13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਹਲਕਾ ਜੈਤੋ ’ਚ ਕਾਂਗਰਸ ਤੋਂ ਬਾਅਦ ‘ਆਪ’ ਤੇ ਅਕਾਲੀ ਦਲ (ਬ) ਅੰਦਰ ਵੀ ਉੱਠਣ ਲੱਗੇ ਬਗਾਵਤੀ ਸੁਰ

ਜੈਤੋ, 13 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਣ ਦੇ ਮੱਦੇਨਜ਼ਰ ਜਿੱਥੇ ਸਿਆਸੀ ਪਾਰਟੀਆਂ ਵਲੋਂ ਆਪਣੇ ਸੰਭਾਵੀ ਉਮੀਦਵਾਰਾਂ ਨੂੰ ਲੋਕਾਂ ਨਾਲ ਰਾਬਤਾ ਵਧਾਉਣ ਅਤੇ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉੱਥੇ ਵਿਧਾਨ ਸਭਾ ਹਲਕਾ ਜੈਤੋ ਦੀ ਸਿਆਸਤ ਵਿਚ ਕਾਂਗਰਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਅੰਦਰ ਵੀ ਸਿਆਸੀ ਘੁਸਰ-ਮੁਸਰ ਤੇਜ਼ ਹੋਣ ਲੱਗੀ ਹੈ। ਹਾਲਾਤ ਇਹ ਹਨ ਕਿ ਚੋਣਾਂ ਤੋਂ ਪਹਿਲਾਂ ਹੀ ਸਿਆਸੀ ਪਾਰਟੀਆਂ ਲਈ ਵਿਰੋਧੀ ਧਿਰਾਂ ਨਾਲੋਂ ਵੱਧ ਚੁਣੌਤੀ ਆਪਣੇ ਹੀ ਆਗੂਆਂ ਅਤੇ ਵਰਕਰਾਂ ਦੀ ਨਾਰਾਜ਼ਗੀ ਦੂਰ ਕਰਨਾ ਬਣਦੀ ਦਿਖਾਈ ਦੇ ਰਹੀ ਹੈ।

Ad Position 21
No active advertisement
ਅਜੀਤ ਡੈਸਕ 14-11-2026
ਜੈਤੋ, 13 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਣ ਦੇ ਮੱਦੇਨਜ਼ਰ ਜਿੱਥੇ ਸਿਆਸੀ ਪਾਰਟੀਆਂ ਵਲੋਂ ਆਪਣੇ ਸੰਭਾਵੀ ਉਮੀਦਵਾਰਾਂ ਨੂੰ ਲੋਕਾਂ ਨਾਲ ਰਾਬਤਾ ਵਧਾਉਣ ਅਤੇ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉੱਥੇ ਵਿਧਾਨ ਸਭਾ ਹਲਕਾ ਜੈਤੋ ਦੀ ਸਿਆਸਤ ਵਿਚ ਕਾਂਗਰਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਅੰਦਰ ਵੀ ਸਿਆਸੀ ਘੁਸਰ-ਮੁਸਰ ਤੇਜ਼ ਹੋਣ ਲੱਗੀ ਹੈ। ਹਾਲਾਤ ਇਹ ਹਨ ਕਿ ਚੋਣਾਂ ਤੋਂ ਪਹਿਲਾਂ ਹੀ ਸਿਆਸੀ ਪਾਰਟੀਆਂ ਲਈ ਵਿਰੋਧੀ ਧਿਰਾਂ ਨਾਲੋਂ ਵੱਧ ਚੁਣੌਤੀ ਆਪਣੇ ਹੀ ਆਗੂਆਂ ਅਤੇ ਵਰਕਰਾਂ ਦੀ ਨਾਰਾਜ਼ਗੀ ਦੂਰ ਕਰਨਾ ਬਣਦੀ ਦਿਖਾਈ ਦੇ ਰਹੀ ਹੈ। ਕਾਂਗਰਸ ਪਾਰਟੀ ਦੀ ਗੱਲ ਕਰੀਏ ਤਾਂ ਹਲਕਾ ਜੈਤੋ ਵਿਚ ਇਸ ਸਮੇਂ ਕਰੀਬ ਛੇ ਆਗੂ ਆਪਣੀ-ਆਪਣੀ ਦਾਅਵੇਦਾਰੀ ਪੇਸ਼ ਕਰ ਰਹੇ ਹਨ। ਹਰ ਦਾਅਵੇਦਾਰ ਵਲੋਂ ਆਪਣੇ ਸਿਆਸੀ ਆਧਾਰ ਅਤੇ ਸਮਰਥਕਾਂ ਦੀ ਗਿਣਤੀ ਨੂੰ ਮਜ਼ਬੂਤ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜਿਹੀ ਸਥਿਤੀ ਵਿਚ ਆਮ ਕਾਂਗਰਸੀ ਵਰਕਰਾਂ ਅੰਦਰ ਇਹ ਚਿੰਤਾ ਪਾਈ ਜਾ ਰਹੀ ਹੈ ਕਿ ਪਾਰਟੀ ਹਾਈਕਮਾਂਡ ਵਲੋਂ ਕਿਸੇ ਇਕ ਆਗੂ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਬਾਕੀ ਦਾਅਵੇਦਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਇਕ ਮੰਚ ’ਤੇ ਲਿਆਉਣਾ ਆਸਾਨ ਨਹੀਂ ਹੋਵੇਗਾ। ਜੇਕਰ ਟਿਕਟ ਤੋਂ ਵਾਂਝੇ ਰਹਿਣ ਵਾਲੇ ਆਗੂਆਂ ਦੀ ਨਾਰਾਜ਼ਗੀ ਦੂਰ ਨਾ ਹੋਈ ਤਾਂ ਇਸ ਦਾ ਚੋਣਾਂ ਦੌਰਾਨ ਪਾਰਟੀ ਦੀ ਕਾਰਗੁਜ਼ਾਰੀ ’ਤੇ ਅਸਰ ਪੈ ਸਕਦਾ ਹੈ। ਆਮ ਆਦਮੀ ਪਾਰਟੀ ਲਈ ਵੀ ਹਲਕਾ ਜੈਤੋ ਵਿਚ ਸਿਆਸੀ ਚੁਣੌਤੀਆਂ ਘੱਟ ਨਹੀਂ ਹਨ। ਵਿਧਾਇਕ ਲਈ ਇਕ ਪਾਸੇ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਵਿਕਾਸ ਕਾਰਜਾਂ ਸਬੰਧੀ ਉਮੀਦਾਂ ’ਤੇ ਖਰਾ ਉਤਰਨਾ ਚੁਣੌਤੀ ਹੈ, ਉੱਥੇ ਦੂਜੇ ਪਾਸੇ ਪਾਰਟੀ ਦੇ ਅੰਦਰੂਨੀ ਸੰਗਠਨ ਵਿਚ ਅਨੁਸ਼ਾਸਨ ਅਤੇ ਆਗੂਆਂ ਵਿਚਕਾਰ ਤਾਲਮੇਲ ਕਾਇਮ ਰੱਖਣਾ ਵੀ ਅਹਿਮ ਮਸਲਾ ਬਣਿਆ ਹੋਇਆ ਹੈ। ਪਾਰਟੀ ਦੇ ਕੁਝ ਆਗੂਆਂ ਅਤੇ ਵਰਕਰਾਂ ਦੀ ਨਾਰਾਜ਼ਗੀ ਨੂੰ ਲੈ ਕੇ ਵੀ ਚਰਚਾਵਾਂ ਚੱਲ ਰਹੀਆਂ ਹਨ। ਇਸ ਤੋਂ ਇਲਾਵਾ ਪਿਛਲੇ ਸਮੇਂ ਦੌਰਾਨ ਚੇਅਰਮੈਨੀਆਂ ਦੇ ਅਹੁਦਿਆਂ ਦਾ ਆਨੰਦ ਮਾਣ ਰਹੇ ਆਗੂਆਂ ਦੇ ਸਮਰਥਕਾਂ ਦੀਆਂ ਗਤੀਵਿਧੀਆਂ ਅਤੇ ਸੋਸ਼ਲ ਮੀਡੀਆ, ਖ਼ਾਸ ਕਰਕੇ ਫੇਸਬੁੱਕ ’ਤੇ ਸਾਹਮਣੇ ਆਉਣ ਵਾਲੀਆਂ ਪੋਸਟਾਂ ਨੂੰ ਵੀ ਸਿਆਸੀ ਹਲਕਿਆਂ ਵਿਚ ਵੱਖ-ਵੱਖ ਨਜ਼ਰੀਏ ਨਾਲ ਦੇਖਿਆ ਜਾ ਰਿਹਾ ਹੈ। ਚਰਚਾ ਹੈ ਕਿ ਕੁਝ ਆਗੂ ਆਪਣੇ ਸਿਆਸੀ ਪ੍ਰਭਾਵ ਅਤੇ ਸਮਰਥਕਾਂ ਦਾ ਘੇਰਾ ਮਜ਼ਬੂਤ ਕਰਨ ਲਈ ਸਰਗਰਮ ਹਨ। ਹਲਕੇ ਵਿਚ ਵਿਧਾਇਕ ਦੀ ਗੈਰ-ਮੌਜੂਦਗੀ ਦੌਰਾਨ ਬਾਹਰੀ ਵਿਧਾਇਕਾਂ ਦੀਆਂ ਫੇਰੀਆਂ ਨੂੰ ਵੀ ਸਿਆਸੀ ਨਜ਼ਰੀਏ ਨਾਲ ਦੇਖਿਆ ਜਾ ਰਿਹਾ ਹੈ। ਸਿਆਸੀ ਚਰਚਾਵਾਂ ਅਨੁਸਾਰ ਵਿਧਾਇਕ ਵਲੋਂ ਆਪਣੇ ਨੇੜਲੇ ਆਗੂਆਂ ਨੂੰ ਦਿੱਤੇ ਗਏ ਅਹੁਦੇ ਅਤੇ ਅਧਿਕਾਰ ਹੁਣ ਉਨ੍ਹਾਂ ਲਈ ਹੀ ਚੁਣੌਤੀ ਬਣਦੇ ਦਿਖਾਈ ਦੇ ਰਹੇ ਹਨ। ਕੁਝ ਸਮਰਥਕਾਂ ਵਲੋਂ ਸੋਸ਼ਲ ਮੀਡੀਆ ’ਤੇ ਪਾਈਆਂ ਜਾ ਰਹੀਆਂ ਪੋਸਟਾਂ ਨੂੰ ਵੀ ਵਿਧਾਇਕ ਪ੍ਰਤੀ ਅਸਿੱਧੀ ਨਾਰਾਜ਼ਗੀ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ। ਅਜਿਹੇ ਹਾਲਾਤ ਵਿਚ ਵਿਧਾਇਕ ਲਈ ਪਾਰਟੀ ਦੇ ਸਾਰੇ ਧੜਿਆਂ ਨੂੰ ਇਕਜੁੱਟ ਰੱਖਣਾ ਅਤੇ ਨਾਰਾਜ਼ ਆਗੂਆਂ ਨੂੰ ਮਨਾਉਣਾ ਆਉਣ ਵਾਲੇ ਸਮੇਂ ਵਿਚ ਵੱਡਾ ਇਮਤਿਹਾਨ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦੀ ਗੱਲ ਕਰੀਏ ਤਾਂ ਹਲਕਾ ਇੰਚਾਰਜ ਲਈ ਵੀ ਪਾਰਟੀ ਅੰਦਰ ਵਧ ਰਹੀਆਂ ਵੱਖ-ਵੱਖ ਸਿਆਸੀ ਗਤੀਵਿਧੀਆਂ ਅਤੇ ਆਗੂਆਂ ਦੀਆਂ ਉਮੀਦਾਂ ਨਾਲ ਤਾਲਮੇਲ ਬਿਠਾਉਣਾ ਚੁਣੌਤੀ ਬਣ ਰਿਹਾ ਹੈ। ਪਾਰਟੀ ਦੇ ਅੰਦਰ ਵੱਖ-ਵੱਖ ਆਗੂਆਂ ਦੀ ਸਰਗਰਮੀ ਅਤੇ ਆਪਣਾ ਸਿਆਸੀ ਆਧਾਰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਕਾਰਨ ਹਲਕੇ ਦੀ ਸਿਆਸਤ ਵਿਚ ਹਲਚਲ ਬਣੀ ਹੋਈ ਹੈ। ਅਜਿਹੇ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਰੱਖਣ ਦੇ ਨਾਲ-ਨਾਲ ਪਾਰਟੀ ਦੀਆਂ ਨੀਤੀਆਂ ਅਤੇ ਅਨੁਸ਼ਾਸਨ ਤੋਂ ਉਲਟ ਗਤੀਵਿਧੀਆਂ ’ਤੇ ਨਜ਼ਰ ਰੱਖਣਾ ਵੀ ਹਲਕਾ ਇੰਚਾਰਜ ਲਈ ਅਹਿਮ ਹੋਵੇਗਾ। ਵਿਧਾਨ ਸਭਾ ਹਲਕਾ ਜੈਤੋ ਦੀ ਸਿਆਸਤ ਵਿਚ ਚੋਣਾਂ ਤੋਂ ਪਹਿਲਾਂ ਹੀ ਅੰਦਰੂਨੀ ਸਰਗਰਮੀਆਂ, ਉਮੀਦਵਾਰੀ ਦੀ ਦਾਅਵੇਦਾਰੀ ਅਤੇ ਧੜੇਬੰਦੀ ਦੀ ਚਰਚਾ ਨੇ ਸਿਆਸੀ ਮਾਹੌਲ ਗਰਮਾ ਦਿੱਤਾ ਹੈ। ਹਰ ਪਾਰਟੀ ਲਈ ਸਿਰਫ਼ ਚੋਣ ਜਿੱਤਣ ਵਾਲਾ ਉਮੀਦਵਾਰ ਲੱਭਣਾ ਹੀ ਨਹੀਂ, ਸਗੋਂ ਟਿਕਟ ਦੀ ਦੌੜ ਵਿਚ ਪਿੱਛੇ ਰਹਿ ਜਾਣ ਵਾਲੇ ਆਗੂਆਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਨਾਲ ਲੈ ਕੇ ਚੱਲਣਾ ਵੀ ਵੱਡਾ ਇਮਤਿਹਾਨ ਹੋਵੇਗਾ। ਦੇਖਣਾ ਇਹ ਹੋਵੇਗਾ ਕਿ ਕਿਹੜੀ ਪਾਰਟੀ ਆਪਣੇ ਅੰਦਰੂਨੀ ਮਤਭੇਦ ਦੂਰ ਕਰਕੇ ਮਜ਼ਬੂਤ ਏਕਤਾ ਨਾਲ ਚੋਣ ਮੈਦਾਨ ਵਿਚ ਉਤਰਦੀ ਹੈ ਅਤੇ ਕਿਹੜੀ ਪਾਰਟੀ ਨੂੰ ਆਪਣੇ ਹੀ ਆਗੂਆਂ ਦੀ ਨਾਰਾਜ਼ਗੀ ਦਾ ਖ਼ਮਿਆਜ਼ਾ ਭੁਗਤਣਾ ਪੈਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤਹਿਤ ਈ.ਵੀ.ਐਮ.-ਵੀ.ਵੀ.ਪੈਟ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ ਦਾ ਜਾਇਜ਼ਾ ਲੈਣ ਫ਼ਰੀ... ਅਗਲੀ ਖ਼ਬਰ ‘ਬੱਚੇ ਮਨ ਦੇ ਸੱਚੇ’ ਵਿਸ਼ੇ ’ਤੇ ਸਕੂਲ ’ਚ ਵਿਸ਼ੇਸ਼ ਅਸੈਂਬਲੀ ਕਰਵਾਈ
Ad Position 24