13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰ ਸਿੰਘ ਵਾਲਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ ’ਚ ਸਥਾਨ ਬਣਾਇਆ

ਸਾਦਿਕ, 13 ਨਵੰਬਰ (ਆਰ. ਐਸ.

Ad Position 21
No active advertisement
ਅਜੀਤ ਡੈਸਕ 14-11-2026
ਸਾਦਿਕ, 13 ਨਵੰਬਰ (ਆਰ.ਐਸ.ਧੁੰਨਾ)-ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਜੀਵਨੀ ਅਤੇ ਵਿਚਾਰਧਾਰਾ ’ਤੇ ਆਧਾਰਿਤ ਪ੍ਰਬੁੱਧ ਭਾਰਤ ਫ਼ਾਊਂਡੇਸ਼ਨ ਵਲੋਂ ਕਰਵਾਈ ਗਈ ਪ੍ਰੀਖਿਆ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰ ਸਿੰਘ ਵਾਲਾ (ਫ਼ਰੀਦਕੋਟ) ਦੀਆਂ ਤਿੰਨ ਹੋਣਹਾਰ ਵਿਦਿਆਰਥਣਾਂ ਨੇ ਮੈਰਿਟ ਸੂਚੀ ਵਿਚ ਸਥਾਨ ਹਾਸਿਲ ਕੀਤਾ ਸੀ, ਦੇ ਸਕੂਲ ਪੁੱਜਣ ’ਤੇ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਦੇ ਨਾਲ ਉਨ੍ਹਾਂ ਦੇ ਮਾਪਿਆਂ ਨੂੰ ਵੀ ਹਾਰ ਪਾ ਕੇ ਅਤੇ ਮੈਡਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਜੀਤੇਂਦਰ ਕੁਮਾਰ ਹੰਸ ਇੰਚਾਰਜ ਗਾਈਡੈਂਸ ਐਂਡ ਕਾਊਂਸਲਿੰਗ ਸੈੱਲ ਅਤੇ ਪ੍ਰੀਖਿਆ ਕੇਂਦਰ ਇੰਚਾਰਜ ਨੇ ਦੱਸਿਆ ਕਿ ਪ੍ਰਬੁੱਧ ਭਾਰਤ ਫ਼ਾਊਂਡੇਸ਼ਨ ਵਲੋਂ ਹਰ ਸਾਲ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ, ਸੰਘਰਸ਼, ਵਿਚਾਰਧਾਰਾ ਅਤੇ ਸਮਾਜਿਕ ਯੋਗਦਾਨ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣ ਦੇ ਉਦੇਸ਼ ਨਾਲ ਪੂਰੇ ਪੰਜਾਬ ਵਿਚ ਰਾਜ ਪੱਧਰੀ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸੇ ਲੜੀ ਤਹਿਤ 30 ਅਗਸਤ 2026 ਨੂੰ ਪੰਜਾਬ ਭਰ ਵਿਚ ਇਹ ਪ੍ਰੀਖਿਆ ਕਰਵਾਈ ਗਈ ਸੀ ਜਿਸ ਲਈ ਜ਼ਿਲ੍ਹਾ ਫ਼ਰੀਦਕੋਟ ਵਿਚ ਵੀ ਵੱਖ-ਵੱਖ ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਸਨ ਜਿੱਥੇ ਲਗਪਗ 100 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਵਿਚ ਉਨ੍ਹਾਂ ਦੇ ਸਕੂਲ ਦੀਆਂ ਤਿੰਨ ਹੋਣਹਾਰ ਵਿਦਿਆਰਥਣਾਂ ਨੇ ਮੈਰਿਟ ਸੂਚੀ ਵਿਚ ਸਥਾਨ ਹਾਸਿਲ ਕਰਕੇ ਸਕੂਲ, ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਅ ਰੌਸ਼ਨ ਕੀਤਾ ਹੈ। ਇਨ੍ਹਾਂ ਵਿਚ ਪੂਜਾ ਕੌਰ ਪੁੱਤਰੀ ਸ਼ਿੰਦਾ ਸਿੰਘ ਜਮਾਤ ਅੱਠਵੀਂ (ਗਰੁੱਪ ਏ), ਜਸ਼ਨਪ੍ਰੀਤ ਕੌਰ ਪੁੱਤਰੀ ਕੁਲਵਿੰਦਰ ਸਿੰਘ ਜਮਾਤ ਦਸਵੀਂ (ਗਰੁੱਪ ਬੀ) ਅਤੇ ਅਨਮੋਲਦੀਪ ਕੌਰ ਜਮਾਤ ਦਸਵੀਂ (ਗਰੁੱਪ ਬੀ) ਸ਼ਾਮਿਲ ਸਨ। ਪੂਜਾ ਕੌਰ ਨੇ ਗਰੁੱਪ ਏ ਵਿਚ ਜ਼ਿਲ੍ਹੇ ਵਿੱਚੋਂ ਦੂਜਾ ਸਥਾਨ ਅਤੇ ਜਸ਼ਨਪ੍ਰੀਤ ਕੌਰ ਨੇ ਗਰੁੱਪ ਬੀ ਵਿਚ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਵਿਸ਼ੇਸ਼ ਪ੍ਰਾਪਤੀ ਦਰਜ ਕੀਤੀ ਹੈ। ਪ੍ਰਬੁੱਧ ਭਾਰਤ ਫ਼ਾਊਂਡੇਸ਼ਨ ਵਲੋਂ ਮੈਰਿਟ ਹਾਸਿਲ ਕਰਨ ਵਾਲੀਆਂ ਇਨ੍ਹਾਂ ਤਿੰਨਾਂ ਵਿਦਿਆਰਥਣਾਂ ਨੂੰ ਇਕ-ਇਕ ਹਜ਼ਾਰ ਰੁਪਏ ਦੀ ਨਕਦ ਇਨਾਮੀ ਰਾਸ਼ੀ, ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਇਕ-ਇਕ ਯਾਦਗਾਰੀ ਤਸਵੀਰ ਅਤੇ ਮੈਰਿਟ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਬਾਬਾ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਉੱਚ ਸਿੱਖਿਆ ਪ੍ਰਾਪਤ ਕਰਨ ਅਤੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਸਮਾਜ ਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸਮੂਹ ਅਧਿਆਪਕ ਸਾਹਿਬਾਨਾਂ ਨੇ ਪ੍ਰਬੁੱਧ ਭਾਰਤ ਫ਼ਾਊਂਡੇਸ਼ਨ ਦੇ ਪ੍ਰਬੰਧਕਾਂ ਦਾ ਅਜਿਹੀ ਉਸਾਰੂ ਅਤੇ ਗਿਆਨਵਰਧਕ ਪ੍ਰੀਖਿਆ ਕਰਵਾਉਣ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਸਵ. ਅਜਾਇਬ ਸਿੰਘ ਦਲ ਸਿੰਘ ਵਾਲਾ ਦੀ ਪਤਨੀ ਜਸਮੇਲ ਕੌਰ ਦਾ ਦਿਹਾਂਤ ਅਗਲੀ ਖ਼ਬਰ ਬੀ.ਡੀ.ਏ ਦੀ ਸ਼ਿਕਾਇਤ ’ਤੇ ਕੰਪਨੀ ਦੇ ਅਧਿਕਾਰੀਆਂ ਵਿਰੁੱਧ ਮਾਮਲਾ ਦਰਜ
Ad Position 24