15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਦਲੇਰ ਸਿੰਘ ਡੋਡ ਵਲੋਂ ਰਾਤ ਸਮੇਂ ਮੰਡੀਆਂ ਦਾ ਦੌਰਾ, ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸੁਣੀਆਂ ਮੁਸ਼ਕਿਲਾਂ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)-ਲੋਕ ਸਭਾ ਹਲਕਾ ਫ਼ਰੀਦਕੋਟ ਦੇ ਸਾਂਸਦ ਸਰਬਜੀਤ ਸਿੰਘ ਖਾਲਸਾ ਦੇ ਨਿੱਜੀ ਸਹਾਇਕ ਅਤੇ ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਅਕਾਲੀ ਦਲ (ਵਾਰਿਸ ਪੰਜਾਬ) ਦੇ ਹਲਕਾ ਇੰਚਾਰਜ ਦਲੇਰ ਸਿੰਘ ਡੋਡ ਵਲੋਂ ਬੀਤੀ ਰਾਤ ਹਲਕੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਇੱਥੇ ਹਾਜ਼ਰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਦੱਸਿਆ ਕਿ ਪਿਛਲੇ ਕਾਫ਼ੀ ਦਿਨਾਂ ਤੋਂ ਮਜ਼ਦੂਰ ਲਗਾਤਾਰ ਫ਼ੋਨ ਕਰਕੇ ਦੱਸ ਰਹੇ ਸਨ ਕਿ ਮੰਡੀਆਂ ਵਿਚੋਂ ਝੋਨੇ ਦੀ ਲਿਫ਼ਟਿੰਗ ਨਹੀਂ ਹੋ ਰਹੀ।

Ad Position 21
No active advertisement
ਅਜੀਤ ਡੈਸਕ 16-11-2026
ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)-ਲੋਕ ਸਭਾ ਹਲਕਾ ਫ਼ਰੀਦਕੋਟ ਦੇ ਸਾਂਸਦ ਸਰਬਜੀਤ ਸਿੰਘ ਖਾਲਸਾ ਦੇ ਨਿੱਜੀ ਸਹਾਇਕ ਅਤੇ ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਅਕਾਲੀ ਦਲ (ਵਾਰਿਸ ਪੰਜਾਬ) ਦੇ ਹਲਕਾ ਇੰਚਾਰਜ ਦਲੇਰ ਸਿੰਘ ਡੋਡ ਵਲੋਂ ਬੀਤੀ ਰਾਤ ਹਲਕੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਇੱਥੇ ਹਾਜ਼ਰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਦੱਸਿਆ ਕਿ ਪਿਛਲੇ ਕਾਫ਼ੀ ਦਿਨਾਂ ਤੋਂ ਮਜ਼ਦੂਰ ਲਗਾਤਾਰ ਫ਼ੋਨ ਕਰਕੇ ਦੱਸ ਰਹੇ ਸਨ ਕਿ ਮੰਡੀਆਂ ਵਿਚੋਂ ਝੋਨੇ ਦੀ ਲਿਫ਼ਟਿੰਗ ਨਹੀਂ ਹੋ ਰਹੀ। ਮੰਡੀਆਂ ਵਿਚੋਂ ਝੋਨੇ ਦੀ ਲਿਫਟਿੰਗ ਤੁਰੰਤ ਕਰਵਾਈ ਜਾਵੇ। ਜਿਸ ’ਤੇ ਅੱਜ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਗਿਆ। ਮੰਡੀਆਂ ਵਿਚ ਮਜ਼ਦੂਰ ਹੁਣ ਸਿਰਫ਼ ਬੋਰੀਆਂ ਦੀ ਰਾਖੀ ਕਰਨ ਲਈ ਬੈਠੇ ਹੋਏ ਹਨ, ਕਿਉਂਕਿ ਕਿਸਾਨ ਆਪਣਾ ਝੋਨਾ ਮੰਡੀਆਂ ਵਿਚੋਂ ਤੁਲਵਾ ਚੁੱਕੇ ਹਨ। ਮਜ਼ਦੂਰਾਂ ਨੂੰ ਹੁਣ ਬੋਰੀਆਂ ਦੀ ਚੋਰੀ ਹੋਣ ਦਾ ਡਰ ਸਤਾ ਰਿਹਾ ਹੈ। ਜਿੰਨੀ ਮਿਹਨਤ ਕਰਕੇ ਉਨ੍ਹਾਂ ਨੇ ਕਮਾਈ ਕੀਤੀ ਸੀ, ਹੁਣ ਉਹ ਵਿਹਲੇ ਬੈਠ ਕੇ ਉਸੇ ਕਮਾਈ ਨਾਲ ਆਪਣਾ ਗੁਜ਼ਾਰਾ ਕਰ ਰਹੇ ਹਨ। ਉਨ੍ਹਾਂ ਦੇ ਕੰਮ-ਕਾਰ ਠੱਪ ਪਏ ਹਨ ਅਤੇ ਉਹ ਆਪਣੇ ਘਰਾਂ ਤੋਂ ਦੂਰ ਮੰਡੀਆਂ ਵਿਚ ਬੈਠਣ ਲਈ ਮਜਬੂਰ ਹਨ। ਸਰਕਾਰ ਨੂੰ ਤੁਰੰਤ ਮੰਡੀਆਂ ਵਿਚੋਂ ਝੋਨੇ ਦੀ ਲਿਫਟਿੰਗ ਕਰਵਾ ਕੇ ਮੰਡੀਆਂ ਖਾਲੀ ਕਰਵਾ ਉਣੀਆਂ ਚਾਹੀਦੀਆਂ ਹਨ। ਜਦੋਂ ਕਿਸਾਨ ਝੋਨਾ ਤੋਲਵਾ ਚੁੱਕੇ ਹਨ ਤਾਂ ਉਸ ਤੋਂ ਬਾਅਦ ਝੋਨੇ ਦੀ ਲਿਫਟਿੰਗ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਇੱਥੇ ਸਰਕਾਰ ਦੀ ਜ਼ਿੰਮੇਵਾਰੀ ਦਾ ਬੋਝ ਵੀ ਮਜ਼ਦੂਰਾਂ ਅਤੇ ਆੜ੍ਹਤੀਆਂ ਦੇ ਸਿਰ ਪਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ 5 ਲੱਖ ਦੇ ਨਿਗੁਣੇ ਮੁਆਵਜ਼ੇ ਦੇ ਐਲਾਨ ਤੋਂ ਪਿੰਡ ਵਾਸੀ ਨਿਰਾਸ਼ ਭੀਟੀਵਾਲਾ ਦੇ ਸਹਿਜਪ੍ਰੀਤ ਦੀ ਲਾਸ਼ ਡੱਬਵਾਲੀ-ਅਬੋਹਰ ਕੌਮੀ... ਅਗਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਤਿੰਨ ਨਸ਼ਾ ਤਸਕਰ ਕਾਬੂ
Ad Position 24