ਪਾਇਨਲੈਂਡ ਇੰਟਰਨੈਸ਼ਨਲ ਸਕੂਲ ਜੈਤੋ ’ਚ ਬਾਲ ਦਿਵਸ ਮਨਾਇਆ
ਜੈਤੋ, 13 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਪਾਇਨਲੈਂਡ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰੀ-ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ।
ਜੈਤੋ, 13 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਪਾਇਨਲੈਂਡ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰੀ-ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਵੱਖ-ਵੱਖ ਪਹਿਰਾਵਿਆਂ ਰਾਹੀਂ ਆਪਣੀ ਪ੍ਰਤਿਭਾ ਅਤੇ ਆਤਮ-ਵਿਸ਼ਵਾਸ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਅਮਨਪ੍ਰੀਤ ਕੌਰ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਬੱਚਿਆਂ ਨੂੰ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ, ਉਨ੍ਹਾਂ ਦੇ ਮਹਾਨ ਵਿਅਕਤੀਤਵ ਅਤੇ ਬੱਚਿਆਂ ਪ੍ਰਤੀ ਉਨ੍ਹਾਂ ਦੇ ਪਿਆਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਬੱਚਿਆਂ ਨੂੰ ਚਾਚਾ ਨਹਿਰੂ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਹਮੇਸ਼ਾ ਮਿਹਨਤ, ਇਮਾਨਦਾਰੀ ਤੇ ਲਗਨ ਨਾਲ ਅੱਗੇ ਵਧਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਾਰੇ ਬੱਚਿਆਂ ਨੂੰ ਚਾਕਲੇਟ, ਬਿਸਕੁਟ ਅਤੇ ਟੌਫੀਆਂ ਵੀ ਵੰਡੀਆਂ ਗਈਆਂ। ਜਿਸ ਨਾਲ ਬੱਚਿਆਂ ਦੀ ਖੁਸ਼ੀ ਹੋਰ ਵੀ ਵੱਧ ਗਈ। ਸਕੂਲ ਪ੍ਰਬੰਧਕ ਚਰਨ ਦਾਸ ਮਿੱਤਲ, ਸੰਜੀਵ ਕੁਮਾਰ ਮਿੱਤਲ, ਡਾ. ਗਿਰੀਸ਼ ਮਿੱਤਲ, ਨਰਿੰਦਰ ਕੁਮਾਰ, ਡਾ. ਮੋਹਿਤ ਮਿੱਤਲ, ਰਮੇਸ਼ ਕੁਮਾਰ ਅਤੇ ਪਿ੍ੰਸੀਪਲ ਅਮਨਪ੍ਰੀਤ ਕੌਰ ਨੇ ਸਮੂਹ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਦਿਲੋਂ ਮੁਬਾਰਕਾਂ ਦਿੱਤੀਆਂ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।