12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕਾਂਗਰਸ ਦੀ ਚੋਣ ਮੈਨੀਫੈਸਟੋ ਕਮੇਟੀ ਵਲੋਂ ਵੱਖ-ਵੱਖ ਵਰਗਾਂ ਤੋਂ ਲਏ ਜਾ ਰਹੇ ਹਨ ਸੁਝਾਅ

ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਿਆਰ ਕੀਤੇ ਜਾ ਰਹੇ ਚੋਣ ਮੈਨੀਫੈਸਟੋ ਨੂੰ ਲੋਕਾਂ ਦੀਆਂ ਲੋੜਾਂ ਤੇ ਵੱਖ-ਵੱਖ ਵਰਗਾਂ ਦੀਆਂ ਮੰਗਾਂ ਅਨੁਸਾਰ ਤਿਆਰ ਕਰਨ ਲਈ ਪੰਜਾਬ ਭਰ ’ਚ ਮੀਟਿੰਗਾਂ ਕਰਕੇ ਸੁਝਾਅ ਪ੍ਰਾਪਤ ਕੀਤੇ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲਾਕ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦਿਹਾਤੀ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਬੀਤੇ ਦਿਨੀਂ ਬਠਿੰਡਾ ਵਿਖੇ ਹੋਈ ਮੀਟਿੰਗ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਾਂਗਰਸ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਤੇ ਵੱਖ-ਵੱਖ ਬਲਾਕ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਮੀਟਿੰਗ ਵਿਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਾਂਗਰਸੀ ਆਗੂਆਂ ਨੇ ਕੀਤੀ ਸ਼ਮੂਲੀਅਤ 13-11-2026
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਿਆਰ ਕੀਤੇ ਜਾ ਰਹੇ ਚੋਣ ਮੈਨੀਫੈਸਟੋ ਨੂੰ ਲੋਕਾਂ ਦੀਆਂ ਲੋੜਾਂ ਤੇ ਵੱਖ-ਵੱਖ ਵਰਗਾਂ ਦੀਆਂ ਮੰਗਾਂ ਅਨੁਸਾਰ ਤਿਆਰ ਕਰਨ ਲਈ ਪੰਜਾਬ ਭਰ ’ਚ ਮੀਟਿੰਗਾਂ ਕਰਕੇ ਸੁਝਾਅ ਪ੍ਰਾਪਤ ਕੀਤੇ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲਾਕ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦਿਹਾਤੀ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਬੀਤੇ ਦਿਨੀਂ ਬਠਿੰਡਾ ਵਿਖੇ ਹੋਈ ਮੀਟਿੰਗ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਾਂਗਰਸ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਤੇ ਵੱਖ-ਵੱਖ ਬਲਾਕ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਕਾਂਗਰਸ ਦੀ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ ਮੈਂਬਰ ਪਾਰਲੀਮੈਂਟ, ਕੋ-ਚੇਅਰਮੈਨ ਗੁਰਜੀਤ ਸਿੰਘ ਔਜਲਾ, ਸੁਖਬਿੰਦਰ ਸਿੰਘ ਸੁਖ ਸਰਕਾਰੀਆ ਤੇ ਹਰਦਿਆਲ ਸਿੰਘ ਕੰਬੋਜ ਨੇ ਕਾਂਗਰਸੀ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੇ ਸੁਝਾਅ ਪ੍ਰਾਪਤ ਕੀਤੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਮੈਨੀਫੈਸਟੋ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਵਿਆਪਕ ਤੇ ਲੋਕਪੱਖੀ ਬਣਾਉਣ ਲਈ ਵੱਖ-ਵੱਖ ਜ਼ਿਲ੍ਹਿਆਂ ’ਚ ਅਜਿਹੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਬਠਿੰਡਾ ਵਿਖੇ 6 ਜ਼ਿਲ੍ਹਿਆਂ ਦੀ ਸਾਂਝੀ ਮੀਟਿੰਗ ਰੱਖੀ ਗ ਈ ਸੀ। ਸ਼ਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਚੋਣ ਮੈਨੀਫੈਸਟੋ ਸਿਰਫ਼ ਚੋਣ ਵਾਅਦਿਆਂ ਤੱਕ ਸੀਮਤ ਨਾ ਰਹੇ, ਸਗੋਂ ਇਸ ਵਿਚ ਲੋਕਾਂ ਦੀਆਂ ਅਸਲ ਸਮੱਸਿਆਵਾਂ, ਲੋੜਾਂ ਤੇ ਵੱਖ-ਵੱਖ ਵਰਗਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦਿੱਤੀ ਜਾਵੇ। ਇਸੇ ਮਕਸਦ ਨਾਲ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਮੁਲਾਜ਼ਮਾਂ, ਨੌਜਵਾਨਾਂ ਅਤੇ ਹੋਰ ਵਰਗਾਂ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗਾਂ ਕਰਕੇ ਉਨ੍ਹਾਂ ਤੋਂ ਲਿਖ਼ਤੀ ਰੂਪ ਵਿਚ ਸੁਝਾਅ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਰਗਾਂ ਤੋਂ ਪ੍ਰਾਪਤ ਹੋਣ ਵਾਲੇ ਸੁਝਾਵਾਂ ਅਤੇ ਠੋਸ ਜਾਣਕਾਰੀ ਦੇ ਆਧਾਰ ’ਤੇ ਅਜਿਹਾ ਚੋਣ ਮੈਨੀਫੈਸਟੋ ਤਿਆਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਜਿਸ ’ਚ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਸੂਬੇ ਦੇ ਸਰਬਪੱਖੀ ਵਿਕਾਸ ਸੰਬੰਧੀ ਵਿਹਾਰਕ ਨੀਤੀਆਂ ਨੂੰ ਸ਼ਾਮਿਲ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਬਲਦੇਵ ਕੁਮਾਰ ਲਾਲੀ ਗਗਨੇਜਾ ਜੈਨ ਨੇ ਐਡਵਰਡ ਗੰਜ ਸੰਸਥਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਡਾ. ਕਰਨਜੀਤ ਸਿੰਘ ਗਿੱਲ ਨੂੰ ਕੇਨ ਕਮਿਸ਼ਨਰ ਨਿਯੁਕਤ ਕਰਨ ਦਾ ਸਵਾਗਤ
Ad Position 24