ਤਹਿਸੀਲ ਦਫ਼ਤਰ ਕੋਟਕਪੂਰਾ ’ਚ ਸੁਪਰਵਾਈਜ਼ਰਾਂ ਤੇ ਗਿਣਤੀਕਾਰਾਂ ਨੂੰ ਸ਼ਨਾਖਤੀ ਕਾਰਡ ਵੰਡੇ
ਕੋਟਕਪੂਰਾ, 13 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਭਾਰਤ ਸਰਕਾਰ ਵਲੋਂ ਕਰਵਾਈ ਜਾ ਰਹੀ ਜਨਗਣਨਾ-2027 ਦੇ ਦੂਜੇ ਗੇੜ ਦੀਆਂ ਸਾਰੀਆਂ ਤਿਆਰੀਆਂ ਤਹਿਸੀਲ ਕੋਟਕਪੂਰਾ ਵਲੋਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਅੱਜ ਤਹਿਸੀਲ ਦਫ਼ਤਰ ਕੋਟਕਪੂਰਾ ਵਿਖੇ ਜਨਗਣਨਾ ਦੇ ਚਾਰਜ਼ ਅਫ਼ਸਰ ਤਹਿਸੀਲਦਾਰ ਪਰਮਿੰਦਰ ਸਿੰਘ ਵੜਿੰਗ ਵਲੋਂ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ।
ਕੋਟਕਪੂਰਾ, 13 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਭਾਰਤ ਸਰਕਾਰ ਵਲੋਂ ਕਰਵਾਈ ਜਾ ਰਹੀ ਜਨਗਣਨਾ-2027 ਦੇ ਦੂਜੇ ਗੇੜ ਦੀਆਂ ਸਾਰੀਆਂ ਤਿਆਰੀਆਂ ਤਹਿਸੀਲ ਕੋਟਕਪੂਰਾ ਵਲੋਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਅੱਜ ਤਹਿਸੀਲ ਦਫ਼ਤਰ ਕੋਟਕਪੂਰਾ ਵਿਖੇ ਜਨਗਣਨਾ ਦੇ ਚਾਰਜ਼ ਅਫ਼ਸਰ ਤਹਿਸੀਲਦਾਰ ਪਰਮਿੰਦਰ ਸਿੰਘ ਵੜਿੰਗ ਵਲੋਂ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ। ਇਸ ਸਮੇਂ ਜਨਗਣਨਾ ਟੀਮ ਤਹਿਸੀਲ ਕੋਟਕਪੂਰਾ ਦੇ ਚਾਰਜ਼ ਕਲਰਕ ਸੁਖਦੇਵ ਸਿੰਘ ਮਾਨ, ਪਰਵਿੰਦਰ ਸਿੰਘ ਅਤੇ ਟੈਕਨੀਕਲ ਅਸਿਸਟੈਂਟ ਟਿੰਕੂ ਕੁਮਾਰ ਵੀ ਮੌਜੂਦ ਸਨ। ਤਹਿਸੀਲਦਾਰ ਪਰਮਿੰਦਰ ਸਿੰਘ ਵੜਿੰਗ ਨੇ ਕਿਹਾ ਕਿ ਸਵੈ-ਜਨਗਣਨਾ ਦਾ ਕਾਰਜ 16 ਤੋਂ 30 ਨਵੰਬਰ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾ ਪੜਾਅ ਮਕਾਨਾਂ ਦੀ ਸੂਚੀਬੱਧਤਾ ਤੇ ਰਿਹਾਇਸ਼ੀ ਜਨਗਣਨਾ ਸਫ਼ਲਤਾ ਪੂਰਵਕ ਮੁਕੰਮਲ ਹੋ ਗਿਆ ਹੈ। ਪੰਜਾਬ ਰਾਜ ਵਿਚ ਜਨਗਣਨਾ ਦਾ ਦੂਜਾ ਪੜਾਅ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਚਲੇਗਾ, ਜਿਸ ਦੀ ਰੈਫ਼ਰੇਂਸ ਡੇਟ 5 ਜਨਵਰੀ 2027 ਰਾਤ 12.00 ਵਜੇ ਤੱਕ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਜਨਗਣਨਾ ਦਾ ਮਨੋਰਥ ਦੇਸ਼ ਦੀ ਆਬਾਦੀ ਤੇ ਪਰਿਵਾਰਾਂ ਦੀ ਸਮਾਜਿਕ ਆਰਥਿਕ ਸਥਿਤੀ ਸਬੰਧੀ ਭਰੋਸੇਯੋਗ ਅੰਕੜੇ ਇਕੱਤਰ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੈ-ਜਨਗਣਨਾ ਦੀ ਸਹੂਲਤ ਦਾ ਲਾਭ ਲੈਣ, ਸਹੀ ਤੇ ਮੁਕੰਮਲ ਜਾਣਕਾਰੀ ਦਰਜ ਕਰਨ, ਜਨਗਣਨਾ ਟੀਮਾਂ ਨੂੰ ਪੂਰਾ ਸਹਿਯੋਗ ਦੇਣ। ਲੋਕਾਂ ਵਲੋਂ ਦਿੱਤੀ ਗਈ ਸਹੀ ਜਾਣਕਾਰੀ ਭਵਿੱਖ ਵਿਚ ਯੋਜਨਾਵਾਂ, ਵਿਕਾਸ ਕਾਰਜਾਂ ਤੇ ਲੋਕ ਭਲਾਈ ਦੀਆਂ ਨੀਤੀਆਂ ਬਣਾਉਣ ਲਈ ਬੇਹੱਦ ਲਾਹੇਵੰਦ ਸਾਬਿਤ ਹੋਵੇਗੀ।