16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸੜਕੀ ਹਾਦਸਿਆਂ ਦੌਰਾਨ ਕੀਮਤੀ ਜਾਨਾਂ ਗੁਆ ਚੁੱਕੇ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸੜਕ ਸੁਰੱਖਿਆ ਜਾਗਰੂਕਤਾ ਤੇ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੀ ਮੁਕਤੀਸਰ ਵੈੱਲਫ਼ੇਅਰ ਕਲੱਬ (ਰਜਿ.) ਨੈਸ਼ਨਲ ਐਵਾਰਡੀ ਸੰਸਥਾ ਨੇ ਵਿਸ਼ਵ ਪੱਧਰ ’ਤੇ ਸੜਕੀ ਹਾਦਸਿਆਂ ਦੌਰਾਨ ਕੀਮਤੀ ਜਾਨਾਂ ਗੁਆ ਚੁੱਕੇ ਲੋਕਾਂ ਦੀ ਯਾਦ ਵਿਚ ਰੈੱਡ ਕਰੋਸ ਭਵਨ ਵਿਖੇ ਮੋਮਬੱਤੀ ਜਗਾ ਕੇ ਸ਼ਰਧਾਂਜਲੀ ਦਿੱਤੀ।

Ad Position 21
No active advertisement
ਅਜੀਤ ਡੈਸਕ 17-11-2026
ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸੜਕ ਸੁਰੱਖਿਆ ਜਾਗਰੂਕਤਾ ਤੇ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੀ ਮੁਕਤੀਸਰ ਵੈੱਲਫ਼ੇਅਰ ਕਲੱਬ (ਰਜਿ.) ਨੈਸ਼ਨਲ ਐਵਾਰਡੀ ਸੰਸਥਾ ਨੇ ਵਿਸ਼ਵ ਪੱਧਰ ’ਤੇ ਸੜਕੀ ਹਾਦਸਿਆਂ ਦੌਰਾਨ ਕੀਮਤੀ ਜਾਨਾਂ ਗੁਆ ਚੁੱਕੇ ਲੋਕਾਂ ਦੀ ਯਾਦ ਵਿਚ ਰੈੱਡ ਕਰੋਸ ਭਵਨ ਵਿਖੇ ਮੋਮਬੱਤੀ ਜਗਾ ਕੇ ਸ਼ਰਧਾਂਜਲੀ ਦਿੱਤੀ। ਜਾਣਕਾਰੀ ਦਿੰਦਿਆਂ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਸੰਸਥਾ ਵਲੋਂ ਹਰੇਕ ਸਾਲ ਸੜਕੀ ਹਾਦਸਿਆਂ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਤੇਜ਼ ਰਫ਼ਤਾਰ ਤੇ ਕਿਸੇ ਵੀ ਪ੍ਰਕਾਰ ਦਾ ਨਸ਼ਾ ਕਰਕੇ ਵਾਹਨ ਨਾ ਚਲਾਇਆ ਜਾਵੇ। ਇਸ ਮੌਕੇ ਦੀਪਾਂਸ਼ੂ ਕੁਮਾਰ, ਜੋਗਿੰਦਰ ਸਿੰਘ, ਈਸ਼ਾਨ ਕੁਮਾਰ, ਅਜੇ ਪਾਸੀ, ਮਦਦ ਲਾਲ, ਜਸਪਾਲ ਸਿੰਘ, ਨਰੇਸ਼ ਕ੍ਰਾਂਤੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਅੱਜ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਨੇ ਅੰਤਰ ਖੇਤਰੀ ਯੁਵਕ ਮੇਲੇ ’ਚ ਮਾਰੀਆਂ ਮੱਲਾਂ
Ad Position 24