ਹੈਰੋਇਨ ਸਮੇਤ 2 ਨੌਜਵਾਨ ਕਾਬੂ
ਫ਼ਰੀਦਕੋਟ, 12 ਨਵੰਬਰ (ਜਸਵੰਤ ਸਿੰਘ ਪੁਰਬਾ)-ਥਾਣਾ ਸਿਟੀ ਫ਼ਰੀਦਕੋਟ ਦੀ ਪੁਲਿਸ ਵਲੋਂ 2 ਨੌਜਵਾਨਾਂ ਨੂੰ 100 ਗ੍ਰਾਮ ਹੈਰੋਇਨ ਤੇ ਇਕ ਕੰਪਿਊਟਰ ਕੰਡਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਡਿਊਟੀ ’ਤੇ ਮੌਜੂਦ ਸਨ।
ਫ਼ਰੀਦਕੋਟ, 12 ਨਵੰਬਰ (ਜਸਵੰਤ ਸਿੰਘ ਪੁਰਬਾ)-ਥਾਣਾ ਸਿਟੀ ਫ਼ਰੀਦਕੋਟ ਦੀ ਪੁਲਿਸ ਵਲੋਂ 2 ਨੌਜਵਾਨਾਂ ਨੂੰ 100 ਗ੍ਰਾਮ ਹੈਰੋਇਨ ਤੇ ਇਕ ਕੰਪਿਊਟਰ ਕੰਡਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਡਿਊਟੀ ’ਤੇ ਮੌਜੂਦ ਸਨ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਜੁਬਲੀ ਚੌਂਕ ਤੋਂ ਕੋਟਕਪੂਰਾ ਰੋਡ ’ਤੇ ਸਰਹਿੰਦ ਨਹਿਰ ਦੇ ਨਾਲ ਲੱਗਦੀ ਅੰਦਰੂਨੀ ਪਟੜੀ ਰਾਹੀਂ ਜਾ ਰਹੀ ਸੀ ਤਾਂ ਡੋਗਰ ਬਸਤੀ ਵੱਲ ਜਾਂਦੇ ਕੱਚੇ ਰਸਤੇ ਦੇ ਮੋੜ ’ਤੇ ਦੋ ਮੋਨੇ ਨੌਜਵਾਨ ਬੈਠੇ ਦਿਖਾਈ ਦਿੱਤੇ, ਜੋ ਇਕ ਕਾਲੇ ਰੰਗ ਦੇ ਮੋਮੀ ਲਿਫ਼ਾਫ਼ੇ ’ਚ ਫਰੋਲਾ-ਫਰਾਲੀ ਕਰ ਰਹੇ ਸਨ। ਪੁਲਿਸ ਪਾਰਟੀ ਨੂੰ ਦੇਖ ਕੇ ਉਕਤ ਨੌਜਵਾਨ ਘਬਰਾ ਗਏ ਤੇ ਉਨ੍ਹਾਂ ਨੇ ਆਪਣੇ ਕੋਲ ਮੌਜੂਦ ਕਾਲੇ ਰੰਗ ਦਾ ਮੋਮੀ ਲਿਫ਼ਾਫ਼ਾ ਸੁੱਟ ਕੇ ਮੌਕੇ ਤੋਂ ਖਿਸਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਪਾਰਟੀ ਵਲੋਂ ਲਿਫ਼ਾਫ਼ੇ ਦੀ ਜਾਂਚ ਕਰਨ ’ਤੇ ਉਸ ਵਿਚੋਂ ਇਕ ਪਾਰਦਰਸ਼ੀ ਮੋਮੀ ਲਿਫ਼ਾਫ਼ੇ ਵਿਚ ਨਸ਼ੀਲਾ ਪਦਾਰਥ ਹੈਰੋਇਨ ਅਤੇ ਇਕ ਸਿਲਵਰ ਰੰਗ ਦਾ ਕੰਪਿਊਟਰ ਕੰਡਾ ਬਰਾਮਦ ਹੋਇਆ। ਨਸ਼ੀਲੇ ਪਦਾਰਥ ਦੀ ਜਾਂਚ ਕਰਨ ਉਪਰੰਤ ਹੈਰੋਇਨ ਦੀ ਪੁਸ਼ਟੀ ਹੋਈ, ਜਿਸ ਦਾ ਵਜ਼ਨ 100 ਗ੍ਰਾਮ ਪਾਇਆ ਗਿਆ। ਉਪਰੰਤ ਪੁਲਿਸ ਵਲੋਂ ਕਾਰਵਾਈ ਕਰਦਿਆਂ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਉਰਫ਼ ਸੈਂਡੀ ਪੁੱਤਰ ਗੁਰਜੰਟ ਸਿੰਘ ਵਾਸੀ ਗਲੀ ਨੰਬਰ 01, ਦਸ਼ਮੇਸ਼ ਨਗਰ ਫ਼ਰੀਦਕੋਟ ਅਤੇ ਰੋਬਿਨ ਸਿੰਘ ਉਰਫ਼ ਘੁੱਦਾ ਪੁੱਤਰ ਮੈਥਿਊਨ ਵਾਸੀ ਨੇੜੇ ਗੇਟ ਨੰਬਰ 05 ਛਾਉਣੀ, ਪਿੰਡ ਕੰਮੇਆਣਾ ਵਜੋਂ ਹੋਈ ਹੈ।