16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਹਿਕਾਰੀ ਸਭਾਵਾਂ ਦੀਆਂ ਚੋਣਾਂ ’ਚ ਦੇਰੀ ਕਾਰਨ ਕੰਮਕਾਜ ਪ੍ਰਭਾਵਿਤ

ਜੈਤੋ, 16 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)- ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦੀਆਂ ਚੋਣਾਂ ’ਚ ਹੋ ਰਹੀ ਦੇਰੀ ਕਾਰਨ ਕੰਮਕਾਜ ਪ੍ਰਭਾਵਿਤ ਹੋਣ ਦੇ ਨਾਲ-ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ’ਚ ਵੀ ਵਾਧਾ ਹੋ ਰਿਹਾ ਹੈ। ਸਹਿਕਾਰੀ ਸਭਾਵਾਂ ਪੇਂਡੂ ਅਰਥਚਾਰੇ ਅਤੇ ਖੇਤੀਬਾੜੀ ਪ੍ਰਬੰਧ ਦਾ ਅਹਿਮ ਹਿੱਸਾ ਹਨ, ਪਰ ਚੁਣੀਆਂ ਹੋਈਆਂ ਪ੍ਰਬੰਧਕ ਕਮੇਟੀਆਂ ਦੀ ਗੈਰ-ਮੌਜੂਦਗੀ ਕਾਰਨ ਕਈ ਅਜਿਹੇ ਕੰਮ ਲਟਕ ਰਹੇ ਹਨ, ਜਿਨ੍ਹਾਂ ਦਾ ਸਿੱਧਾ ਸਬੰਧ ਕਿਸਾਨਾਂ ਅਤੇ ਸਭਾਵਾਂ ਦੀ ਆਰਥਿਕ ਕਾਰਗੁਜ਼ਾਰੀ ਨਾਲ ਹੈ।

Ad Position 21
No active advertisement
ਅਜੀਤ ਡੈਸਕ 17-11-2026
ਜੈਤੋ, 16 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)- ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦੀਆਂ ਚੋਣਾਂ ’ਚ ਹੋ ਰਹੀ ਦੇਰੀ ਕਾਰਨ ਕੰਮਕਾਜ ਪ੍ਰਭਾਵਿਤ ਹੋਣ ਦੇ ਨਾਲ-ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ’ਚ ਵੀ ਵਾਧਾ ਹੋ ਰਿਹਾ ਹੈ। ਸਹਿਕਾਰੀ ਸਭਾਵਾਂ ਪੇਂਡੂ ਅਰਥਚਾਰੇ ਅਤੇ ਖੇਤੀਬਾੜੀ ਪ੍ਰਬੰਧ ਦਾ ਅਹਿਮ ਹਿੱਸਾ ਹਨ, ਪਰ ਚੁਣੀਆਂ ਹੋਈਆਂ ਪ੍ਰਬੰਧਕ ਕਮੇਟੀਆਂ ਦੀ ਗੈਰ-ਮੌਜੂਦਗੀ ਕਾਰਨ ਕਈ ਅਜਿਹੇ ਕੰਮ ਲਟਕ ਰਹੇ ਹਨ, ਜਿਨ੍ਹਾਂ ਦਾ ਸਿੱਧਾ ਸਬੰਧ ਕਿਸਾਨਾਂ ਅਤੇ ਸਭਾਵਾਂ ਦੀ ਆਰਥਿਕ ਕਾਰਗੁਜ਼ਾਰੀ ਨਾਲ ਹੈ। ਸਹਿਕਾਰੀ ਸਭਾਵਾਂ ਵਿਚ ਨਵੇਂ ਮੈਂਬਰਾਂ ਦੇ ਖਾਤੇ ਖੋਲ੍ਹਣ, ਨਵੇਂ ਖਾਤਿਆਂ ਨੂੰ ਮਨਜ਼ੂਰੀ ਦੇਣ, ਜ਼ਰੂਰੀ ਮਤੇ ਪਾਸ ਕਰਨ ਅਤੇ ਵੱਖ-ਵੱਖ ਪ੍ਰਬੰਧਕੀ ਤੇ ਵਿੱਤੀ ਫ਼ੈਸਲਿਆਂ ਨੂੰ ਪ੍ਰਵਾਨਗੀ ਦੇਣ ਵਿਚ ਮੁਸ਼ਕਿਲਾਂ ਆ ਰਹੀਆਂ ਹਨ। ਇਸ ਤੋਂ ਇਲਾਵਾ ਖੇਤੀਬਾੜੀ ਲਈ ਲੋੜੀਂਦੇ ਸੰਦ, ਮਸ਼ੀਨਰੀ ਅਤੇ ਹੋਰ ਸਹੂਲਤਾਂ ਖ਼ਰੀਦਣ ਦੇ ਫ਼ੈਸਲੇ ਵੀ ਪ੍ਰਭਾਵਿਤ ਹੋ ਰਹੇ ਹਨ। ਚੋਣਾਂ ਵਿਚ ਦੇਰੀ ਦਾ ਸਭ ਤੋਂ ਵੱਡਾ ਪ੍ਰਭਾਵ ਸਭਾਵਾਂ ਦੇ ਵਿਕਾਸ ਅਤੇ ਆਰਥਿਕ ਗਤੀਵਿਧੀਆਂ ’ਤੇ ਪੈ ਰਿਹਾ ਹੈ। ਸਮੇਂ ਸਿਰ ਨਵੇਂ ਖੇਤੀਬਾੜੀ ਸੰਦ ਨਾ ਖ਼ਰੀਦੇ ਜਾਣ ਕਾਰਨ ਕਿਸਾਨਾਂ ਨੂੰ ਨਿੱਜੀ ਪੱਧਰ ’ਤੇ ਮਹਿੰਗੇ ਭਾਅ ’ਤੇ ਸੰਦ ਕਿਰਾਏ ’ਤੇ ਲੈਣੇ ਪੈ ਸਕਦੇ ਹਨ। ਇਸੇ ਤਰ੍ਹਾਂ ਸਾਂਝੀ ਮਸ਼ੀਨਰੀ ਦੀ ਖ਼ਰੀਦ ਅਤੇ ਮੁਰੰਮਤ ਸਬੰਧੀ ਫ਼ੈਸਲੇ ਲਟਕਣ ਨਾਲ ਕਿਸਾਨਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਘੱਟ ਸਕਦੀਆਂ ਹਨ। ਨਵੇਂ ਮੈਂਬਰਾਂ ਨੂੰ ਸਭਾ ਨਾਲ ਜੋੜਨ ਦੀ ਪ੍ਰਕਿਰਿਆ ਪ੍ਰਭਾਵਿਤ ਹੋਣ ਕਾਰਨ ਕਿਸਾਨ ਸਹਿਕਾਰੀ ਪ੍ਰਬੰਧ ਦਾ ਲਾਭ ਲੈਣ ਤੋਂ ਵਾਂਝੇ ਰਹਿ ਸਕਦੇ ਹਨ। ਸਹਿਕਾਰੀ ਸਭਾਵਾਂ ਦਾ ਮਕਸਦ ਕਿਸਾਨਾਂ ਨੂੰ ਖਾਦਾਂ, ਬੀਜਾਂ, ਖੇਤੀਬਾੜੀ ਕਰਜ਼ੇ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਵਾਜਬ ਸ਼ਰਤਾਂ ’ਤੇ ਮੁਹੱਈਆ ਕਰਵਾਉਣਾ ਹੈ। ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਨਾਲ ਜੁੜੇ ਲੋਕਾਂ ਦਾ ਕਹਿਣਾ ਹੈ ਕਿ ਚੋਣਾਂ ਵਿਚ ਦੇਰੀ ਦਾ ਕੋਈ ਸਥਾਈ ਹੱਲ ਨਾ ਕੱਢਣ ਕਾਰਨ ਸਭਾਵਾਂ ਦਾ ਪ੍ਰਬੰਧਕੀ ਢਾਂਚਾ ਕਮਜ਼ੋਰ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਅਤੇ ਸਹਿਕਾਰਤਾ ਵਿਭਾਗ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਚੋਣਾਂ ਦਾ ਸਮਾਂ-ਸਾਰਣੀ ਜਾਰੀ ਕਰਨ ਅਤੇ ਜਲਦ ਤੋਂ ਜਲਦ ਚੋਣ ਪ੍ਰਕਿਰਿਆ ਮੁਕੰਮਲ ਕਰਵਾਉਣ, ਤਾਂ ਜੋ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਰਾਹੀਂ ਮਿਲਣ ਵਾਲੀਆਂ ਸਹੂਲਤਾਂ ਪ੍ਰਭਾਵਿਤ ਨਾ ਹੋਣ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੁੱਖ ਮੰਤਰੀ ਚੰਨੀ ਤੇ ਹੋਰ ਆਗੂ ਗਿਆਨੀ ਜੈਲ ਸਿੰਘ ਯਾਦਗਾਰੀ ਸਥਾਨ ’ਤੇ ਹੋਏ ਨਤਮਸਤਕ ਅਗਲੀ ਖ਼ਬਰ ਸ਼ਹਿਰ ਵਾਸੀਆਂ ਵਲੋਂ ਮੇਲਾ ਮਾਘੀ ਨੂੰ ਟਿਕਟ ਮੁਕਤ ਕਰਨ ਅਤੇ ਹੋਰ ਸੁਧਾਰਾਂ ਦੀ ਮੰਗ
Ad Position 24