ਚੰਦਰ ਮਾਡਲ ਹਾਈ ਸਕੂਲ ਵਿਖੇ ਬਾਲ ਦਿਵਸ ਮਨਾਇਆ
ਮਲੋਟ, 15 ਨਵੰਬਰ (ਪਾਟਿਲ)- ਚੰਦਰ ਮਾਡਲ ਹਾਈ ਸਕੂਲ ਮਲੋਟ ਵਿਖੇ ਬਾਲ ਦਿਵਸ ਬੜੇ ਉਤਸ਼ਾਹ, ਖੁਸ਼ੀ ਅਤੇ ਉਤਸਾਹਪੂਰਨ ਮਾਹੌਲ ਵਿਚ ਮਨਾਇਆ ਗਿਆ। ਵਿਦਿਆਰਥੀਆਂ ਨੇ ਰੰਗਾ ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸਮਾਗਮ ਨੂੰ ਯਾਦਗਾਰੀ ਬਣਾਇਆ।
ਮਲੋਟ, 15 ਨਵੰਬਰ (ਪਾਟਿਲ)- ਚੰਦਰ ਮਾਡਲ ਹਾਈ ਸਕੂਲ ਮਲੋਟ ਵਿਖੇ ਬਾਲ ਦਿਵਸ ਬੜੇ ਉਤਸ਼ਾਹ, ਖੁਸ਼ੀ ਅਤੇ ਉਤਸਾਹਪੂਰਨ ਮਾਹੌਲ ਵਿਚ ਮਨਾਇਆ ਗਿਆ। ਵਿਦਿਆਰਥੀਆਂ ਨੇ ਰੰਗਾ ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸਮਾਗਮ ਨੂੰ ਯਾਦਗਾਰੀ ਬਣਾਇਆ। ਸਕੂਲ ਦੇ ਐਮ.ਡੀ. ਸੀ.ਐਮ. ਸੁਥਾਰ ਅਤੇ ਪ੍ਰਿੰਸੀਪਲ ਰਜਨੀ ਸੁਥਾਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਕਿ ਬੱਚੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਦੱਸਿਆ ਕਿ ਬਾਲ ਦਿਵਸ ਹਰ ਸਾਲ 14 ਨਵੰਬਰ ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਦੇ ਮੌਕੇ ’ਤੇ ਮਨਾਇਆ ਜਾਂਦਾ ਹੈ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਬਹੁਤ ਹੀ ਸੁੰਦਰ ਡਾਂਸ ਅਤੇ ਗੀਤ ਪੇਸ਼ ਕਰਕੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬੱਚਿਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਸਾਰਿਆਂ ਦਾ ਮਨ ਮੋਹ ਲਿਆ।