ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ
ਫ਼ਰੀਦਕੋਟ, 18 ਨਵੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ਹਿਰ ਵਿਚੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 18 ਨਵੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ਹਿਰ ਵਿਚੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਸਥਾਨਕ ਕੋੋਟਕਪੂਰਾ ਰੋਡ ’ਤੇ ਸਰਹਿੰਦ ਨਹਿਰ ਦੇ ਨਾਲ ਦੀ ਅੰਦਰਲੀ ਪਟੜੀ ਡੋਗਰ ਬਸਤੀ ਵਾਲੇ ਪਾਸੇ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਦੀ ਗੱਡੀ ਪਟੜੀ ਤੋਂ ਡੋਗਰ ਬਸਤੀ ਨੂੰ ਕੱਚੇ ਰਸਤੇ ਵੱਲ ਮੁੜੀ ਤਾਂ ਡੋਗਰ ਬਸਤੀ ਵਾਲੇ ਪਾਸੇ ਤੋਂ ਦੋ ਮੋਨੇ ਨੌਜਵਾਨ ਸਚਿਨ ਪੁੱਤਰ ਰਾਜ ਕੁਮਾਰ ਤੇ ਰੋਹਿਤ ਕੁਮਾਰ ਪੁੱਤਰ ਓਮਕਾਰ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 260 ਗ੍ਰਾਮ ਹੈਰੋਇਨ ਸਮੇਤ ਲਿਫਾਫ਼ਾ, ਇਕ ਕੰਪਿਊਟਰ ਕੰਡਾ ਤੇ 1100 ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰਕੇ ਉਨ੍ਹਾਂ ਪਾਸ ਮੌਜੂਦ ਇਕ ਮੋਬਾਈਲ ਫੋਨ ਤੇ ਮੋਟਰਸਾਈਕਲ ਕਬਜ਼ੇ ਵਿਚ ਲਿਆ ਗਿਆ ਅਤੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਹੌਲਦਾਰ ਸੁਖਵਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਫ਼ਿਰੋਜ਼ਪੁਰ ਰੋਡ ’ਤੇ ਪੱਖੀ ਰੋਡ ਵਾਲੇ ਪਾਸੇ ਤੋਂ ਗਗਨਦੀਪ ਸਿੰਘ ਭਾਊ ਪੁੱਤਰ ਮੰਗਤ ਰਾਏ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ ’ਤੇ 6 ਗ੍ਰਾਮ ਹੈਰੋਇਨ ਸਮੇਤ ਲਿਫਾਫ਼ਾ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।