20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੁਲਿਸ ਵਲੋਂ 260 ਗ੍ਰਾਮ ਹੈਰੋਇਨ ਸਮੇਤ 2 ਦੋਸ਼ੀ ਕਾਬੂ

ਫ਼ਰੀਦਕੋਟ, 19 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਫ਼ਰੀਦਕੋਟ ਪੁਲਿਸ ਵਲੋਂ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ 260 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 20-11-2026
ਫ਼ਰੀਦਕੋਟ, 19 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਫ਼ਰੀਦਕੋਟ ਪੁਲਿਸ ਵਲੋਂ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ 260 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਸਹਾਇਕ ਥਾਣੇਦਾਰ ਚਮਕੌਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਜੁਬਲੀ ਚੌਂਕ ਤੋਂ ਕੋਟਕਪੂਰਾ ਰੋਡ ’ਤੇ ਸਰਹਿੰਦ ਨਹਿਰ ਦੇ ਨਾਲ ਦੀ ਅੰਦਰਲੀ ਪਟੜੀ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਦੀ ਗੱਡੀ ਪਟੜੀ ਤੋਂ ਡੋਗਰ ਬਸਤੀ ਨੂੰ ਉਤਰਦੇ ਰਸਤੇ ਵਲੋਂ ਮੁੜੀ ਤਾਂ 2 ਨੌਜਵਾਨ ਡੋਗਰ ਬਸਤੀ ਵਾਲੀ ਸਾਈਡ ਵੱਲ ਮੋਟਰਸਾਈਕਲ ’ਤੇ ਕਾਲੇ ਰੰਗ ਦੇ ਲਿਫ਼ਾਫ਼ਾ ਵਿਚ ਫਰੋਲਾ ਫਰਾਲੀ ਕਰ ਰਹੇ ਸਨ ਤਾਂ ਪੁਲਿਸ ਪਾਰਟੀ ਨੂੰ ਦੇਖਕੇ ਘਬਰਾ ਕੇ ਆਪਣਾ ਕਾਲਾ ਰੰਗ ਦਾ ਲਿਫਾਫਾ ਸੁੱਟਕੇ ਖਿਸਕਣ ਲੱਗੇ ਜਦ ਪੁਲਿਸ ਪਾਰਟੀ ਨੇ ਮੋਮੀ ਲਿਫਾਫ਼ਾ ਖੋਲ੍ਹ ਕੇ ਚੈੱਕ ਕੀਤਾ ਤਾਂ ਜਿਸ ਵਿਚ 1 ਕੰਪਿਊਟਰ ਕੰਡਾ, 1 ਮੋਬਾਇਲ ਫੋਨ ਅਤੇ 1 ਪਾਰਦਰਸ਼ੀ ਲਿਫਾਫੇ ਵਿਚ 260 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਸਚਿਨ ਵਾਸੀ ਡੋਗਰ ਬਸਤੀ ਫ਼ਰੀਦਕੋਟ ਅਤੇ ਰੋਹਿਤ ਕੁਮਾਰ ਵਾਸੀ ਸੰਜੇ ਨਗਰ ਫ਼ਰੀਦਕੋਟ ਵਜੋਂ ਹੋਈ ਹੈ। ਪੁਲਿਸ ਟੀਮਾਂ ਵਲੋਂ ਦੋਸ਼ੀਆਂ ਪਾਸ ਮੌਕੇ ’ਤੇ ਮੌਜੂਦ ਸਪਲੈਂਡਰ ਮੋਟਰਸਾਈਕਲ ਨੂੰ ਵੀ ਕਬਜ਼ੇ ਵਿਚ ਲਿਆ ਗਿਆ ਹੈ। ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ ਤਹਿਤ ਦਰਜ ਰਜਿਸਟਰ ਕੀਤਾ ਗਿਆ ਹੈ। ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਦੋਸ਼ੀ ਇਹ ਨਸ਼ੇ ਦੀ ਖੇਪ ਨੂੰ ਅੱਗੇ ਸਪਲਾਈ ਕਰਨ ਲਈ ਜਾ ਰਹੇ ਸਨ, ਜਿਸ ਨੂੰ ਕਿ ਫ਼ਰੀਦਕੋਟ ਪੁਲਿਸ ਨੇ ਕਾਰਵਾਈ ਕਰਦੇ ਹੋਏ ਕਾਬੂ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ 15 ਸਾਲਾਂ ਤੋਂ ਅਣਸੁਰੱਖਿਅਤ ਪਈ ਪ੍ਰੀਯਾਦਰਸ਼ਨੀ ਕਮਿਊਨਿਟੀ ਹਾਲ ਦੀ ਇਮਾਰਤ ਨੇ ਧਾਰਿਆ ਖੰਡਰ ਦਾ ਰੂਪ ਅਗਲੀ ਖ਼ਬਰ ਕੋਟਕਪੂਰਾ ’ਚ 10-11 ਸਾਲ ਦੇ ਬੱਚਿਆਂ ਤੱਕ ਪਹੁੰਚਿਆ ਗਾਂਜੇ ਦਾ ਕਾਰੋਬਾਰ
Ad Position 24