ਸਾਦਿਕ, 19 ਨਵੰਬਰ (ਆਰ.ਐਸ.ਧੁੰਨਾ)-ਨੇੜਲੇ ਪਿੰਡ ਘੁੱਦੂਵਾਲਾ ਤੋਂ ਵੱਖ ਵੱਖ ਪਿੰਡਾਂ ਮਰਾੜ੍ਹ, ਜੰਡ ਸਾਹਿਬ, ਵੀਰੇਵਾਲਾ ਅਤੇ ਮੁਕੰਦ ਸਿੰਘ ਵਾਲਾ ਨੂੰ ਮਿਲਾਉਣ ਵਾਲੀਆਂ ਸੰਪਰਕ ਸੜਕਾਂ ਦੇ ਵਿਸਥਾਰ ਦਾ ਨੀਂਹ ਪੱਥਰ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਰੱਖਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਨੂੰ 10 ਫੁੱਟ ਤੋਂ 18 ਫੁੱਟ ਚੌੜਾ ਕਰਕੇ ਬਣਾਇਆ ਜਾਵੇਗਾ ਤਾਂ ਜੋ ਆਵਾਜਾਈ ਵਿਚ ਕੋਈ ਵਿਘਨ ਨਾ ਪਵੇ ਤੇ ਉਨ੍ਹਾਂ ਸਰਪੰਚ ਜੈਦੀਪ ਸਿੰਘ ਬਰਾੜ ਘੁੱਦੂਵਾਲਾ ਦਾ ਮੂੰਹ ਮਿੱਠਾ ਕਰਵਾਇਆ। ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ ਇਨ੍ਹਾਂ ਸੜਕਾਂ ਦੇ ਨਵੀਨੀਕਰਨ ਦੀ ਲੋਕ ਕਾਫ਼ੀ ਸਮੇਂ ਤੋਂ ਮੰਗ ਕਰ ਰਹੇ ਸਨ। ਇਸ ਮੌਕੇ ਜੈਦੀਪ ਸਿੰਘ ਬਰਾੜ ਸਰਪੰਚ ਘੁੱਦੂਵਾਲਾ, ਰਮਨਦੀਪ ਸਿੰਘ ਮੁਮਾਰਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਾਦਿਕ, ਦਵਿੰਦਰ ਸਿੰਘ ਬਰਾੜ, ਸਰਪੰਚ ਹਰਜੀਤ ਸਿੰਘ ਵੀਰੇਵਾਲਾ, ਅਮਰਜੀਤ ਸਿੰਘ ਪਰਮਾਰ, ਸ਼ਮਸ਼ੇਰ ਸਿੰਘ ਬਰਾੜ, ਸਾਬਕਾ ਸਰਪੰਚ ਬਲਕਰਨ ਸਿੰਘ ਬਰਾੜ, ਕੁਲਬੀਰ ਸਿੰਘ, ਰਾਜਵਿੰਦਰ ਸਿੰਘ, ਤਰਸੇਮ ਸਿੰਘ, ਅਮਰਦੀਪ ਸਿੰਘ, ਨਰ ਸਿੰਘ ਆਦਿ ਵੀ ਹਾਜ਼ਰ ਸਨ। ਇਸ ਮੌਕੇ ਖੁਸ਼ੀ ਵਿਚ ਲੱਡੂ ਵੀ ਵੰਡੇ ਗਏ।