13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਕੱਲ੍ਹ

ਸ੍ਰੀ ਮੁਕਤਸਰ ਸਾਹਿਬ , 12 ਨਵੰਬਰ ( ਰਣਜੀਤ ਸਿੰਘ ਢਿੱਲੋਂ )- ਦਿ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮਹੀਨਾਵਾਰ ਮੀਟਿੰਗ 14 ਨਵੰਬਰ ਦਿਨ ਸ਼ਨਿਚਰਵਾਰ ਨੂੰ ਸਵੇਰੇ 10:30 ਵਜੇ ਪੈਨਸ਼ਨਰਜ਼ ਭਵਨ ਨੇੜੇ ਡੀ . ਈ .

Ad Position 21
No active advertisement
ਅਜੀਤ ਡੈਸਕ 13-11-2026
ਸ੍ਰੀ ਮੁਕਤਸਰ ਸਾਹਿਬ , 12 ਨਵੰਬਰ ( ਰਣਜੀਤ ਸਿੰਘ ਢਿੱਲੋਂ )- ਦਿ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮਹੀਨਾਵਾਰ ਮੀਟਿੰਗ 14 ਨਵੰਬਰ ਦਿਨ ਸ਼ਨਿਚਰਵਾਰ ਨੂੰ ਸਵੇਰੇ 10:30 ਵਜੇ ਪੈਨਸ਼ਨਰਜ਼ ਭਵਨ ਨੇੜੇ ਡੀ . ਈ . ਓ . ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ । ਜਾਣਕਾਰੀ ਦਿੰਦਿਆਂ ਪ੍ਰਧਾਨ ਕਰਮਜੀਤ ਸ਼ਰਮਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਮਾਣਯੋਗ ਸੁਪਰੀਮ ਕੋਰਟ ਵਲੋਂ ਮਹਿੰਗਾਈ ਭੱਤੇ ( ਡੀ . ਏ .) ਸੰਬੰਧੀ ਦਿੱਤੇ ਗਏ ਫ਼ੈਸਲੇ ਬਾਰੇ ਵਿਸਥਾਰ ਨਾਲ ਵਿਚਾਰ - ਚਰਚਾ ਕੀਤੀ ਜਾਵੇਗੀ ਤੇ ਜਥੇਬੰਦੀ ਵਲੋਂ ਆਉਣ ਵਾਲੇ ਸਮੇਂ ਵਿਚ ਉਲੀਕੇ ਜਾਣ ਵਾਲੇ ਸੰਘਰਸ਼ੀ ਪ੍ਰੋਗਰਾਮਾਂ ਦੀ ਰੂਪ - ਰੇਖਾ ਵੀ ਸਾਂਝੀ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ ਦਿੱਤੇ ਗਏ ਸੱਦੇ ਅਨੁਸਾਰ 16 ਨਵੰਬਰ ਨੂੰ ਸੰਗਰੂਰ ਵਿਖੇ ਲਗਾਏ ਜਾ ਰਹੇ ਦਿਨ - ਰਾਤ ਦੇ ਧਰਨੇ ’ ਚ ਐਸੋਸੀਏਸ਼ਨ ਦੀ ਸ਼ਮੂਲੀਅਤ ਸੰਬੰਧੀ ਵੀ ਵਿਚਾਰ - ਵਟਾਂਦਰਾ ਕੀਤਾ ਜਾਵੇਗਾ । ਇਸ ਤੋਂ ਇਲਾਵਾ 17 ਦਸੰਬਰ ਨੂੰ ਮਨਾਏ ਜਾਣ ਵਾਲੇ ਸਾਲਾਨਾ ਪੈਨਸ਼ਨਰਜ਼ ਸਮਾਰੋਹ ਦੀਆਂ ਤਿਆਰੀਆਂ ਸੰਬੰਧੀ ਵੀ ਸੁਝਾਅ ਲਏ ਜਾਣਗੇ । ਇਹ ਜਾਣਕਾਰੀ ਜਨਰਲ ਸਕੱਤਰ ਬਲਵੰਤ ਸਿੰਘ ਅਟਵਾਲ ਅਤੇ ਪ੍ਰੈਸ ਸਕੱਤਰ ਜਗਦੀਸ਼ ਰਾਏ ਢੋਸੀਵਾਲ ਨੇ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਡਾ. ਕਰਨਜੀਤ ਸਿੰਘ ਗਿੱਲ ਨੂੰ ਕੇਨ ਕਮਿਸ਼ਨਰ ਨਿਯੁਕਤ ਕਰਨ ਦਾ ਸਵਾਗਤ ਅਗਲੀ ਖ਼ਬਰ ਅਬੋਹਰ ਰੋਡ ’ਤੇ ਚੱਲ ਰਹੇ ਕੰਮਾਂ ’ਚ ਲਿਆਂਦੀ ਜਾਵੇ ਤੇਜ਼ੀ-ਵਿਧਾਇਕ ਕਾਕਾ ਬਰਾੜ
Ad Position 24