ਚਰਨਜੀਤ ਸਿੰਘ ਚੰਨੀ ਵਲੋਂ ਜਨਰਲ ਵਰਗ ਦੀਆਂ ਮੰਗਾਂ ਮੰਨਣ ਦਾ ਭਰੋਸਾ
ਜਨਰਲ ਵਰਗ ਵਲੋਂ ਚੰਨੀ ਨੂੰ ਲੱਡੂਆਂ ਨਾਲ ਤੋਲਿਆ
ਫ਼ਰੀਦਕੋਟ, 18 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਜਨਰਲ ਕੈਟਾਗਰੀਜ਼ ਵੈਲਫ਼ੇਅਰ ਫ਼ੈਡਰੇਸ਼ਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਫ਼ਰੀਦਕੋਟ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਫ਼ੈਡਰੇਸ਼ਨ ਦੇ ਅਹੁਦੇਦਾਰਾਂ ਸੁਖਬੀਰ ਸਿੰਘ, ਅਮਰਜੀਤ ਸਿੰਘ ਗੋਂਦਾਰਾ, ਦਲੀਪ ਸਿੰਘ ਬਾਸੀ, ਗੁਰਨੈਬ ਸਿੰਘ ਬਰਾੜ, ਰਮੇਸ਼ ਕੁਮਾਰ ਧਵਨ, ਗੁਰਦੇਵ ਸਿੰਘ ਵੜਿੰਗ, ਵਰਿੰਦਰ ਸਿੰਘ ਸੰਧੂ, ਗੁਰਜੀਤ ਸਿੰਘ ਸੇਠੀ, ਜਸਵੰਤ ਸਿੰਘ ਬਰਾੜ, ਭਜਨ ਸਿੰਘ ਬਰਾੜ ਨੇ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਹੁੰਦਿਆਂ ਹੀ ਜਨਰਲ ਕੈਟਾਗਰੀ ਕਮਿਸ਼ਨ ਪੰਜਾਬ ਦੀ ਸਥਾਪਨਾ ਹੋਈ ਸੀ।
ਫ਼ਰੀਦਕੋਟ, 18 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਜਨਰਲ ਕੈਟਾਗਰੀਜ਼ ਵੈਲਫ਼ੇਅਰ ਫ਼ੈਡਰੇਸ਼ਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਫ਼ਰੀਦਕੋਟ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਫ਼ੈਡਰੇਸ਼ਨ ਦੇ ਅਹੁਦੇਦਾਰਾਂ ਸੁਖਬੀਰ ਸਿੰਘ, ਅਮਰਜੀਤ ਸਿੰਘ ਗੋਂਦਾਰਾ, ਦਲੀਪ ਸਿੰਘ ਬਾਸੀ, ਗੁਰਨੈਬ ਸਿੰਘ ਬਰਾੜ, ਰਮੇਸ਼ ਕੁਮਾਰ ਧਵਨ, ਗੁਰਦੇਵ ਸਿੰਘ ਵੜਿੰਗ, ਵਰਿੰਦਰ ਸਿੰਘ ਸੰਧੂ, ਗੁਰਜੀਤ ਸਿੰਘ ਸੇਠੀ, ਜਸਵੰਤ ਸਿੰਘ ਬਰਾੜ, ਭਜਨ ਸਿੰਘ ਬਰਾੜ ਨੇ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਹੁੰਦਿਆਂ ਹੀ ਜਨਰਲ ਕੈਟਾਗਰੀ ਕਮਿਸ਼ਨ ਪੰਜਾਬ ਦੀ ਸਥਾਪਨਾ ਹੋਈ ਸੀ। ਇਸ ਤੋਂ ਬਿਨ੍ਹਾਂ ਜਨਰਲ ਵਰਗ ਅਤੇ ਬੀ.