15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਵਿਧਾਇਕ ਕਾਕਾ ਬਰਾੜ ਨੇ ਦਲਿਤ ਵਿਕਾਸ ਬੋਰਡ ਦੇ ਨਵੇਂ ਬਣੇ ਚੇਅਰਮੈਨ ਦਾ ਕੀਤਾ ਸਨਮਾਨ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)- ਪਿਛਲੇ ਦਿਨੀਂ ਸੂਬਾ ਸਰਕਾਰ ਵਲੋਂ ਜਾਰੀ ਕੀਤੀ ਗਈ ਲਿਸਟ ਦੌਰਾਨ ਐਸ. ਸੀ.

Ad Position 21
No active advertisement
ਅਜੀਤ ਡੈਸਕ 16-11-2026
ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)- ਪਿਛਲੇ ਦਿਨੀਂ ਸੂਬਾ ਸਰਕਾਰ ਵਲੋਂ ਜਾਰੀ ਕੀਤੀ ਗਈ ਲਿਸਟ ਦੌਰਾਨ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਕਾਲਾ ਨੂੰ ਦਲਿਤ ਵਿਕਾਸ ਬੋਰਡ ਦਾ ਜ਼ਿਲ੍ਹਾ ਚੇਅਰਮੈਨ ਲਗਾਉਣ ’ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਜਿੱਥੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ, ਉੱਥੇ ਨਵ-ਨਿਯੁਕਤ ਚੇਅਰਮੈਨ ਹਰਦੀਪ ਸਿੰਘ ਕਾਲਾ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ। ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਰਦੀਪ ਸਿੰਘ ਕਾਲਾ ਦੀ ਨਿਯੁਕਤੀ ਨਾਲ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਸਕੇਗਾ। ਇਸ ਮੌਕੇ ਚੇਅਰਮੈਨ ਹਰਦੀਪ ਸਿੰਘ ਕਾਲਾ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ ਅਤੇ ਦਲਿਤ ਭਾਈਚਾਰੇ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਨਗੇ। ਇਸ ਮੌਕੇ ਬਲਾਕ ਪ੍ਰਧਾਨ ਵਿੱਕੀ ਗੂੰਬਰ, ਕੌਂਸਲਰ ਗੁਰਪ੍ਰੀਤ ਸਿੰਘ ਬਰਾੜ, ਜਸਵਿੰਦਰ ਸਿੰਘ ਬੱਲਮਗੜ੍ਹ, ਮਨਜੀਤ ਸਿੰਘ, ਨਛੱਤਰ ਸਿੰਘ, ਕੌਂਸਲਰ ਵਿੱਕੀ ਕੁਮਾਰ, ਲਾਲਜੀਤ ਸਿੰਘ, ਯੂਥ ਪ੍ਰਧਾਨ ਸੋਨੀ ਸੰਗੂਧੋਣ, ਜਗਦੀਪ ਸਿੰਘ ਢਿੱਲੋਂ, ਉਪਕਾਰ ਸਿੰਘ ਪ੍ਰਧਾਨ, ਸਾਹਿਬ ਚੌਂਕੀਦਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਹਿਤ ਸਭਾ ਵਲੋਂ ਕਵੀ ਕੇ. ਸਾਧੂ ਸਿੰਘ ਮੁੱਲਾਂਪੁਰੀ ਨਾਲ ਰੂਬਰੂ ਅਗਲੀ ਖ਼ਬਰ ਪੰਜਾਬ ਦੇ ਲੋਕ ਅਕਾਲੀ ਦਲ (ਬ) ਦੇ ਵਿਕਾਸ ਮਾਡਲ ਦੀ ਮੁੜ ਉਡੀਕ ’ਚ- ਜਿੰਮੀ ਮਹਿਣਾ
Ad Position 24