਘ ਪਾਸੋਂ ਕਥਿਤ ਤੌਰ ’ਤੇ 0.30 ਗ੍ਰਾਮ ਚਿੱਟੇ ਰੰਗ ਦਾ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਸਹਾਇਕ ਥਾਣੇਦਾਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਜੇਲ੍ਹ ’ਚ ਨਜ਼ਰਬੰਦ ਹਵਾਲਾਤੀ ਬੂਟਾ ਸਿੰਘ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਜੇਲ੍ਹ ਐਕਟ ਤੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜਵਾਨੀ ਬਚਾਓ ਸਾਈਕਲ ਯਾਤਰਾ ਸਬੰਧੀ ਕਾਂਗਰਸੀਆਂ ਦੀ ਪਿੰਡ ਸਰਾਵਾਂ ਵਿਖੇ ਮੀਟਿੰਗ ਅਗਲੀ ਖ਼ਬਰ ਲੋੜਵੰਦ ਧੀਆਂ ਦੇ ਅਨੰਦ ਕਾਰਜ 29 ਨੂੰ
Ad Position 24