14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ

ਕੋਟਕਪੂਰਾ, 14 ਨਵੰਬਰ (ਹਰਪ੍ਰੀਤ ਸਿੰਘ ਚਾਨਾ)- ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਵਿਚ ਬੱਚਿਆਂ ਵਲੋਂ ਵੱਖ-ਵੱਖ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 15-11-2026
ਕੋਟਕਪੂਰਾ, 14 ਨਵੰਬਰ (ਹਰਪ੍ਰੀਤ ਸਿੰਘ ਚਾਨਾ)- ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਵਿਚ ਬੱਚਿਆਂ ਵਲੋਂ ਵੱਖ-ਵੱਖ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਸਕੂਲ ਦੀ ਮੁੱਖ ਅਧਿਆਪਕਾ ਰੁਬੀਨਾ ਧੀਰ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦਿਆਂ ਬੱਚਿਆਂ ਨੂੰ ਸੰਦੇਸ਼ ਦਿੱਤਾ ਕਿ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ, ਉਨ੍ਹਾਂ ਦੇ ਆਗਿਆਕਾਰੀ ਬਣਨ ਅਤੇ ਉਨ੍ਹਾਂ ਵਲੋਂ ਦਿੱਤੀਆਂ ਚੰਗੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ। ਸੱਤਵੀਂ ਜਮਾਤ ਦੀ ਵਿਦਿਆਰਥਣ ਐਵਲੀਨ ਕੌਰ ਵਲੋਂ ਬਾਲ ਦਿਵਸ ਦੀ ਮਹੱਤਤਾ ਬਾਰੇ ਇਕ ਪ੍ਰਭਾਵਸ਼ਾਲੀ ਭਾਸ਼ਣ ਪੇਸ਼ ਕੀਤਾ ਗਿਆ। ਸਕੂਲ ਦੇ ਵਿਚ ਚਾਰ ਹਾਊਸਾਂ ਦੇ ਵਿਚਕਾਰ ਵੱਖ-ਵੱਖ ਖੇਡਾਂ ਕਰਵਾਈਆਂ ਗਈਆਂ। ਸਪੂਨ ਰੇਸ: ਯੂ.ਕੇ.ਜੀ. ਜਮਾਤ ਦੀ ਨਵਜੋਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਫਰੌਗ ਰੇਸ ’ਚ ਹਰਕੀਰਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਲੌਂਗ ਜੰਪ ’ਚ ਅਭਿਜੋਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਰਿੰਗ ਗੇਮ ’ਚ ਇੰਦਰਜੀਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਸੈਕ ਰੇਸ ’ਚ ਐਵਲੀਨ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸਿੰਪਲ ਰੇਸ ’ਚ ਆਰਵਜੀਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਗਿਫ਼ਟ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ, ਡਾਇਰੈਕਟਰ ਪ੍ਰਿੰਸੀਪਲ ਸੁਰਿੰਦਰ ਕੌਰ ਅਤੇ ਸਕੂਲ ਦੀ ਪ੍ਰਿੰਸੀਪਲ ਰੁਬੀਨ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪ੍ਰਾਇਮਰੀ ਪੱਧਰ ਸਿਰਫ਼ ਗਿਆਨ ਦਾ ਹੀ ਨਹੀਂ , ਸਗੋਂ ਹਰ ਪੱਖ ਦੇ ਵਿਕਾਸ ਦੀ ਬੁਨਿਆਦ - ਜਗਤਾਰ ਸਿੰਘ ਮਾਨ ਅਗਲੀ ਖ਼ਬਰ ਨੱਥਾ ਸਿੰਘ ਰੋੜੀਕਪੂਰਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਚੁਣੇ
Ad Position 24