ਸੀ ਵਰਗ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਹੋਏ ਲੜਕਿਆਂ ਨੂੰ ਮੁਫ਼ਤ ਵਰਦੀਆਂ ਦੇਣ ਦੀ ਸਕੀਮ ਬਣੀ ਸੀ। ਤਕਨੀਕੀ ਕਾਲਜਾਂ ਵਿਚ ਪੜ੍ਹਦੇ ਜਨਰਲ ਵਰਗ ਦੇ ਵਿਦਿਆਰਥੀਆਂ ਨੂੰ ਵੀ ਮੁੱਖ ਮੰਤਰੀ ਵਜ਼ੀਫ਼ਾ ਯੋਜਨਾ ਤਹਿਤ ਵਜ਼ੀਫ਼ਾ ਮਿਲਣਾ ਸ਼ੁਰੂ ਹੋਇਆ ਸੀ। ਇਸ ਲਈ ਜਨਰਲ ਵਰਗ ਸ : ਚੰਨੀ ਦਾ ਪੂਰਾ ਸਤਿਕਾਰ ਕਰਦਾ ਹੈ। ਫ਼ੈਡਰੇਸ਼ਨ ਨੇ ਇਹ ਵੀ ਕਿਹਾ ਕਿ ਸ: ਚੰਨੀ ਉਹ ਪਹਿਲੇ ਵਿਅਕਤੀ ਹਨ ਜਿਨ੍ਹਾਂ ਨੂੰ ਫ਼ੈਡਰੇਸ਼ਨ ਸਨਮਾਨਿਤ ਕਰ ਰਹੀ ਹੈ। ਇਸ ਲਈ ਚਰਨਜੀਤ ਸਿੰਘ ਚੰਨੀ ਦੇ ਫ਼ਰੀਦਕੋਟ ਪਹੁੰਚਣ ’ਤੇ ਉਨ੍ਹਾਂ ਨੂੰ ਜਨਰਲ ਵਰਗ ਵਲੋਂ ਲੱਡੂਆਂ ਨਾਲ ਤੋਲਿਆ ਗਿਆ। ਫ਼ੈਡਰੇਸ਼ਨ ਵਲੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਸ ਨੇ ਅਜੇ ਤੱਕ ਜਨਰਲ ਕੈਟਾਗਰੀ ਕਮਿਸ਼ਨ ਪੰਜਾਬ ਚੇਅਰਮੈਨ ਨਹੀਂ ਲਗਾਇਆ। ਮੌਜੂਦਾ ਸਰਕਾਰ ਜਨਰਲ ਵਰਗ ਦੀਆਂ ਸਮੱਸਿਆਵਾਂ ਸੁਣਨ ਲਈ ਮੀਟਿੰਗ ਲਈ ਸਮਾਂ ਵੀ ਨਹੀਂ ਦੇ ਰਹੀ। ਫ਼ੈਡਰੇਸ਼ਨ ਨੇ ਸਾਬਕਾ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਸਰਕਾਰ ਆਉਣ ’ਤੇ ਜਨਰਲ ਕੈਟਾਗਰੀ ਕਮਿਸ਼ਨ ਪੰਜਾਬ ਨੂੰ ਤੁਰੰਤ ਚਾਲੂ ਕੀਤਾ ਜਾਵੇ ਅਤੇ ਪਿਛਲੇ ਪੰਜ ਸਾਲਾਂ ਤੋਂ ਜਨਰਲ ਵਰਗ ਦੀਆਂ ਲਟਕ ਰਹੀਆਂ ਬਾਕੀ ਮੰਗਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇ। ਸਾਬਕਾ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਕਾਂਗਰਸ ਦੀ ਸਰਕਾਰ ਆਉਣ ’ਤੇ ਜਨਰਲ ਕੈਟਾਗਰੀ ਕਮਿਸ਼ਨ ਪੰਜਾਬ ਨੂੰ ਚਾਲੂ ਕੀਤਾ ਜਾਵੇਗਾ ਅਤੇ ਜਨਰਲ ਵਰਗ ਦੀਆਂ ਸਮੱਸਿਅਵਾਂ ਪਹਿਲ ਦੇ ਅਧਾਰ ’ਤੇ ਹੱਲ ਕੀਤੀਆ ਜਾਣਗੀਆਂ।