20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪਰਾਲੀ ਦੀਆਂ ਗੱਠਾਂ ਨੂੰ ਅੱਗ ਲੱਗਣ ਕਾਰਨ ਭਾਰੀ ਨੁਕਸਾਨ

ਕੋਟਕਪੂਰਾ, 19 ਨਵੰਬਰ (ਮੋਹਰ ਸਿੰਘ ਗਿੱਲ)-ਪਰਾਲੀ ਦੇ ਡੰਪ ਨੂੰ ਅਚਾਨਕ ਅੱਗ ਲੱਗਣ ਕਾਰਨ ਭਾਰੀ ਮਾਤਰਾ ’ਚ ਪਰਾਲੀ ਸੜ ਕੇ ਸਵਾਹ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਥਾਨਕ ਦੁਆਰੇਆਣਾ ਰੋਡ ’ਤੇ ਸਥਿਤ ਕੋਠੇ ਧਾਲੀਵਾਲ ਦੇ ਵਸਨੀਕ ਹਰਬੰਸ ਸਿੰਘ ਸਪੁੱਤਰ ਮਹਿੰਦਰ ਸਿੰਘ ਵਲੋਂ ਪਿੰਡ ਦੁਆਰੇਆਣਾ ਦੇ ਫ਼ਿੱਡੇ ਰੋਡ ’ਤੇ ਜ਼ਮੀਨ ਠੇਕੇ ’ਤੇ ਲੈ ਕੇ ਪਰਾਲੀ ਦਾ ਡੰਪ ਬਣਾਇਆ ਗਿਆ ਸੀ।

Ad Position 21
No active advertisement
ਅਜੀਤ ਡੈਸਕ 20-11-2026
ਕੋਟਕਪੂਰਾ, 19 ਨਵੰਬਰ (ਮੋਹਰ ਸਿੰਘ ਗਿੱਲ)-ਪਰਾਲੀ ਦੇ ਡੰਪ ਨੂੰ ਅਚਾਨਕ ਅੱਗ ਲੱਗਣ ਕਾਰਨ ਭਾਰੀ ਮਾਤਰਾ ’ਚ ਪਰਾਲੀ ਸੜ ਕੇ ਸਵਾਹ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਥਾਨਕ ਦੁਆਰੇਆਣਾ ਰੋਡ ’ਤੇ ਸਥਿਤ ਕੋਠੇ ਧਾਲੀਵਾਲ ਦੇ ਵਸਨੀਕ ਹਰਬੰਸ ਸਿੰਘ ਸਪੁੱਤਰ ਮਹਿੰਦਰ ਸਿੰਘ ਵਲੋਂ ਪਿੰਡ ਦੁਆਰੇਆਣਾ ਦੇ ਫ਼ਿੱਡੇ ਰੋਡ ’ਤੇ ਜ਼ਮੀਨ ਠੇਕੇ ’ਤੇ ਲੈ ਕੇ ਪਰਾਲੀ ਦਾ ਡੰਪ ਬਣਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਡੰਪ ’ਚ 9 ਹਜ਼ਾਰ ਕੁਇੰਟਲ ਦੇ ਕਰੀਬ ਮਾਲ ਪਿਆ ਸੀ ਕਿ ਲੰਘੀ ਰਾਤ 10:15 ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ -ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਕੋਟਕਪੂਰਾ, ਫ਼ਰੀਦਕੋਟ ਅਤੇ ਮੁਕਤਸਰ ਦੀਆਂ ਫ਼ਾਇਰ ਬ੍ਰਿਗੇਡਾਂ ਨੇ ਆ ਕੇ ਭਾਰੀ ਜੱਦੋਂ-ਜਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ, ਪ੍ਰੰਤੂ ਜਦੋਂ ਤੱਕ ਅੱਗ ’ਤੇ ਕਾਬੂ ਪਾਇਆ ਗਿਆ, ਉੱਥੇ ਪਿਆ ਸਾਰੇ ਦਾ ਸਾਰਾ ਮਾਲ ਸੜ ਕੇ ਸਵਾਹ ਹੋ ਗਿਆ। ਇਹ ਵੀ ਪਤਾ ਲੱਗਿਆ ਹੈ ਕਿ ਅੱਗ ਦੇ ਭਾਂਬੜ ਤਾਂ ਭਾਵੇਂ ਖਤਮ ਹੋ ਚੁੱਕੇ ਸਨ ਪ੍ਰੰਤੂ ਅੱਜ ਦੁਪਹਿਰ ਬਾਅਦ ਤੱਕ ਵੀ ਉੱਥੋਂ ਧੁੰਆ ਨਿਕਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਅਚਾਨਕ ਵਾਪਰੀ ਅੱਗ ਲੱਗਣ ਦੀ ਇਸ ਘਟਨਾ ਕਾਰਨ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਉਨ੍ਹਾਂ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਭਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸੜਕ ਰੋਡ ਸੇਫ਼ਟੀ (ਰਾਹਤ ਵੀਰ ਸਕੀਮ) ਸੰਬੰਧੀ ਟ੍ਰੈਫ਼ਿਕ ਪੁਲਿਸ ਨੇ ਲੋਕਾਂ ਨੂੰ ਜਾਗਰੂਕ ਕੀਤਾ ਅਗਲੀ ਖ਼ਬਰ ਖਾਣ-ਪੀਣ ਤੇ ਰਹਿਣ ਸਹਿਣ ਦੇ ਢੰਗ ਤਰੀਕਿਆਂ ਦਾ ਹੀ ਹਰ ਤਰ੍ਹਾਂ ਦੀ ਬਿਮਾਰੀ ਨਾਲ ਸਬੰਧ : ਡਾ. ਢਿੱਲੋਂ
Ad Position 24