13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸੇਵਾ ਮੁਕਤ ਮੁੱਖ ਅਧਿਆਪਕ ਗੇਜ ਰਾਮ ਭੌਰਾ ਦਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਨਮਾਨ

ਕੋਟਕਪੂਰਾ, 13 ਨਵੰਬਰ (ਮੋਹਰ ਸਿੰਘ ਗਿੱਲ)-ਸੇਵਾ ਮੁਕਤ ਮੁੱਖ ਅਧਿਆਪਕ ਗੇਜ ਰਾਮ ਭੌਰਾ ਦਾ ਉਨ੍ਹਾਂ ਦੇ ਜਨਮ ਦਿਨ ਮੌਕੇ ਵੱਡਾ ਗੁਰਦੁਆਰਾ ਸਾਹਿਬ ਪਿੰਡ ਹਰੀ ਨੌ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਮਾਸਟਰ ਗੇਜ ਰਾਮ ਭੌਰਾ ਨੇ ਆਪਣੇ ਅਧਿਆਪਨ ਕਾਰਜਕਾਲ ਦੌਰਾਨ ਸਿੱਖਿਆ ਦੇ ਖੇਤਰ ਵਿਚ ਮਹੱਤਵਪੂਰਨ ਸੇਵਾਵਾਂ ਨਿਭਾਈਆਂ ਹਨ।

Ad Position 21
No active advertisement
ਅਜੀਤ ਡੈਸਕ 14-11-2026
ਕੋਟਕਪੂਰਾ, 13 ਨਵੰਬਰ (ਮੋਹਰ ਸਿੰਘ ਗਿੱਲ)-ਸੇਵਾ ਮੁਕਤ ਮੁੱਖ ਅਧਿਆਪਕ ਗੇਜ ਰਾਮ ਭੌਰਾ ਦਾ ਉਨ੍ਹਾਂ ਦੇ ਜਨਮ ਦਿਨ ਮੌਕੇ ਵੱਡਾ ਗੁਰਦੁਆਰਾ ਸਾਹਿਬ ਪਿੰਡ ਹਰੀ ਨੌ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਮਾਸਟਰ ਗੇਜ ਰਾਮ ਭੌਰਾ ਨੇ ਆਪਣੇ ਅਧਿਆਪਨ ਕਾਰਜਕਾਲ ਦੌਰਾਨ ਸਿੱਖਿਆ ਦੇ ਖੇਤਰ ਵਿਚ ਮਹੱਤਵਪੂਰਨ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਦੀਆਂ ਸਮਾਜ ਪ੍ਰਤੀ ਸੇਵਾਵਾਂ ਅਤੇ ਸੂਝਵਾਨ ਸ਼ਖ਼ਸੀਅਤ ਦਾ ਸਤਿਕਾਰ ਕਰਦਿਆਂ ਇਹ ਸਨਮਾਨ ਕੀਤਾ ਗਿਆ। ਸਮੂਹ ਪ੍ਰਬੰਧਕ ਕਮੇਟੀ ਵਲੋਂ ਮਾਸਟਰ ਗੇਜ ਰਾਮ ਭੌਰਾ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਗੁਰੂ ਸਾਹਿਬ ਅੱਗੇ ਉਨ੍ਹਾਂ ਦੀ ਚੰਗੀ ਸਿਹਤ, ਲੰਬੀ ਉਮਰ ਅਤੇ ਹਮੇਸ਼ਾ ਚੜ੍ਹਦੀ ਕਲਾ ਵਿਚ ਰਹਿਣ ਲਈ ਅਰਦਾਸ ਬੇਨਤੀ ਕੀਤੀ ਗਈ। ਮਾਸਟਰ ਗੇਜ ਰਾਮ ਭੌਰਾ ਨੇ ਇਸ ਮਾਣ-ਸਨਮਾਨ ਲਈ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੇਵਾਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਚਰਨ ਸਿੰਘ ਪ੍ਰਧਾਨ, ਮੈਂਬਰ ਮਨਜੀਤ ਸਿੰਘ, ਇਕਬਾਲ ਸਿੰਘ, ਕੁਲਦੀਪ ਸਿੰਘ, ਹੈੱਡ ਗ੍ਰੰਥੀ ਜਸਦੀਪ ਸਿੰਘ, ਮੁੱਖ ਸੇਵਾਦਾਰ ਬਾਬਾ ਪਾਲਾ ਸਿੰਘ, ਬਾਬਾ ਮੁਕੰਦ ਸਿੰਘ ਸੇਵਾਦਾਰ, ਮਲਕੀਤ ਸਿੰਘ ਗ੍ਰੰਥੀ, ਡਾ. ਇਕਬਾਲ ਸਿੰਘ, ਚਮਨ ਲਾਲ, ਕੌਰ ਸਿੰਘ ਸਾਬਕਾ ਪ੍ਰਧਾਨ, ਜਸਕਰਨ ਸਿੰਘ ਭਾਊ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਖੇਡਾਂ ’ਚ ਸ.ਪ੍ਰਾ.ਸਕੂਲ ਟਹਿਣਾ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਤਹਿਸੀਲ ਦਫ਼ਤਰ ਕੋਟਕਪੂਰਾ ’ਚ ਸੁਪਰਵਾਈਜ਼ਰਾਂ ਤੇ ਗਿਣਤੀਕਾਰਾਂ ਨੂੰ ਸ਼ਨਾਖਤੀ ਕਾਰਡ ਵੰਡੇ
Ad Position 24