20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਫ਼ਰੀਡਮ ਫ਼ਾਈਟਰਜ਼ ਡਿਪੈਂਡੈਂਟਸ ਐਸੋਸੀਏਸ਼ਨ ਦੀ ਮੀਟਿੰਗ

ਫ਼ਰੀਦਕੋਟ , 19 ਨਵੰਬਰ ( ਜਸਵੰਤ ਸਿੰਘ ਪੁਰਬਾ )- ਪੰਜਾਬ ਵਿਚ ਦੇਸ਼ ਭਗਤਾਂ ਦੀ ਸੋਚ ’ ਤੇ ਚੱਲਣ ਦੇ ਅਧਾਰ ’ ਤੇ ਸੱਤਾ ’ ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਹੁਣ ਦੀਆਂ ਸਰਕਾਰਾਂ ’ ਚੋਂ ਸਭ ਤੋਂ ਨਖਿਧ ਸਰਕਾਰ ਸਾਬਤ ਹੋਈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫ਼ਰੀਡਮ ਫ਼ਾਈਟਰਜ਼ ਡੀਪੈਂਡੇਨਟਸ ਐਸੋਸੀਏਸ਼ਨ ਪੰਜਾਬ ਦੀ ਮਿੰਨੀ ਸਕੱਤਰੇਤ ਫ਼ਰੀਦਕੋਟ ਵਿਖੇ ਹੋਈ ਮੀਟਿੰਗ ਤੋਂ ਬਾਅਦ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਸੂਬਾ ਪ੍ਰਧਾਨ ਸੁਰੇਸ਼ ਅਰੋੜਾ ਅਤੇ ਸੂਬਾ ਜਨਰਲ ਸਕੱਤਰ ਡਾ .

Ad Position 21
No active advertisement
ਅਜੀਤ ਡੈਸਕ 20-11-2026
ਫ਼ਰੀਦਕੋਟ , 19 ਨਵੰਬਰ ( ਜਸਵੰਤ ਸਿੰਘ ਪੁਰਬਾ )- ਪੰਜਾਬ ਵਿਚ ਦੇਸ਼ ਭਗਤਾਂ ਦੀ ਸੋਚ ’ ਤੇ ਚੱਲਣ ਦੇ ਅਧਾਰ ’ ਤੇ ਸੱਤਾ ’ ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਹੁਣ ਦੀਆਂ ਸਰਕਾਰਾਂ ’ ਚੋਂ ਸਭ ਤੋਂ ਨਖਿਧ ਸਰਕਾਰ ਸਾਬਤ ਹੋਈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫ਼ਰੀਡਮ ਫ਼ਾਈਟਰਜ਼ ਡੀਪੈਂਡੇਨਟਸ ਐਸੋਸੀਏਸ਼ਨ ਪੰਜਾਬ ਦੀ ਮਿੰਨੀ ਸਕੱਤਰੇਤ ਫ਼ਰੀਦਕੋਟ ਵਿਖੇ ਹੋਈ ਮੀਟਿੰਗ ਤੋਂ ਬਾਅਦ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਸੂਬਾ ਪ੍ਰਧਾਨ ਸੁਰੇਸ਼ ਅਰੋੜਾ ਅਤੇ ਸੂਬਾ ਜਨਰਲ ਸਕੱਤਰ ਡਾ . ਚੰਦਰ ਸ਼ੇਖਰ ਕੱਕੜ ਨੇ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਹੁਣ ਤੱਕ ਬਣੀਆਂ ਸਰਕਾਰਾਂ ’ ਚੋਂ ਸਭ ਤੋਂ ਨਖਿਧ ਸਰਕਾਰ ਸਾਬਤ ਹੋਈ ਹੈ , ਜਿਸ ਨੇ ਸ਼ਹੀਦਾਂ ਦਾ ਨਾਮ ਵਰਤ ਕੇ ਪੰਜਾਬ ਵਿਚ ਸਰਕਾਰ ਬਣਾਈ ਸੀ । ਆਗੂਆਂ ਨੇ ਕਿਹਾ ਕਿ ਦਫ਼ਤਰਾਂ ਵਿਚ ਡਾ . ਬੀ . ਆਰ . ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਲਗਾਉਣ ਨਾਲ ਦੇਸ਼ ਭਗਤੀ ਨਹੀਂ ਜਿਨ੍ਹੀ ਦੇਰ ਅਸੀਂ ਉਨ੍ਹਾਂ ਦੀ ਸੋਚ ’ ਤੇ ਪਹਿਰਾ ਨਹੀਂ ਦਿੰਦੇ । ਕੇਵਲ ਇਨ੍ਹਾਂ ਸ਼ਖ਼ਸੀਅਤਾਂ ਦੇ ਜਨਮ ਦਿਨ , ਸ਼ਹੀਦੀ ਦਿਨ ਜਾਂ ਬਰਸੀਆਂ ਮਨਾਉਣ ਵੇਲੇ ਇਨ੍ਹਾਂ ਨੂੰ ਯਾਦ ਕਰਨਾ ਕਾਫ਼ੀ ਨਹੀਂ । ਸੁਰੇਸ਼ ਅਰੋੜਾ ਅਤੇ ਡਾ . ਚੰਦਰ ਸ਼ੇਖਰ ਕੱਕੜ ਨੇ ਪੰਜਾਬ ਸਰਕਾਰ ’ ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ 15 ਅਗਸਤ ਅਤੇ 26 ਜਨਵਰੀ ਨੂੰ ਜ਼ਿਲ੍ਹਾ ਪੱਧਰ ਅਤੇ ਰਾਜ ਪੱਧਰ ’ ਤੇ ਅਫ਼ਸਰਾਂ ਨਾਲ ਉਨ ੍ਹਾਂ ਦੀਆਂ ਸਮੱਸਿਆਵਾਂ ਸਬੰਧੀ ਮੀਟਿੰਗਾਂ ਜ਼ਰੂਰ ਕਰਦੇ ਆ ਰਹੇ ਹਨ ਪਰ ਕਿਸੇ ਵੀ ਸਮੱਸਿਆ ਦਾ ਹੱਲ ਨਾ ਜ਼ਿਲ੍ਹਾ ਪੱਧਰ ’ ਤੇ ਅਤੇ ਨਾ ਹੀ ਰਾਜ ਪੱਧਰ ਅੱਜ ਤੱਕ ਕੱਢਿਆ । ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਸੁਤੰਤਰਤਾ ਸੰਗਰਾਮੀਆ ਦੇ ਵਾਰਸਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਢੁਕਵਾਂ ਮਾਣ ਸਤਿਕਾਰ ਵੀ ਨਹੀਂ ਦਿੱਤਾ ਜਾਂਦਾ । ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ ਗਿੱਲ , ਰੁਪਿੰਦਰ ਸਿੰਘ ਅਤੇ ਨਰਪਿੰਦਰ ਸਿੰਘ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਸਪੀਕਰ ਸੰਧਵਾਂ ਨੇ ਲੋਕਾਂ ਨੂੰ ਸੌਂਪੇ ਮਾਲਕੀ ਦਸਤਾਵੇਜ਼ ਅਗਲੀ ਖ਼ਬਰ ਸਪੀਕਰ ਸੰਧਵਾਂ ਨੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਕੀਤੀ ਸ਼ੁਰੂਆਤ
Ad Position 24