ਸਪੀਕਰ ਸੰਧਵਾਂ ਨੇ ਵਾਰਡ ਨੰਬਰ : 29 ’ਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ
ਕੋਟਕਪੂਰਾ, 15 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵਾਰਡ ਨੰਬਰ 29 ਵਿਖੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਲੋਕਾਂ ਨੇ ਆਪਣੇ ਕੀਮਤੀ ਵੋਟਾਂ ਰਾਹੀਂ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਹੈ।
ਕੋਟਕਪੂਰਾ, 15 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵਾਰਡ ਨੰਬਰ 29 ਵਿਖੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਲੋਕਾਂ ਨੇ ਆਪਣੇ ਕੀਮਤੀ ਵੋਟਾਂ ਰਾਹੀਂ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 29 ਵਿਖੇ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਹੋਣ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਵਿਚ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਈ ਤਰ੍ਹਾਂ ਦੇ ਅੜਿੱਕੇ ਪਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਪਰ ਅਜਿਹੀਆਂ ਰੁਕਾਵਟਾਂ ਦੇ ਬਾਵਜੂਦ ਲੋਕਾਂ ਦੇ ਕੰਮ ਜਾਰੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਯਤਨ ਨਿਰੰਤਰ ਜਾਰੀ ਰਹਿਣਗੇ। ਇਸ ਮੌਕੇ ਐਮ.ਸੀ. ਧਰਮਪਾਲ, ਐਮ.ਸੀ. ਅਜੈ ਮੋਰੀਆ, ਮਨੋਜ ਕੁਮਾਰ, ਗੋਰਾ, ਰਾਜਾ ਰਾਮ, ਚਰਨ ਦਾਸ, ਬੰਸੀ ਲਾਲ, ਹਰੀ, ਕੁਲਵਿੰਦਰ ਸਿੰਘ, ਬਲਵੰਤ ਰਾਏ, ਬਲਵਿੰਦਰ ਸਿੰਘ, ਜਰਨੈਲ ਸਿੰਘ, ਸ਼ੰਕਰ ਸਿੰਘ, ਮੁੰਸ਼ੀ ਰਾਮ, ਸਤੀਸ਼ ਕੁਮਾਰ (ਟੀ.ਟੀ.ਈ.), ਮੁੰਦਰੀ, ਸੁਜਾਨ ਭਾਨ, ਬਲਦੇਵ ਰਾਜ, ਭਗਵਾਨ ਦਾਸ ਅਤੇ ਛੋਟੂ ਫੌਜੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।