16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਾਬਕਾ ਮੁੱਖ ਮੰਤਰੀ ਚੰਨੀ ਤੇ ਹੋਰ ਆਗੂ ਗਿਆਨੀ ਜੈਲ ਸਿੰਘ ਯਾਦਗਾਰੀ ਸਥਾਨ ’ਤੇ ਹੋਏ ਨਤਮਸਤਕ

ਕੋਟਕਪੂਰਾ, 16 ਨਵੰਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)- ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸਾਈਕਲ ਯਾਤਰਾ ਅੱਜ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਸੰਧਵਾਂ ਵਿਖੇ ਪੁੱਜੀ। ਸੰਧਵਾਂ ਵਿਖੇ ਜਨਤਕ ਇਕੱਠ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਣਾ ਗੁਰਜੀਤ ਸਿੰਘ ਅਤੇ ਹੋਰ ਸੀਨੀਅਰ ਆਗੂਆਂ ਸਮੇਤ ਦੇਸ਼ ਦੇ ਮਰਹੂਮ ਰਾਸ਼ਟਰਪਤੀ ਗਿਆਨੀ ਜੈਲ ਸਿੰਘ ਦੀ ਯਾਦਗਾਰ ’ਤੇ ਨਤਮਸਤਕ ਹੋਏ।

Ad Position 21
No active advertisement
ਅਜੀਤ ਡੈਸਕ 17-11-2026
ਕੋਟਕਪੂਰਾ, 16 ਨਵੰਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)- ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸਾਈਕਲ ਯਾਤਰਾ ਅੱਜ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਸੰਧਵਾਂ ਵਿਖੇ ਪੁੱਜੀ। ਸੰਧਵਾਂ ਵਿਖੇ ਜਨਤਕ ਇਕੱਠ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਣਾ ਗੁਰਜੀਤ ਸਿੰਘ ਅਤੇ ਹੋਰ ਸੀਨੀਅਰ ਆਗੂਆਂ ਸਮੇਤ ਦੇਸ਼ ਦੇ ਮਰਹੂਮ ਰਾਸ਼ਟਰਪਤੀ ਗਿਆਨੀ ਜੈਲ ਸਿੰਘ ਦੀ ਯਾਦਗਾਰ ’ਤੇ ਨਤਮਸਤਕ ਹੋਏ। ਉਨ੍ਹਾਂ ਗਿਆਨੀ ਜੈਲ ਸਿੰਘ ਦੀ ਯਾਦਗਾਰ ’ਤੇ ਫੁੱਲਾਂ ਦੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨਾਲ ਰਾਣਾ ਗੁਰਜੀਤ ਸਿੰਘ, ਸਾਬਕਾ ਮੰਤਰੀ ਉਪਿੰਦਰ ਸ਼ਰਮਾ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਹਲਕਾ ਇੰਚਾਰਜ ਅਜੇਪਾਲ ਸਿੰਘ ਸੰਧੂ, ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਵੀ ਗਿਆਨੀ ਜੈਲ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਨਾਲ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਗਿਆਨੀ ਜੈਲ ਸਿੰਘ ਦੇ ਪੋਤਰੇ ਇੰਦਰਜੀਤ ਸਿੰਘ ਬੱਬੂ ਅਤੇ ਹੋਰ ਸੀਨੀਅਰ ਆਗੂਆਂ ਵਲੋਂ ਉਪਰੋਕਤ ਆਗੂਆਂ ਦਾ ਲੋਈ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਕਾਂਗਰਸ ਪਾਰਟੀ ਪੰਜਾਬ ਦੇ ਉਪ ਹਲਕਾ ਇੰਚਾਰਜ ਰਵਿੰਦਰ ਡਾਲਵੀ, ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਬਰਾੜ ਖਾਰਾ, ਐਡਵੋਕੇਟ ਵਿਨੋਦ ਮੈਣੀ, ਜਗਸੀਰ ਸਿੰਘ ਖਾਰਾ, ਪ੍ਰੋਫੈਸਰ ਦਰਸ਼ਨ ਸਿੰਘ, ਅਮਰਜੀਤ ਸਿੰਘ ਬਰਾੜ, ਵਰਿੰਦਰ ਸ੍ਰੀਮਾਨ, ਸੁਸ਼ੀਲ ਮਲਹੋਤਰਾ, ਜਸਵਿੰਦਰ ਬਰਾੜ ਕੋਟ ਸੁਖੀਆ, ਅਸ਼ਵਨੀ ਦਿਓੜਾ, ਹਰਦੀਪ ਸਿੰਘ ਕੰਗਰਾ ਐਡਵੋਕੇਟ ਅਵਤਾਰ ਸਿੰਘ, ਬਿੱਟਾ ਨਰੂਲਾ ਸਮੇਤ ਹੋਰ ਵੀ ਪਤਵੰਤੇ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਨਸ਼ਿਆਂ ਦੀ ਦਲਦਲ ਵੱਲ ਧੱਕਿਆ- ਚੰਨੀ ਅਗਲੀ ਖ਼ਬਰ ਸਹਿਕਾਰੀ ਸਭਾਵਾਂ ਦੀਆਂ ਚੋਣਾਂ ’ਚ ਦੇਰੀ ਕਾਰਨ ਕੰਮਕਾਜ ਪ੍ਰਭਾਵਿਤ
Ad Position 24