18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਬਾਬਾ ਸਾਹਿਬ ਦੀ ਲਾਇਬ੍ਰੇਰੀ ਲਈ ਗਰਾਂਟ ਤੇ ਕਿਤਾਬਾਂ ਦੀ ਮੰਗ ਸੰਸਥਾ ਦੇ ਪ੍ਰਧਾਨ ਨਰਿੰਦਰ ਕੁਮਾਰ ਰਾਠੌਰ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਸੌਂਪਿਆ ਮੰਗ-ਪੱਤਰ

ਕੋਟਕਪੂਰਾ, 18 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡਾ. ਭੀਮ ਰਾਓ ਅੰਬੇਡਕਰ ਐਜੂਕੇਸ਼ਨਲ ਐਂਡ ਸੋਸ਼ਲ ਵੈਲਫ਼ੇਅਰ ਸੁਸਾਇਟੀ ਕੋਟਕਪੂਰਾ ਵਿਖੇ ਪਹੁੰਚੇ ਅਤੇ ਡਾ.

Ad Position 21
No active advertisement
ਅਜੀਤ ਡੈਸਕ 19-11-2026
ਕੋਟਕਪੂਰਾ, 18 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡਾ. ਭੀਮ ਰਾਓ ਅੰਬੇਡਕਰ ਐਜੂਕੇਸ਼ਨਲ ਐਂਡ ਸੋਸ਼ਲ ਵੈਲਫ਼ੇਅਰ ਸੁਸਾਇਟੀ ਕੋਟਕਪੂਰਾ ਵਿਖੇ ਪਹੁੰਚੇ ਅਤੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਸੰਸਥਾ ਦੇ ਪ੍ਰਧਾਨ ਨਰਿੰਦਰ ਕੁਮਾਰ ਰਾਠੌਰ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਨਾਮ ਮੰਗ ਪੱਤਰ ਚੰਨੀ ਨੂੰ ਸੌਂਪਦਿਆਂ ਲਾਇਬ੍ਰੇਰੀ ਲਈ ਵਿਸ਼ੇਸ਼ ਗਰਾਂਟ ਜਾਰੀ ਕਰਵਾਉਣ ਦੀ ਮੰਗ ਕੀਤੀ। ਰਾਠੌਰ ਨੇ ਦੱਸਿਆ ਕਿ ਬਾਬਾ ਸਾਹਿਬ ਦੇ ਨਾਮ ’ਤੇ ਬਣਾਈ ਗਈ ਇਹ ਲਾਇਬ੍ਰੇਰੀ ਗਰੀਬ ਅਤੇ ਲੋੜਵੰਦ ਬੱਚਿਆਂ ਨੂੰ ਮੁਫ਼ਤ ਪੜ੍ਹਾਈ ਦਾ ਮੌਕਾ ਪ੍ਰਦਾਨ ਕਰ ਰਹੀ ਹੈ ਪਰ ਲੋੜੀਂਦੀਆਂ ਸਹੂਲਤਾਂ ਦੀ ਘਾਟ ਕਾਰਨ ਬੱਚਿਆਂ ਨੂੰ ਮੁਸ਼ਕਿਲਾਂ ਆ ਰਹੀਆਂ ਹਨ। ਉਨ੍ਹਾਂ ਲਾਇਬ੍ਰੇਰੀ ਲਈ ਕੰਪਿਊਟਰ, ਸ਼ੋਲਰ ਪਲਾਂਟ, ਫ਼ਰਨੀਚਰ, ਸਾਫ਼ ਪੀਣ ਵਾਲੇ ਪਾਣੀ, ਜਨਰੇਟਰ ਅਤੇ ਵੱਖ-ਵੱਖ ਵਿਸ਼ਿਆਂ ਦੀਆਂ ਕਿਤਾਬਾਂ ਮੁਹੱਈਆ ਕਰਵਾਉਣ ਲਈ ਵੱਧ ਤੋਂ ਵੱਧ ਗਰਾਂਟ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਵਿਚ ਕਿਸੇ ਵੀ ਸਮਾਜ ਦਾ ਗਰੀਬ ਬੱਚਾ ਆਪਣੀ ਲੋੜ ਅਨੁਸਾਰ ਪੜ੍ਹਾਈ ਕਰ ਸਕਦਾ ਹੈ। ਇਸ ਲਈ ਲੋੜੀਂਦੀਆਂ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਨੂੰ ਕਾਫ਼ੀ ਲਾਭ ਹੋਵੇਗਾ। ਇਸ ਮੌਕੇ ਕੇਵਲ ਸਿੰਘ ਮਾਂਡੀਆ, ਮਾਸਟਰ ਬਿੰਦਰ ਕੁਮਾਰ, ਰਾਜ ਕੁਮਾਰ ਟੋਨੀ, ਗੁਰਵਿੰਦਰ ਕੌਰ, ਮਲਕੀਤ ਕੌਰ, ਮਨਪ੍ਰੀਤ ਕੌਰ ਕੰਡਾ, ਸਰਬਜੀਤ ਕੌਰ, ਮਨਪ੍ਰੀਤ ਕੌਰ ਭੱਟੀ, ਪਵਨ ਕੁਮਾਰ, ਓਮ ਪ੍ਰਕਾਸ਼ ਗੋਟਵਾਲ ਅਤੇ ਮਾਸਟਰ ਸਤਨਾਮ ਸਿੰਘ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਬਾਬਾ ਮਹਿੰਦਰ ਦਾਸ ਦੀ ਪਹਿਲੀ ਬਰਸੀ ਸ਼ਰਧਾ ਨਾਲ ਮਨਾਈ
Ad Position 24