19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਕਿਸਾਨੀ ਦੀ ਭਲਾਈ ਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣਾ ਮੇਰੀ ਪਹਿਲੀ ਤਰਜੀਹ-ਗੁਰਮੀਤ ਸਿੰਘ ਖੁੱਡੀਆਂ

ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਸਿੱਧ ਕਾਰੋਬਾਰੀ ਤੇ ਸਮਾਜ ਸੇਵੀ ਬਾਵਾ ਯਾਦਵਿੰਦਰ ਸਿੰਘ ਲਾਲੀ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਸੀਨੀਅਰ ਆਗੂ ਸੰਤ ਸਿੰਘ ਬਰਾੜ, ਬਾਵਾ ਰਣਜੀਤ ਸਿੰਘ ਐਡਵੋਕੇਟ, ਹਰਗੁਣ ਸਿੰਘ ਸੰਧੂ ਰਾਸ਼ਟਰੀ ਸ਼ੂਟਿੰਗ ਖਿਡਾਰੀ, ਗੁਰਬਾਜ ਸਿੰਘ ਪੀ.

Ad Position 21
No active advertisement
ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਬਾਵਾ ਯਾਦਵਿੰਦਰ ਸਿੰਘ ਲਾਲੀ ਤੇ ਸ਼ੂਟਿੰਗ ਦੇ ਰਾਸ਼ਟਰੀ ਖਿਡਾਰੀ ਹਰਗੁਣ ਸਿੰਘ ਸੰਧੂ। ਤਸਵੀਰ: ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ 20-11-2026
ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਸਿੱਧ ਕਾਰੋਬਾਰੀ ਤੇ ਸਮਾਜ ਸੇਵੀ ਬਾਵਾ ਯਾਦਵਿੰਦਰ ਸਿੰਘ ਲਾਲੀ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਸੀਨੀਅਰ ਆਗੂ ਸੰਤ ਸਿੰਘ ਬਰਾੜ, ਬਾਵਾ ਰਣਜੀਤ ਸਿੰਘ ਐਡਵੋਕੇਟ, ਹਰਗੁਣ ਸਿੰਘ ਸੰਧੂ ਰਾਸ਼ਟਰੀ ਸ਼ੂਟਿੰਗ ਖਿਡਾਰੀ, ਗੁਰਬਾਜ ਸਿੰਘ ਪੀ.ਏ. ਵੀ ਹਾਜ਼ਰ ਸਨ। ਇਸ ਮੌਕੇ ਗੱਲਬਾਤ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨੀ ਦੀ ਭਲਾਈ, ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣਾ ਤ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨਾ ਉਨ੍ਹਾਂ ਦੀ ਮੁੱਖ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਦਾ ਵੱਡਾ ਆਧਾਰ ਖੇਤੀਬਾੜੀ ਹੈ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਨਾਲ ਹੀ ਸੂਬੇ ਦੀ ਤਰੱਕੀ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਆਧੁਨਿਕ ਤਕਨੀਕਾਂ, ਖੋਜ ਤੇ ਕਿਸਾਨ ਪੱਖੀ ਯੋਜਨਾਵਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ। ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਮਿਆਰੀ ਬੀਜ, ਖੇਤੀ ਸੰਬੰਧੀ ਸਹੂਲਤਾਂ ਅਤੇ ਵੱਖ-ਵੱਖ ਯੋਜਨਾਵਾਂ ਦਾ ਲਾਭ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ’ਤੇ ਦਿੱਤੀ ਜਾ ਰਹੀ ਸਬਸਿਡੀ ਵੀ ਇਸੇ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਹੈ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਪੰਜਾਬ ਫੇਰੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਬਤੌਰ ਖੇਤੀਬਾੜੀ ਮੰਤਰੀ ਕਿਸਾਨੀ ਨਾਲ ਸੰਬੰਧਿਤ ਮਾਮਲਿਆਂ ਅਤੇ ਖੇਤੀਬਾੜੀ ਦੇ ਵਿਕਾਸ ਲਈ ਕਰਵਾਏ ਗਏ ਸਮਾਗਮਾਂ ਵਿਚ ਸ਼ਾਮਿਲ ਹੋਏ ਸਨ। ਉਨ੍ਹਾਂ ਲਈ ਪੰਜਾਬ ਦੀ ਕਿਸਾਨੀ ਸਭ ਤੋਂ ਵੱਡੀ ਤਰਜ਼ੀਹ ਹੈ ਅਤੇ ਕਿਸਾਨਾਂ ਦੇ ਹਿੱਤ ਵਿਚ ਹੋਣ ਵਾਲੇ ਹਰ ਉਪਰਾਲੇ ਦਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ। ਕੇਂਦਰ ਤੇ ਸੂਬਾ ਸਰਕਾਰਾਂ ਵਿਚਕਾਰ ਆਪਸੀ ਤਾਲਮੇਲ ਤੇ ਸਹਿਯੋਗ ਨਾਲ ਖੇਤੀਬਾੜੀ ਖੇਤਰ ਲਈ ਹੋਰ ਵਿਕਾਸ ਪ੍ਰੋਜੈਕਟ ਲਿਆਂਦੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਿਰਫ਼ ਕਿਸੇ ਇਕ ਵਿਭਾਗ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਸ ਲਈ ਸਾਰੇ ਸੰਬੰਧਿਤ ਵਿਭਾਗਾਂ ਤੇ ਸੰਸਥਾਵਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਖੇਤੀਬਾੜੀ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਨਾਲ ਜੋੜਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਉਨ੍ਹਾਂ ਬਾਵਾ ਯਾਦਵਿੰਦਰ ਸਿੰਘ ਲਾਲੀ ਅਤੇ ਪਰਿਵਾਰਕ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਸਮਾਜਿਕ ਤੇ ਹੋਰ ਮਾਮਲਿਆਂ ਬਾਰੇ ਵੀ ਗੱਲਬਾਤ ਹੋਈ।
Ad Position 22
No active advertisement
ਪਿਛਲੀ ਖ਼ਬਰ ਰਿਸ਼ੀ ਮਾਡਲ ਸਕੂਲ ਦੇ ਵਿਦਿਆਰਥੀ ਨੇ ਸਟੇਟ ਖੇਡਾਂ ’ਚ ਸੋਨੇ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਸਾਬਕਾ ਗ੍ਰੰਥੀ ਸਿੰਘ ਨੇ ਲਗਾਈ ਮਦਦ ਦੀ ਗੁਹਾਰ
Ad Position 24