19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸਰਕਾਰੀ ਬ੍ਰਿਜਿੰਦਰਾ ਕਾਲਜ ਦੇ ਵਿਦਿਆਰਥੀ ਮਾਧਵ ਅਰੋੜਾ ਨੇ ਅੰਤਰ ਯੂਨੀਵਰਸਿਟੀ ਸੋਨ ਤਗਮਾ ਜਿੱਤਿਆ

ਫ਼ਰੀਦਕੋਟ, 19 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਦੇ ਵਿਦਿਆਰਥੀ ਮਾਧਵ ਅਰੋੜਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਹਾਸਿਲ ਕਰਕੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਮਾਧਵ ਅਰੋੜਾ ਨੇ ਇਹ ਮਾਣਮੱਤੀ ਪ੍ਰਾਪਤੀ ਕਲਾਸੀਕਲ ਵੋਕਲ ਮੁਕਾਬਲੇ ਵਿਚ ਵੱਖ-ਵੱਖ ਯੂਨੀਵਰਸਿਟੀਆਂ ਦੇ ਪ੍ਰਤੀਯੋਗੀਆਂ ਨੂੰ ਪਛਾੜਦਿਆਂ ਆਪਣੇ ਨਾਮ ਕੀਤੀ।

Ad Position 21
No active advertisement
ਅਜੀਤ ਡੈਸਕ 20-11-2026
ਫ਼ਰੀਦਕੋਟ, 19 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਦੇ ਵਿਦਿਆਰਥੀ ਮਾਧਵ ਅਰੋੜਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਹਾਸਿਲ ਕਰਕੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਮਾਧਵ ਅਰੋੜਾ ਨੇ ਇਹ ਮਾਣਮੱਤੀ ਪ੍ਰਾਪਤੀ ਕਲਾਸੀਕਲ ਵੋਕਲ ਮੁਕਾਬਲੇ ਵਿਚ ਵੱਖ-ਵੱਖ ਯੂਨੀਵਰਸਿਟੀਆਂ ਦੇ ਪ੍ਰਤੀਯੋਗੀਆਂ ਨੂੰ ਪਛਾੜਦਿਆਂ ਆਪਣੇ ਨਾਮ ਕੀਤੀ। ਵਿਦਿਆਰਥੀ ਦੀ ਇਸ ਸ਼ਾਨਦਾਰ ਸਫ਼ਲਤਾ ’ਤੇ ਕਾਲਜ ਕੈਂਪਸ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਦੱਸਣਯੋਗ ਹੈ ਕਿ ਵਿਦਿਆਰਥੀ ਮਾਧਵ ਅਰੋੜਾ ਪਿਛਲੇ ਸਾਲ ਵੀ ਇਸ ਮੁਕਾਬਲੇ ਵਿਚੋਂ ਪਹਿਲੇ ਸਥਾਨ ’ਤੇ ਰਿਹਾ ਸੀ ਅਤੇ ਨੈਸ਼ਨਲ ਮੁਕਾਬਲੇ ਵਿਚ ਭਾਰਤ ਦੀਆਂ ਸਾਰੀਆਂ ਯੂਨੀਵਰਸਿਟੀਆਂ ਵਿਚੋਂ ਦੂਸਰੇ ਸਥਾਨ ’ਤੇ ਰਿਹਾ ਸੀ। ਕਾਲਜ ਦੇ ਪ੍ਰਿੰਸੀਪਲ ਡਾ. ਪੂਜਾ ਭੱਲਾ ਅਤੇ ਯੂਥ ਕੋਆਰਡੀਨੇਟਰ ਡਾ. ਨਰਿੰਦਰਜੀਤ ਸਿੰਘ ਬਰਾੜ ਨੇ ਮਾਧਵ ਅਰੋੜਾ, ਉਸ ਦੇ ਮਾਪਿਆਂ ਅਤੇ ਸਬੰਧਿਤ ਵਿਭਾਗ ਦੇ ਅਧਿਆਪਕ ਡਾ. ਅਮਨਦੀਪ ਕੌਰ ਅਤੇ ਬ੍ਰਿਜਿੰਦਰ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਾਧਵ ਦੀ ਇਹ ਜਿੱਤ ਉਸ ਦੀ ਸਖ਼ਤ ਮਿਹਨਤ, ਲਗਨ ਅਤੇ ਅਨੁਸ਼ਾਸਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਕਾਲਜ ਦੇ ਬਾਕੀ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਦੇ ਨਾਲ-ਨਾਲ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਨਗੀਆਂ। ਇਸ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਮਾਧਵ ਅਰੋੜਾ ਦਾ ਕਾਲਜ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਸ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਡਾ. ਸ਼ਾਲਿਨੀ ਗਰਗ, ਗਗਨਦੀਪ ਕੌਰ, ਪ੍ਰੋ. ਰਾਜਬੀਰ ਕੌਰ, ਪ੍ਰੋ. ਹਰਜੀਤ ਸਿੰਘ, ਪ੍ਰੋ. ਪਵਨਦੀਪ ਕੌਰ, ਡਾ. ਹਰਪ੍ਰੀਤ ਸਿੰਘ, ਪ੍ਰੋ. ਜੋਤਮਨਿੰਦਰ ਸਿੰਘ, ਪ੍ਰੋ. ਨਵਪ੍ਰੀਤ ਅਰੋੜਾ, ਪ੍ਰੋ. ਅਮਨਪ੍ਰੀਤ, ਨਵਦੀਪ ਸਿੰਘ ਅਤੇ ਮਿਸ ਕਿਰਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਜ਼ੁਰਗਾਂ ਲਈ ਬਿਲਕੁਲ ਮੁਫ਼ਤ ਸੁਣਨ ਵਾਲੀਆਂ ਮਸ਼ੀਨਾਂ ਦਾ ਵਿਸ਼ੇਸ਼ ਕੈਂਪ 27 ਨੂੰ ਅਗਲੀ ਖ਼ਬਰ ਮਿਸ਼ਨ ਰਫ਼ਤਾਰ ਤਹਿਤ ਜ਼ਿਲ੍ਹਾ ਪੱਧਰੀ ਟੈਕ ਫੇਅਰ ਕਰਵਾਇਆ ਵਿਦਿਆਰਥੀਆਂ ਨੇ ਤਕਨੀਕੀ ਖੋਜਾਂ ਅਤੇ ਨਵੀਨਤਾਕਾਰੀ ਮਾਡਲਾਂ ਦਾ ਕੀਤ...
Ad Position 24