14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤਹਿਤ ਈ.ਵੀ.ਐਮ.-ਵੀ.ਵੀ.ਪੈਟ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ ਦਾ ਜਾਇਜ਼ਾ ਲੈਣ ਫ਼ਰੀਦਕੋਟ ਪਹੁੰਚੇ ਕੇਰਲਮ ਦੇ ਵਧੀਕ ਮੁੱਖ ਚੋਣ ਅਫ਼ਸਰ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਰਾਹੁਲ ਚਾਬਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਜਾਰੀ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਈ. ਵੀ.

Ad Position 21
No active advertisement
ਨਿਰੀਖਣ ਅਧਿਕਾਰੀ ਅਨੀਸ਼ ਟੀ. ਵਧੀਕ ਸਕੱਤਰ ਕੇਰਲਮ ਸਰਕਾਰ 14-11-2026
ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਰਾਹੁਲ ਚਾਬਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਜਾਰੀ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਈ.ਵੀ.ਐਮ.-ਵੀ.ਵੀ.ਪੈਟ ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ (ਐਫ.ਐਲ.ਸੀ.) 12 ਨਵੰਬਰ 2026 ਤੋਂ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਜਾਂਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਅਤੇ ਪੁਖ਼ਤਾ ਪੁਲਿਸ ਸੁਰੱਖਿਆ ਪ੍ਰਬੰਧਾਂ ਹੇਠ ਈ.ਵੀ.ਐਮ. ਵੇਅਰਹਾਊਸ ਫ਼ਰੀਦਕੋਟ ਵਿਖੇ ਕੀਤੀ ਜਾ ਰਹੀ ਹੈ। ਇਸ ਸਮੁੱਚੀ ਪ੍ਰਕਿਰਿਆ ਦੇ ਹਰੇਕ ਪੜਾਅ ਦੀ ਨਿਗਰਾਨੀ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵਲੋਂ ਆਨਲਾਈਨ ਵੈੱਬਕਾਸਟਿੰਗ ਰਾਹੀਂ ਲਗਾਤਾਰ ਕੀਤੀ ਜਾ ਰਹੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੱਖ-ਵੱਖ ਜ਼ਿਲਿ੍ਹਆਂ ਵਿਚ ਚੱਲ ਰਹੀ ਈ.ਵੀ.ਐਮ.-ਵੀ.ਵੀ.ਪੈਟ ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ ਦਾ ਨਿਰੀਖਣ ਕਰਨ ਲਈ ਉੱਚ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਫ਼ਰੀਦਕੋਟ ਲਈ ਨਿਯੁਕਤ ਨਿਰੀਖਣ ਅਧਿਕਾਰੀ ਅਨੀਸ਼ ਟੀ. ਵਧੀਕ ਸਕੱਤਰ ਕੇਰਲਮ ਸਰਕਾਰ-ਕਮ-ਵਧੀਕ ਮੁੱਖ ਚੋਣ ਅਫ਼ਸਰ, ਕੇਰਲਮ ਅੱਜ ਫ਼ਰੀਦਕੋਟ ਪਹੁੰਚੇ। ਉਨ੍ਹਾਂ ਵਲੋਂ ਈ.ਵੀ.ਐਮ. ਵੇਅਰਹਾਊਸ ਵਿਖੇ ਚੱਲ ਰਹੀ ਜਾਂਚ ਪ੍ਰਕਿਰਿਆ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ ਅਤੇ ਇਸ ਸਬੰਧੀ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕੇਸ਼ਵ ਗੋਇਲ, ਐਸ.ਪੀ. (ਐੱਚ) ਜਸਪ੍ਰੀਤ ਸਿੰਘ, ਈ.ਵੀ . ਐਮ. ਸਬੰਧੀ ਨੋਡਲ ਅਫ਼ਸਰ ਨਰਿੰਦਰ ਸਿੰਘ ਐਸ.ਡੀ.ਓ. ਪੰਜਾਬ ਮੰਡੀ ਬੋਰਡ, ਅਤੇ ਚੋਣ ਤਹਿਸੀਲਦਾਰ ਪੂਨਮ ਸਿੱਧੂ ਹਾਜ਼ਰ ਸਨ। ਇਸ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵਲੋਂ ਗੁਰਭਜਨ ਸਿੰਘ ਸੰਧੂ ਅਤੇ ਹਰਦੀਪ ਸਿੰਘ ਇੰਡੀਅਨ ਨੈਸ਼ਨਲ ਕਾਂਗਰਸ, ਠਾਕਰ ਸਿੰਘ ਕਮਿਊਨਿਸਟ ਪਾਰਟੀ ਆਫ਼ ਇੰਡੀਆ-ਮਾਰਕਸਵਾਦੀ ਅਤੇ ਰਾਹੁਲ ਆਮ ਆਦਮੀ ਪਾਰਟੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫ਼ੇਅਰ ਸੁਸਾਇਟੀ ਨੇ ਕੀਤਾ ਹੁਸ਼ਿਆਰ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਹਲਕਾ ਜੈਤੋ ’ਚ ਕਾਂਗਰਸ ਤੋਂ ਬਾਅਦ ‘ਆਪ’ ਤੇ ਅਕਾਲੀ ਦਲ (ਬ) ਅੰਦਰ ਵੀ ਉੱਠਣ ਲੱਗੇ ਬਗਾਵਤੀ ਸੁਰ
Ad Position 24