13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਇਕਰਾਰਨਾਮਾ ਉਲੰਘਣਾ ਦੇ ਦੋਸ਼ਾਂ ਤਹਿਤ ਖਰੀਦਦਾਰ ਖ਼ਿਲਾਫ਼ ਮਾਮਲਾ ਦਰਜ

ਫ਼ਰੀਦਕੋਟ, 13 ਨਵੰਬਰ (ਸਰਬਜੀਤ ਸਿੰਘ)-ਸਥਾਨਕ ਭਾਨ ਸਿੰਘ ਕਾਲੋਨੀ ਵਸਨੀਕ ਇਕ ਵਿਅਕਤੀ ਵਲੋਂ ਇਸ ਮੁਹੱਲੇ ਦੇ ਵਿਅਕਤੀ ਦੁਆਰਾ ਜਾਇਦਾਦ ਦੀ ਖਰੀਦ ਸੰਬੰਧੀ 6,20,000 ਰੁਪਏ ਦੀ ਰਕਮ ਪ੍ਰਾਪਤ ਕਰਨ ਤੋਂ ਬਾਅਦ ਇਕਰਾਨਾਮੇ ਦੀ ਉਲੰਘਣਾ ਕਰਨ ਦੇ ਦੋਸ਼ ਲਗਾਏ ਗਏ ਹਨ। ਪੁਲਿਸ ਵਲੋਂ ਮੁੱਢਲੀ ਪੜਤਾਲ ਤੋਂ ਬਾਅਦ ਕਥਿਤ ਧੋਖਾਧੜੀ ਦੇ ਇਸ ਮਾਮਲੇ ਵਿਚ ਖਰੀਦਦਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 14-11-2026
ਫ਼ਰੀਦਕੋਟ, 13 ਨਵੰਬਰ (ਸਰਬਜੀਤ ਸਿੰਘ)-ਸਥਾਨਕ ਭਾਨ ਸਿੰਘ ਕਾਲੋਨੀ ਵਸਨੀਕ ਇਕ ਵਿਅਕਤੀ ਵਲੋਂ ਇਸ ਮੁਹੱਲੇ ਦੇ ਵਿਅਕਤੀ ਦੁਆਰਾ ਜਾਇਦਾਦ ਦੀ ਖਰੀਦ ਸੰਬੰਧੀ 6,20,000 ਰੁਪਏ ਦੀ ਰਕਮ ਪ੍ਰਾਪਤ ਕਰਨ ਤੋਂ ਬਾਅਦ ਇਕਰਾਨਾਮੇ ਦੀ ਉਲੰਘਣਾ ਕਰਨ ਦੇ ਦੋਸ਼ ਲਗਾਏ ਗਏ ਹਨ। ਪੁਲਿਸ ਵਲੋਂ ਮੁੱਢਲੀ ਪੜਤਾਲ ਤੋਂ ਬਾਅਦ ਕਥਿਤ ਧੋਖਾਧੜੀ ਦੇ ਇਸ ਮਾਮਲੇ ਵਿਚ ਖਰੀਦਦਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਖਰੀਦਦਾਰ ਸੁਰਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਫ਼ਰੀਦਕੋਟ ਵਲੋਂ ਉਸ ਨਾਲ 6,20,000 ਰੁਪਏ ਦਾ ਲਿਖਤੀ ਇਕਰਾਰਨਾਮਾ ਕਰਨ ਤੋਂ ਬਾਅਦ ਉਸ ਨੂੰ ਰਜਿਸਟਰੀ ਨਹੀਂ ਕਰਵਾਈ ਅਤੇ ਕਥਿਤ ਤੌਰ ’ਤੇ ਉਸ ਨਾਲ ਠੱਗੀ ਮਾਰੀ ਹੈ। ਸਹਾਇਕ ਥਾਣੇਦਾਰ ਅਕਲਪ੍ਰੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਦੀ ਕੀਤੀ ਗਈ ਮੁੱਢਲੀ ਪੜਤਾਲ ਤੋਂ ਬਾਅਦ ਖਰੀਦਦਾਰ ਨੂੰ ਕਥਿਤ ਤੌਰ ’ਤੇ ਦੋਸ਼ੀ ਪਾਇਆ ਗਿਆ ਹੈ ਅਤੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਧੋਖਾਧੜੀ ਦੀਆਂ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਰਿਸੋਰਸ ਸੈਂਟਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਮੀਤ ਹੇਅਰ ਨੇ ਜੇਕਰ ਹਲਕਾ ਬਰਨਾਲਾ ਦਾ ਵਿਕਾਸ ਕਰਵਾਇਆ ਹੈ ਤਾਂ ਐੱਮ.ਪੀ. ਅਹੁਦੇ ਤੋਂ ਅਸਤੀਫ਼ਾ ਦੇ ਕੇ ਚੋਣ ਲੜੇ-ਮੱਖਣ ਸ਼ਰਮਾ
Ad Position 24