ਸਰਸਵਤੀ ਸਕੂਲ ’ਚ ਬਾਲ ਦਿਵਸ ਮੌਕੇ ਖੇਡ ਮੀਟ ਕਰਵਾਈ
ਜੈਤੋ, 13 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਲ ਦਿਵਸ ਮੌਕੇ ’ਤੇ ਸ਼ਾਨਦਾਰ ਖੇਡ ਮੀਟ ਕਰਵਾਈ ਗਈ। ਇਸ ਦੌਰਾਨ ਪ੍ਰੀ-ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ।
ਜੈਤੋ, 13 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਲ ਦਿਵਸ ਮੌਕੇ ’ਤੇ ਸ਼ਾਨਦਾਰ ਖੇਡ ਮੀਟ ਕਰਵਾਈ ਗਈ। ਇਸ ਦੌਰਾਨ ਪ੍ਰੀ-ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ। ਸਮਾਗਮ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਕੇਸ਼ ਰੋਮਾਣਾ, ਸਕੱਤਰ ਮਦਨ ਲਾਲ ਗੋਇਲ, ਮੈਨੇਜਰ ਦਿਨੇਸ਼ ਗੋਇਲ ਅਤੇ ਸਾਲਸੀ ਬੋਰਡ ਦੇ ਚੇਅਰਮੈਨ ਪੁਰਸ਼ੋਤਮ ਸਿੰਗਲਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਸਕੂਲ ਪਹੁੰਚਣ ’ਤੇ ਮਹਿਮਾਨਾਂ ਨੇ ਫ਼ੀਤਾ ਕੱਟ ਕੇ ਖੇਡ ਮੀਟ ਦਾ ਉਦਘਾਟਨ ਕੀਤਾ। ਇਸ ਉਪਰੰਤ ਸਰਸਵਤੀ ਵੰਦਨਾ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਖੇਡ ਮੀਟ ਦੌਰਾਨ ਰਨ ਵਿਦ ਟੈਡੀ ਬੀਅਰ, ਬੈਲੈਂਸ ਰੇਸ, ਰਨ ਐਂਡ ਥਰੋ ਬਾਲ, ਰਿੰਗ ਰੇਸ, ਪੈਨਸਿਲ ਬੈਲੈਂਸ ਰੇਸ, ਬੈਕਪੈਕ ਰੇਸ, ਬੁੱਕ ਬੈਲੈਂਸ ਗੇਮ, ਪੋਟੈਟੋ ਐਂਡ ਟੂਥਪਿਕ ਰੇਸ, ਲੈਮਨ ਐਂਡ ਸਪੂਨ ਰੇਸ, ਸੈਕ ਰੇਸ, ਸਲੋ ਸਾਈਕਲਿੰਗ, ਵਨ ਲੈਗ ਰੇਸ, ਥਰੀ ਲੈਗ ਰੇਸ, ਸਕਿੱਪਿੰਗ, ਵਾਲੀਬਾਲ ਅਤੇ ਰੱਸਾਕਸ਼ੀ ਸਮੇਤ ਕਈ ਦਿਲਚਸਪ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੌਕੇ ’ਤੇ ਹੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਕੁਸੁਮ ਕਾਲੜਾ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਖੇਡਾਂ ਬੱਚਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਭਾਗ ਲੈਣਾ ਵੀ ਬਹੁਤ ਜ਼ਰੂਰੀ ਹੈ। ਅੰਤ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਹਾਰ-ਜਿੱਤ ਦੀ ਪ੍ਰਵਾਹ ਕੀਤੇ ਬਿਨਾਂ ਹਰ ਗਤੀਵਿਧੀ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।