14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਦਸਮੇਸ਼ ਗਲੋਬਲ ਸਕੂਲ ਬਰਗਾੜੀ ਵਿਖੇ ਸਾਲਾਨਾ ਸਰਹੱਦਾਂ ਤੋਂ ਪਾਰ ਸਮਾਗਮ ਕਰਵਾਇਆ

ਬਰਗਾੜੀ, 14 ਨਵੰਬਰ (ਲਖਵਿੰਦਰ ਸ਼ਰਮਾ)- ਦਸਮੇਸ਼ ਗਲੋਬਲ ਸਕੂਲ ਬਰਗਾੜੀ ਵਿਖੇ ਵਿਦਿਆਰਥੀਆਂ ਦੀ ਕਲਾ, ਪ੍ਰਤਿਭਾ ਅਤੇ ਉਸਾਰੂ ਸੱਭਿਆਚਾਰਕ ਵਿਰਸੇ ਨੂੰ ਉਤਸ਼ਾਹਿਤ ਕਰਨ ਲਈ ਸਰਹੱਦਾਂ ਤੋਂ ਪਾਰ ਨਾਮ ਹੇਠ ਇਕ ਸਾਲਾਨਾ ਸਮਾਗਮ ਪ੍ਰਿੰਸੀਪਲ ਅਜੇ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਅਤੇ ਜੀ ਆਇਆਂ ਨੂੰ ਗੀਤ ਨਾਲ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 15-11-2026
ਬਰਗਾੜੀ, 14 ਨਵੰਬਰ (ਲਖਵਿੰਦਰ ਸ਼ਰਮਾ)- ਦਸਮੇਸ਼ ਗਲੋਬਲ ਸਕੂਲ ਬਰਗਾੜੀ ਵਿਖੇ ਵਿਦਿਆਰਥੀਆਂ ਦੀ ਕਲਾ, ਪ੍ਰਤਿਭਾ ਅਤੇ ਉਸਾਰੂ ਸੱਭਿਆਚਾਰਕ ਵਿਰਸੇ ਨੂੰ ਉਤਸ਼ਾਹਿਤ ਕਰਨ ਲਈ ਸਰਹੱਦਾਂ ਤੋਂ ਪਾਰ ਨਾਮ ਹੇਠ ਇਕ ਸਾਲਾਨਾ ਸਮਾਗਮ ਪ੍ਰਿੰਸੀਪਲ ਅਜੇ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਅਤੇ ਜੀ ਆਇਆਂ ਨੂੰ ਗੀਤ ਨਾਲ ਕੀਤੀ ਗਈ। ਬੱਚਿਆਂ ਨੇ ਨਾਨਕ ਜੀ ਆਏ, ਗਣੇਸ਼ ਵੰਦਨਾ, ਗਰੁੱਪ ਡਾਂਸ, ਗੀਤ ਅਤੇ ਸਾਈਬਰ ਕਰਾਈਮ ਪ੍ਰਤੀ ਜਾਗਰੁਕਤਾ ਵਾਲੀਆਂ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ। ਸਮਾਗਮ ਦੇ ਮੁੱਖ ਮਹਿਮਾਨ ਸਕੂਲ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਜਸਬੀਰ ਸਿੰਘ ਸੰਧੂ, ਸਵਰਨਜੀਤ ਸਿੰਘ ਗਿੱਲ, ਗੁਰਮੀਤ ਸਿੰਘ ਢਿੱਲੋਂ ਬਰਗਾੜੀ, ਬਲਦੇਵ ਸਿੰਘ ਬਰਾੜ, ਕਰਤਾਰ ਸਿੰਘ ਬਰਾੜ ਆਦਿ ਨੇ ਬੱਚਿਆਂ ਵਲੋਂ ਪੇਸ਼ ਕੀਤੀਆਂ ਸ਼ਾਨਦਾਰ ਪੇਸ਼ਕਾਰੀਆਂ ਅਤੇ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਦੀ ਸ਼ਲਾਘਾ ਕੀਤੀ। ਸਕੂਲ ਪ੍ਰਿੰਸੀਪਲ ਅਜੇ ਸ਼ਰਮਾ ਨੇ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾਇਰੈਕਟਰ ਪ੍ਰੀਖਿਆਵਾਂ ਰਵਿੰਦਰ ਕੁਮਾਰ, ਪ੍ਰਿੰਸੀਪਲ ਅਪੂਰਵ ਦੇਵਗਨ, ਪ੍ਰਿੰਸੀਪਲ ਪ੍ਰੀਆਦੇਵ ਭੁੱਲਰ, ਮੁੱਖ ਅਧਿਆਪਕਾ ਕਮਲਜੀਤ ਕੌਰ ਸਮੂਹ ਸਟਾਫ਼, ਬੱਚੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਊਂਟ ਲਿਟਰਾ ਜ਼ੀ ਸਕੂਲ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਐਸ.ਡੀ. ਕਾਲਜ ਫਾਰ ਵੋਮੈਨ ਮੋਗਾ ਦੇ ਵਿਦਿਆਰਥੀਆਂ ਨੇ ਮੈਰਿਟ ਸੂਚੀ ’ਚ ਮੱਲਾਂ ਮਾਰੀਆਂ
Ad Position 24