ਬਲਾਕ ਪੱਧਰੀ ਵਿਸ਼ਾ ਮੇਲੇ ’ਚ ਸਰਕਾਰੀ ਮਿਡਲ ਸਕੂਲ ਅਟਾਰੀ ਦਾ ਪਹਿਲਾ ਸਥਾਨ
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਮਿਡਲ ਸਕੂਲ ਅਟਾਰੀ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਵਿਸ਼ਾ ਮੇਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗਣਿਤ ਵਿਸ਼ੇ ’ਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਮੈਡਮ ਏਕਤਾ ਸਾਇੰਸ ਮਿਸਟ੍ਰੈੱਸ ਦੀ ਅਗਵਾਈ ਹੇਠ ਵਿਦਿਆਰਥੀ ਪ੍ਰਤੀਕ ਸਿੰਘ (ਜਮਾਤ ਸੱਤਵੀਂ) ਅਤੇ ਤਨਵੀਰ ਕੌਰ (ਜਮਾਤ ਛੇਵੀਂ) ਨੇ ਪੀ.
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਮਿਡਲ ਸਕੂਲ ਅਟਾਰੀ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਵਿਸ਼ਾ ਮੇਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗਣਿਤ ਵਿਸ਼ੇ ’ਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਮੈਡਮ ਏਕਤਾ ਸਾਇੰਸ ਮਿਸਟ੍ਰੈੱਸ ਦੀ ਅਗਵਾਈ ਹੇਠ ਵਿਦਿਆਰਥੀ ਪ੍ਰਤੀਕ ਸਿੰਘ (ਜਮਾਤ ਸੱਤਵੀਂ) ਅਤੇ ਤਨਵੀਰ ਕੌਰ (ਜਮਾਤ ਛੇਵੀਂ) ਨੇ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਰੁਪਾਣਾ ਵਿਖੇ ਕਰਵਾਏ ਗਏ ਬਲਾਕ ਪੱਧਰੀ ਵਿਸ਼ਾ ਮੇਲੇ ਵਿਚ ਭਾਗ ਲਿਆ। ਵਿਦਿਆਰਥੀਆਂ ਨੇ ਆਰਟ ਇੰਟੀਗ੍ਰੇਟਿਡ ਲਰਨਿੰਗ ਤਹਿਤ ਗਣਿਤ ਵਿਸ਼ੇ ਦਾ ਮਾਡਲ ਪੇਸ਼ ਕੀਤਾ, ਜਿਸ ਨੂੰ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਬਲਾਕ ਮੁਕਤਸਰ-1 ਵਿਚੋਂ ਪਹਿਲਾ ਸਥਾਨ ਮਿਲਿਆ। ਇਸ ਪ੍ਰਾਪਤੀ ’ਤੇ ਸਕੂਲ ਮੁਖੀ ਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੀ ਗਾਈਡ ਅਧਿਆਪਕਾ ਮੈਡਮ ਏਕਤਾ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਹੈ। ਉਨ੍ਹਾਂ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਸਫ਼ਲਤਾ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ।