14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫ਼ੇਅਰ ਸੁਸਾਇਟੀ ਨੇ ਕੀਤਾ ਹੁਸ਼ਿਆਰ ਵਿਦਿਆਰਥੀਆਂ ਦਾ ਸਨਮਾਨ

ਕੋਟਕਪੂਰਾ, 13 ਨਵੰਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਨਵੀਂ ਪੀੜੀ ਦਾ ਭਵਿੱਖ ਸੁਰੱਖਿਅਤ ਕਰਨਾ ਹੈ ਤਾਂ ਸਾਨੂੰ ਵਾਤਾਵਰਨ ਦੀ ਸ਼ੁੱਧਤਾ ਅਤੇ ਸੰਭਾਲ ਯਕੀਨੀ ਬਣਾਉਣੀ ਪਵੇਗੀ। ਇਹ ਪ੍ਰ੍ਰਗਟਾਵਾ ਮੁੱਖ ਮਹਿਮਾਨ ਸੇਵਾ-ਮੁਕਤ ਪਿ੍ਰੰਸੀਪਲ ਪ੍ਰਦੀਪ ਕੁਮਾਰ ਸ਼ਰਮਾ ਨੇ ਸਥਾਨਕ ਡਾ.

Ad Position 21
No active advertisement
ਅਜੀਤ ਡੈਸਕ 14-11-2026
ਕੋਟਕਪੂਰਾ, 13 ਨਵੰਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਨਵੀਂ ਪੀੜੀ ਦਾ ਭਵਿੱਖ ਸੁਰੱਖਿਅਤ ਕਰਨਾ ਹੈ ਤਾਂ ਸਾਨੂੰ ਵਾਤਾਵਰਨ ਦੀ ਸ਼ੁੱਧਤਾ ਅਤੇ ਸੰਭਾਲ ਯਕੀਨੀ ਬਣਾਉਣੀ ਪਵੇਗੀ। ਇਹ ਪ੍ਰ੍ਰਗਟਾਵਾ ਮੁੱਖ ਮਹਿਮਾਨ ਸੇਵਾ-ਮੁਕਤ ਪਿ੍ਰੰਸੀਪਲ ਪ੍ਰਦੀਪ ਕੁਮਾਰ ਸ਼ਰਮਾ ਨੇ ਸਥਾਨਕ ਡਾ. ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ ਵਿਖੇ ਛੇਵੀਂ ਤੋਂ 12ਵੀਂ ਜਮਾਤ ਤੱਕ ਦੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਹੁਸ਼ਿਆਰ ਬੱਚਿਆਂ ਦਾ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਵਲੋਂ ਕੀਤੇ ਗਏ ਸਨਮਾਨ ਸਮਾਰੋਹ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਵਾਤਾਵਰਨ ਪਲੀਤ ਹੋਣ ਤੋਂ ਬਚਾਉਣ ਲਈ ਸਾਰਿਆਂ ਨੂੰ ਸਾਂਝੇ ਯਤਨ ਆਰੰਭਣੇ ਪੈਣਗੇ। ਸੁਸਾਇਟੀ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮਨਾਥ ਅਰੋੜਾ, ਮੁੱਖ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ, ਪੀ.ਆਰ.ਓ ਪੋ੍ਰ. ਐਚ.ਐਸ. ਪਦਮ ਨੇ ਬੱਚਿਆਂ ਨੂੰ ਚੰਗੇ ਇਨਸਾਨ ਬਣਨ ਲਈ ਨੈਤਿਕ ਕਦਰਾਂ ਕੀਮਤਾਂ ਨੂੰ ਅਪਣਾਉਣ, ਅਨੁਸ਼ਾਸਨ ਦੀ ਪਾਲਣਾ ਅਤੇ ਸਮੇਂ ਦੀ ਕਦਰ ਨਾਲ ਹੋਣ ਵਾਲੇ ਫ਼ਾਇਦਿਆਂ ਤੋਂ ਵੀ ਜਾਣੂ ਕਰਵਾਇਆ। ਚੰਗੇ ਇਨਸਾਨਾਂ ਦੀਆਂ ਪੁਸਤਕਾਂ ਪੜਨ ਨਾਲ ਸਾਡੇ ਵਿਚਾਰ ਉੱਚੇ ਹੁੰਦੇ ਹਨ, ਜਦਕਿ ਗਲਤ ਸੁਸਾਇਟੀ ਵਿਚ ਬੈਠਣ ਨਾਲ ਸਾਡੀਆਂ ਆਦਤਾਂ ਗਲਤ ਹੋ ਜਾਂਦੀਆਂ ਹਨ। ਉਨ੍ਹਾਂ ਬੱਚਿਆਂ ਨੂੰ ਵਿੱਦਿਅਕ ਪੜ੍ਹਾਈ ਦੇ ਨਾਲ ਨਾਲ ਧਾਰਮਿਕ, ਸਮਾਜਿਕ, ਸੱਭਿਆਚਾਰਕ ਅਤੇ ਖੇਡਾਂ ਦੇ ਖੇਤਰ ਵਿਚ ਵੀ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਸਟੇਜ ਸੰਚਾਲਨ ਕਰਦਿਆਂ ਮਾਸਟਰ ਸਤਨਾਮ ਸਿੰਘ ਨੇ ਸੁਸਾਇਟੀ ਦੇ ਮਕਸਦ ਤੋਂ ਜਾਣੁ ਕਰਵਾਉਂਦਿਆਂ ਮਹਿਮਾਨਾਂ ਨਾਲ ਜਾਣ ਪਹਿਚਾਣ ਕਰਵਾਈ। ਸੁਸਾਇਟੀ ਦੇ ਉਕਤ ਉਪਰਾਲੇ ਦੀ ਭਰਪੂਰ ਪ੍ਰਸੰਸਾ ਕਰਦਿਆਂ ਪਿ੍ਰੰਸੀਪਲ ਪੰਨਾ ਲਾਲ ਨੇ ਆਖਿਆ ਕਿ ਆਪਣੇ ਕੀਮਤੀ ਸਮੇਂ ਵਿਚੋਂ ਸਮਾਂ ਕੱਢ ਕੇ ਬੱਚਿਆਂ ਨੂੰ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕਰਨਾ ਅਤੇ ਲੋੜਵੰਦ ਬੱਚਿਆਂ ਦੀ ਮੱਦਦ ਕਰਨ ਵਾਲੀਆਂ ਸੁਸਾਇਟੀਆਂ ਦੀ ਅੱਜ ਬਹੁਤ ਜ਼ਰੂਰਤ ਹੈ। ਅੰਤ ਵਿਚ ਬੱਚਿਆਂ ਦੇ ਨਾਲ ਨਾਲ ਪਿ੍ਰੰਸੀਪਲ ਸਮੇਤ ਸਮੁੱਚੇ ਸਟਾਫ ਅਤੇ ਮੁੱਖ ਮਹਿਮਾਨ ਪ੍ਰਦੀਪ ਕੁਮਾਰ ਸ਼ਰਮਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਲੈਕਚਰਾਰ ਵਿਨੋਦ ਧਵਨ , ਹਰਨੇਕ ਸਿੰਘ ਸਾਹੋਕੇ ਅਤੇ ਡਾ. ਵਿਸ਼ੇਸ਼ ਬੁੱਧੀਰਾਜਾ ਸਮੇਤ ਹੋਰ ਵੀ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਵਿਖੇ ਬਾਲ ਦਿਵਸ ਦੀਆਂ ਰੌਣਕਾਂ ਲੱਗੀਆਂ ਰੰਗਾਰੰਗ ਪੇਸ਼ਕਾਰੀਆਂ ਅਤੇ ਬੱਚਿਆਂ ਦੀਆਂ ਮੁਸਕਾਨਾਂ ਨੇ... ਅਗਲੀ ਖ਼ਬਰ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤਹਿਤ ਈ.ਵੀ.ਐਮ.-ਵੀ.ਵੀ.ਪੈਟ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ ਦਾ ਜਾਇਜ਼ਾ ਲੈਣ ਫ਼ਰੀ...
Ad Position 24