20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਟੀ.ਬੀ. ਦੇ ਰੋਗੀਆਂ ਲਈ ਰਾਸ਼ਨ ਕਿੱਟਾਂ ਭੇਟ

ਮਲੋਟ, 20 ਨਵੰਬਰ (ਪਾਟਿਲ)-ਐਨ. ਆਰ.

Ad Position 21
No active advertisement
ਅਜੀਤ ਡੈਸਕ 21-11-2026
ਮਲੋਟ, 20 ਨਵੰਬਰ (ਪਾਟਿਲ)-ਐਨ.ਆਰ.ਆਈ. ਰਜਿੰਦਰ ਸਿੰਘ ਜੱਸਲ ਵਲੋਂ ਸਰਕਾਰੀ ਹਸਪਤਾਲ ਮਲੋਟ ਵਿਖੇ ਟੀ.ਬੀ. ਦੇ ਮਰੀਜ਼ਾਂ ਵਾਸਤੇ ਰਾਸ਼ਨ ਦੀਆਂ ਕਿੱਟਾਂ ਭੇਂਟ ਕੀਤੀਆਂ ਗਈਆਂ। ਜਾਣਕਾਰੀ ਦਿੰਦਿਆਂ ਸਮਾਜ ਸੇਵੀ ਸੰਸਥਾਵਾਂ ਦੇ ਕੋਆਰਡੀਨੇਟਰ ਮਨੋਜ ਅਸੀਜਾ ਨੇ ਦੱਸਿਆ ਕਿ ਐਨ.ਆਰ.ਆਈ. ਜੱਸਲ ਜਦੋਂ ਵੀ ਮਲੋਟ ਆਉਂਦੇ ਹਨ, ਉਹ ਆਪਣੀ ਸਮਾਜ ਸੇਵਾ ਦੇ ਕੰਮਾਂ ਨੂੰ ਵੀ ਅੰਜਾਮ ਦੇ ਕੇ ਜਾਂਦੇ ਹਨ। ਇਸੇ ਲੜੀ ਤਹਿਤ ਉਨ੍ਹਾਂ ਵਲੋਂ ਅੱਜ ਸਰਕਾਰੀ ਹਸਪਤਾਲ ਮਲੋਟ ਵਿਖੇ ਟੀ.ਬੀ. ਦੇ ਰੋਗੀਆਂ ਲਈ ਰਾਸ਼ਨ ਕਿੱਟਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸਰਕਾਰੀ ਹਸਪਤਾਲ ਦੇ ਐਸ.ਐਮ.ਓ. ਡਾ. ਰਜਿੰਦਰ ਕੁਮਾਰ ਵਲੋਂ ਉਨ੍ਹਾਂ ਦਾ ਇਸ ਪਰਉਪਕਾਰੀ ਸੇਵਾ ਲਈ ਧੰਨਵਾਦ ਕੀਤਾ ਗਿਆ। ਕੋਆਰਡੀਨੇਟਰ ਅਸੀਜਾ ਨੇ ਦੱਸਿ ਆ ਕਿ ਟੀ.ਬੀ. ਦੇ ਮਰੀਜਾਂ ਨੂੰ ਰਾਸ਼ਨ ਦੀਆਂ ਕਿੱਟਾਂ ਸੰਸਥਾਵਾਂ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪਹਿਲਾਂ ਵੀ ਸਮੇਂ-ਸਮੇਂ ’ਤੇ ਮੁਹੱਈਆ ਕਾਰਵਾਈਆਂ ਜਾਂਦੀਆਂ ਹਨ। ਇਸ ਮੌਕੇ ਹਸਪਤਾਲ ਦੇ ਸਿਸਟਰ ਰੇਨੂੰ ਅਤੇ ਹੈਲਥ ਵਰਕਰ ਨਰਿੰਦਰ ਕੁਮਾਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ ਵਾਅਦਾ ਖ਼ਿਲਾਫ਼ੀ ਵਿਰੁੱਧ ਅਗਲੀ ਖ਼ਬਰ ਸਰਕਾਰੀ ਸਕੂਲ (ਲੜਕੇ) ਰੁਪਾਣਾ ਵਿਖੇ ਬਲਾਕ ਪੱਧਰੀ ਮੇਲਾ ਸਮਾਪਤ
Ad Position 24