ਕੋਟਕਪੂਰਾ ਹਲਕਾ ਮੇਰੀ ਸਿਆਸਤ ਭੂਮੀ, ਇਸੇ ਹਲਕੇ ਤੋਂ ਲੜਾਂਗਾ ਚੋਣ- ਰਾਹੁਲ ਸਿੱਧੂ
ਕੋਟਕਪੂਰਾ, 15 ਨਵੰਬਰ (ਰਿੰਕੂ ਮਲਹੋਤਰਾ)- ਕੋਟਕਪੁਰਾ ਵਿਧਾਨ ਸਭਾ ਹਲਕਾ ਮੇਰੀ ਸਿਆਸਤ ਭੂਮੀ ਹੈ, ਵਿਧਾਨ ਸਭਾ ਚੋਣਾਂ ਵੀ ਇਸੇ ਹਲਕੇ ਤੋਂ ਹੀ ਲੜਾਂਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਵਿਧਾਇਕ ਦੇ ਪੁੱਤਰ ਭਾਈ ਰਾਹੁਲ ਸਿੰਘ ਸਿੱਧੂ ਨੇ ਕੀਤਾ।
ਕੋਟਕਪੂਰਾ, 15 ਨਵੰਬਰ (ਰਿੰਕੂ ਮਲਹੋਤਰਾ)- ਕੋਟਕਪੁਰਾ ਵਿਧਾਨ ਸਭਾ ਹਲਕਾ ਮੇਰੀ ਸਿਆਸਤ ਭੂਮੀ ਹੈ, ਵਿਧਾਨ ਸਭਾ ਚੋਣਾਂ ਵੀ ਇਸੇ ਹਲਕੇ ਤੋਂ ਹੀ ਲੜਾਂਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਵਿਧਾਇਕ ਦੇ ਪੁੱਤਰ ਭਾਈ ਰਾਹੁਲ ਸਿੰਘ ਸਿੱਧੂ ਨੇ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਕੋਟਕਪੂਰਾ ਹਲਕੇ ਵਿਚ ਕਾਫ਼ੀ ਵਰ੍ਹਿਆਂ ਤੋਂ ਵਿਚਰ ਰਿਹਾ ਹੈ। ਉਨ੍ਹਾਂ ਦੇ ਪਰਿਵਾਰ ਵਲੋਂ ਹਲਕੇ ਵਿਚ ਕਾਂਗਰਸ ਸਰਕਾਰ ਵੇਲੇ ਵੱਡੀਆਂ ਗਰਾਂਟਾਂ ਲਿਆ ਕੇ ਵਿਕਾਸ ਕਾਰਜ ਕਰਵਾਏ ਹਨ। ਰਾਹੁਲ ਸਿੱਧੂ ਨੇ ਕਿਹਾ ਕਿ ਉਨ੍ਹਾਂ ਉੱਪਰ ਵਾਪਰੇ ਭਿਆਨਕ ਸੜਕੀ ਹਾਦਸੇ ਦੌਰਾਨ ਦੂਜੀ ਵਾਰ ਮਿਲਿਆ ਜੀਵਨ ਵੀ ਕੋਟਕਪੂਰਾ ਵਾਸੀਆਂ ਦੀਆਂ ਦੁਆਵਾਂ ਦੀ ਹੀ ਦੇਣ ਹੈ। ਰਾਹੁਲ ਸਿੱਧੂ ਭਾਜਪਾ ਦੇ ਸੀਨੀਅਰ ਆਗੂ ਹਨ ਅਤੇ ਪੰਜਾਬ ਦੇ ਪੁਰਾਣੇ ਸਿਆਸਤਦਾਨ ਪਰਿਵਾਰ ਭਾਈ ਸ਼ਮਿੰਦਰ ਸਿੰਘ ਸਾਬਕਾ ਲੋਕ ਸਭਾ ਮੈਂਬਰ ਦੇ ਪਰਿਵਾਰਕ ਮੈਂਬਰ ਹਨ ਅਤੇ ਇਸ ਵਾਰ ਕੋਟਕਪੂਰਾ ਵਿਧਾਨ ਸਭਾ ਹਲਕੇ ਤੋਂ ਆਪਣੀ ਦਾਅਵੇਦਾਰੀ ਜਿਤਾ ਰਹੇ ਹਨ।