ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਨੇ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਮਨਾਇਆ
ਫ਼ਰੀਦਕੋਟ, 14 ਨਵੰਬਰ (ਜਸਵੰਤ ਸਿੰਘ ਪੁਰਬਾ)- ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਫ਼ਰੀਦਕੋਟ ਵਲੋਂ ਸਥਾਨਕ ਘੰਟਾ ਘਰ ਚੌਂਕ ਸ਼ਹੀਦ ਭਗਤ ਸਿੰਘ ਮੈਮੋਰੀਅਲ ਓਪਨ ਲਾਇਬ੍ਰੇਰੀ ਵਿਖੇ ਸੁਸਾਇਟੀ ਦੇ ਪ੍ਰਧਾਨ ਪ੍ਰਿੰ. ਸੁਰੇਸ਼ ਅਰੋੜਾ ਦੀ ਅਗਵਾਈ ਹੇਠ ਮਨਾਇਆ ਗਿਆ।
ਫ਼ਰੀਦਕੋਟ, 14 ਨਵੰਬਰ (ਜਸਵੰਤ ਸਿੰਘ ਪੁਰਬਾ)- ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਫ਼ਰੀਦਕੋਟ ਵਲੋਂ ਸਥਾਨਕ ਘੰਟਾ ਘਰ ਚੌਂਕ ਸ਼ਹੀਦ ਭਗਤ ਸਿੰਘ ਮੈਮੋਰੀਅਲ ਓਪਨ ਲਾਇਬ੍ਰੇਰੀ ਵਿਖੇ ਸੁਸਾਇਟੀ ਦੇ ਪ੍ਰਧਾਨ ਪ੍ਰਿੰ. ਸੁਰੇਸ਼ ਅਰੋੜਾ ਦੀ ਅਗਵਾਈ ਹੇਠ ਮਨਾਇਆ ਗਿਆ। ਸੁਸਾਇਟੀ ਦੇ ਜਨਰਲ ਸਕੱਤਰ ਲੈਕਚਰਾਰ ਹਰਜੀਤ ਸਿੰਘ ਨੇ ਸਭਨਾ ਨੂੰ ਜੀ ਆਇਆਂ ਨੂੰ ਕਿਹਾ, ਸਮੂਹ ਸੁਸਾਇਟੀ ਮੈਂਬਰਾਂ ਨੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਤਸਵੀਰ ਅੱਗੇ ਫੁੱਲ ਚੜ੍ਹਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਸੁਸਾਇਟੀ ਦੇ ਪ੍ਰਧਾਨ ਪ੍ਰਿੰ. ਸੁਰੇਸ਼ ਅਰੋੜਾ ਨੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਜੀਵਨੀ ’ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਬੱਚਿਆਂ ਲਈ ਉਨ੍ਹਾਂ ਦੇ ਮਨ ਵਿਚ ਬਹੁਤ ਪਿਆਰ ਹੋਣ ਕਰਕੇ ਉਨ੍ਹਾਂ ਨੂੰ ਚਾਚਾ ਨਹਿਰੂ ਕਹਿ ਕੇ ਬੁਲਾਇਆ ਜਾਂਦਾ ਸੀ ਅਤੇ 14 ਨਵੰਬਰ ਨੂੰ ਪੂਰੇ ਭਾਰਤ ਵਿਚ ਉਨ੍ਹਾਂ ਦਾ ਜਨਮ ਦਿਨ ਬਾਲ ਦਿਵਸ ਦੇ ਤੌਰ ’ਤੇ ਮਨਾਇਆ ਜਾਂਦਾ ਹੈ। ਜਸਵਿੰਦਰ ਸਿੰਘ ਕੈਂਥ ਨੇ ਸਭਨਾ ਦਾ ਧੰਨਵਾਦ ਕੀਤਾ । ਇਸ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਨ ਵਾਲਿਆਂ ਵਿਚ ਰਾਜੇਸ਼ ਕੁਮਾਰ ਸੁਖੀਜਾ ਬਲਵਿੰਦਰ ਸਿੰਘ ਬਿੰਦੀ, ਰਵਿੰਦਰ ਕੁਮਾਰ, ਮੋਨੂੰ ਕੁਮਾਰ, ਕੁਲਦੀਪ ਕੁਮਾਰ, ਨਾਨਕ ਕੁਮਾਰ, ਨਵਾਬ ਅਤੇ ਕੁਲਦੀਪ ਸਿੰਘ ਸ਼ਾਮਿਲ ਸਨ।