ਆਦਰਸ਼ ਸਕੂਲ ਕੋਟਭਾਈ ਦੀ ਵਿਦਿਆਰਥਣ ਦਾ ਸ਼ੁੱਧ ਗੁਰਬਾਣੀ ਉਚਾਰਨ ’ ਚ ਦੂਜਾ ਸਥਾਨ
ਗਿੱਦੜਬਾਹਾ, 14 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੀ ਵਿਦਿਅਰਥਣ ਨੇ ਸ਼ੁੱਧ ਗੁਰਬਾਣੀ ਉਚਾਰਨ ਵਿਚ ਵਧੀਆ ਪੁਜ਼ੀਸ਼ਨ ਹਾਸਿਲ ਕਰਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਡਾ.
ਗਿੱਦੜਬਾਹਾ, 14 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੀ ਵਿਦਿਅਰਥਣ ਨੇ ਸ਼ੁੱਧ ਗੁਰਬਾਣੀ ਉਚਾਰਨ ਵਿਚ ਵਧੀਆ ਪੁਜ਼ੀਸ਼ਨ ਹਾਸਿਲ ਕਰਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਨੇ ਦੱਸਿਆ ਕਿ ਨਿਰੋਲ ਸੇਵਾ ਸੁਸਾਇਟੀ ਦੇ ਪ੍ਰਧਾਨ ਜਗਦੀਪ ਸਿੰਘ ਸੋਢੀ ਦੀ ਅਗਵਈ ਵਿਚ ਸ਼ੁੱਧ ਗੁਰਬਾਣੀ ਉਚਾਰਨ ਮੁਕਾਬਲੇ ਕਰਵਾਏ ਗਏ ਸਨ, ਜਿਸ ਵਿਚ ਉਨ੍ਹਾਂ ਦੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥਣ ਕੋਮਲਦੀਪ ਕੌਰ ਨੇ ਸ੍ਰੀ ਜਪੁਜੀ ਸਾਹਿਬ ਦੇ ਪਾਠ ਦਾ ਸ਼ੁੱਧ ਉਚਾਰਨ ਕਰਦਿਆਂ ਦੂਜਾ ਸਥਾਨ ਹਾਸਿਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੁਸਾਇਟੀ ਵਲੋਂ ਕੋਮਲਦੀਪ ਕੌਰ ਨੂੰ ਇਕ ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਗਿਆ ਹੈ। ਡਾ. ਗੁਪਤਾ ਨੇ ਕਿਹਾ ਕਿ ਸੁਸਾਇਟੀ ਵਲੋਂ ਕੀਤਾ ਜਾ ਰਿਹਾ ਉਪਰਾਲਾ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਕਿਹਾ ਕਿ ਕੋਮਲਦੀਪ ਕੌਰ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਨੂੰ ਵੀ ਗੁਰਬਾਣੀ ਤੇ ਆਪਣੇ ਅਮੀਰ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕਰੇਗੀ।