ਮਲੋਟ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਬੁੱਤ ਦਾ ਉਦਘਾਟਨ ਕੱਲ੍ਹ
ਮਲੋਟ, 12 ਨਵੰਬਰ (ਅਜਮੇਰ ਸਿੰਘ ਬਰਾੜ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ ਦੇ ਕੋਆਰਡੀਨੇਟਰ ਬਲਵੀਰ ਸਿੰਘ ਵਿਰਦੀ ਨੇ ਦੱਸਿਆ ਕਿ ਟਰੱਕ ਯੂਨੀਅਨ ਦੇ ਕੋਲ ਲਾਲ ਬੱਤੀ ਚੌਂਕ ਦੇ ਬਿਲਕੁਲ ਨੇੜੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਬੁੱਤ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਸ.
ਮਲੋਟ, 12 ਨਵੰਬਰ (ਅਜਮੇਰ ਸਿੰਘ ਬਰਾੜ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ ਦੇ ਕੋਆਰਡੀਨੇਟਰ ਬਲਵੀਰ ਸਿੰਘ ਵਿਰਦੀ ਨੇ ਦੱਸਿਆ ਕਿ ਟਰੱਕ ਯੂਨੀਅਨ ਦੇ ਕੋਲ ਲਾਲ ਬੱਤੀ ਚੌਂਕ ਦੇ ਬਿਲਕੁਲ ਨੇੜੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਬੁੱਤ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਸ. ਵਿਰਦੀ ਤੋਂ ਇਲਾਵਾ ਗੁਰਦੀਪ ਸਿੰਘ ਲੰਬੀ, ਅਮਰੀਕ ਸਿੰਘ ਕਲਸੀ, ਨਵਦੀਪ ਸਿੰਘ ਰਿੰਕੂ ਕੌਂਸਲਰ, ਮਨਜੀਤ ਸਿੰਘ ਗੋਲਡੀ ਭੁੱਲਰ ਕੌਂਸਲਰ, ਗੁਰਮੀਤ ਸਿੰਘ ਚਿੰਟੂ ਵਿਰਦੀ, ਹਰਨੇਕ ਸਿੰਘ, ਗਗਨਦੀਪ ਸਿੰਘ, ਹਰਪਾਲ ਸਿੰਘ ਆਦਿ ਆਗੂਆਂ ਨੇ ਸਾਂਝੇ ਰੂਪ ’ਚ ਦੱਸਿਆ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਇਹ ਬੁੱਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰੇਰਨਾ ਸਦਕਾ ਲੱਗ ਰਿਹਾ ਹੈ। ਉਨ੍ਹਾਂ ਦੱਸਿਆ ਕਿ 14 ਨਵੰਬਰ ਨੂੰ ਸਵੇਰੇ 11 ਵਜੇ ਖ਼ੁਦ ਡ. ਬਲਜੀਤ ਕੌਰ ਕੈਬਨਿਟ ਮੰਤਰੀ ਪੰਜਾਬ ਸਰਕਾਰ ਇਸ ਬੁੱਤ ਨੂੰ ਲੋਕ ਅਰਪਿਤ ਕਰਨਗੇ। ਪ੍ਰਬੰਧਕਾਂ ਨੇ ਲੋਕਾਂ ਨੂੰ ਇਹ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।