18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

ਕੋਟਕਪੂਰਾ, 18 ਨਵੰਬਰ (ਰਿੰਕੂ ਮਲਹੋਤਰਾ, ਹਰਪ੍ਰੀਤ ਸਿੰਘ ਚਾਨਾ)-ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਗੁਰਦੁਆਰਾ ਮਾਤਾ ਦਇਆ ਕੌਰ ਦੇ ਨਜ਼ਦੀਕ ਇੰਟਰਲਾਕ ਟਾਈਲਾਂ ਲਗਾਉਣ ਦੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ। ਸੰਧਵਾਂ ਨੇ ਕਿਹਾ ਕਿ ਆਮ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਇਲਾਕੇ ਵਿਚ ਸੜਕਾਂ ਦੇ ਨਵੀਨੀਕਰਨ ਤੋਂ ਲੈ ਕੇ ਸੀਵਰੇਜ ਪ੍ਰਬੰਧਾਂ ਅਤੇ ਸਾਫ਼ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 19-11-2026
ਕੋਟਕਪੂਰਾ, 18 ਨਵੰਬਰ (ਰਿੰਕੂ ਮਲਹੋਤਰਾ, ਹਰਪ੍ਰੀਤ ਸਿੰਘ ਚਾਨਾ)-ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਗੁਰਦੁਆਰਾ ਮਾਤਾ ਦਇਆ ਕੌਰ ਦੇ ਨਜ਼ਦੀਕ ਇੰਟਰਲਾਕ ਟਾਈਲਾਂ ਲਗਾਉਣ ਦੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ। ਸੰਧਵਾਂ ਨੇ ਕਿਹਾ ਕਿ ਆਮ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਇਲਾਕੇ ਵਿਚ ਸੜਕਾਂ ਦੇ ਨਵੀਨੀਕਰਨ ਤੋਂ ਲੈ ਕੇ ਸੀਵਰੇਜ ਪ੍ਰਬੰਧਾਂ ਅਤੇ ਸਾਫ਼ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਗਿਆ ਹੈ। ਸਪੀਕਰ ਬਣਨ ਦੇ ਪਹਿਲੇ ਦਿਨ ਤੋਂ ਹੀ ਉਹ ਹਲਕੇ ਦੇ ਵਿਕਾਸ ਕਾਰਜਾਂ ਦੇ ਮਿਸ਼ਨ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਾਂ। ਲੋਕ ਭਲਾਈ ਅਤੇ ਵਿਕਾਸ ਦੇ ਕੰਮਾਂ ਲਈ ਸਰਕਾਰ ਕੋਲ ਫ਼ੰਡਾਂ ਦੀ ਕੋਈ ਕਮੀ ਨਹੀਂ ਹੈ। ਪਿੰਡ ਵਾਸੀਆਂ ਨੇ ਇਸ ਅਹਿਮ ਵਿਕਾਸ ਕਾਰਜ ਦੀ ਸ਼ੁਰੂਆਤ ਕਰਨ ਲਈ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਮੁਖਤਿਆਰ ਸਿੰਘ ਸਰਪੰਚ, ਬਲਵੰਤ ਸਿੰਘ ਮੈਂਬਰ ਪੰਚਾਇਤ, ਜਗਜੀਤ ਸਿੰਘ ਮੈਂਬਰ ਪੰਚਾਇਤ, ਸੁਖਮੰਦਰ ਸਿੰਘ ਮੈਂਬਰ ਪੰਚਾਇਤ, ਬਲਵੰਤ ਸਿੰਘ ਮੈਂਬਰ ਪੰਚਾਇਤ, ਸ਼ਮਿੰਦਰ ਕੌਰ ਮੈਂਬਰ ਪੰਚਾਇਤ, ਅਮਰਪ੍ਰੀਤ ਸਿੰਘ ਗੁਰਦੁਆਰਾ ਪ੍ਰਧਾਨ ਅਮਰਜੀਤ ਸਿੰਘ ਬਰਾੜ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚਰਨਜੀਤ ਸਿੰਘ ਚੰਨੀ ਵਲੋਂ ਜਨਰਲ ਵਰਗ ਦੀਆਂ ਮੰਗਾਂ ਮੰਨਣ ਦਾ ਭਰੋਸਾ ਜਨਰਲ ਵਰਗ ਵਲੋਂ ਚੰਨੀ ਨੂੰ ਲੱਡੂਆਂ ਨਾਲ ਤੋਲਿਆ ਅਗਲੀ ਖ਼ਬਰ ਬਾਬਾ ਸਾਹਿਬ ਦੀ ਲਾਇਬ੍ਰੇਰੀ ਲਈ ਗਰਾਂਟ ਤੇ ਕਿਤਾਬਾਂ ਦੀ ਮੰਗ ਸੰਸਥਾ ਦੇ ਪ੍ਰਧਾਨ ਨਰਿੰਦਰ ਕੁਮਾਰ ਰਾਠੌਰ ਨੇ ਸਾਬਕਾ ਮੁੱਖ...
Ad Position 24