ਚੇਅਰਮੈਨ ਗਗਨਦੀਪ ਧਾਲੀਵਾਲ ਵਲੋਂ ਜ਼ਿਲ੍ਹਾ ਕਚਹਿਰੀ ’ਚ ਆਰ.ਓ. ਸਿਸਟਮ ਦੀ ਸ਼ੁਰੂਆਤ
ਫ਼ਰੀਦਕੋਟ, 20 ਨਵੰਬਰ (ਜਸਵੰਤ ਸਿੰਘ ਪੁਰਬਾ)-ਆਮ ਲੋਕਾਂ, ਵਕੀਲਾਂ ਅਤੇ ਕਚਹਿਰੀਆਂ ਵਿਚ ਆਪਣੇ ਕੰਮਾਂ-ਕਾਰਾਂ ਲਈ ਆਉਣ ਵਾਲੇ ਨਾਗਰਿਕਾਂ ਨੂੰ ਸਾਫ਼ ਅਤੇ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਵਲੋਂ ਸਥਾਨਕ ਜ਼ਿਲ੍ਹਾ ਕਚਹਿਰੀਆਂ ਦੇ ਕੰਪਲੈਕਸ ਵਿਖੇ ਬੰਦ ਪਏ ਆਰ. ਓ.
ਫ਼ਰੀਦਕੋਟ, 20 ਨਵੰਬਰ (ਜਸਵੰਤ ਸਿੰਘ ਪੁਰਬਾ)-ਆਮ ਲੋਕਾਂ, ਵਕੀਲਾਂ ਅਤੇ ਕਚਹਿਰੀਆਂ ਵਿਚ ਆਪਣੇ ਕੰਮਾਂ-ਕਾਰਾਂ ਲਈ ਆਉਣ ਵਾਲੇ ਨਾਗਰਿਕਾਂ ਨੂੰ ਸਾਫ਼ ਅਤੇ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਵਲੋਂ ਸਥਾਨਕ ਜ਼ਿਲ੍ਹਾ ਕਚਹਿਰੀਆਂ ਦੇ ਕੰਪਲੈਕਸ ਵਿਖੇ ਬੰਦ ਪਏ ਆਰ.ਓ. ਦਾ 3.50 ਲੱਖ ਦੀ ਲਾਗਤ ਨਾਲ ਨਵੀਨੀਕਰਨ ਕਰਕੇ ਚਾਲੂ ਕੀਤਾ ਗਿਆ। ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਚਹਿਰੀਆਂ ਵਿਚ ਰੋਜ਼ਾਨਾ ਸੈਂਕੜੇ ਲੋਕ ਆਪਣੇ ਕੰਮਾਂ ਲਈ ਆਉਂਦੇ ਹਨ ਅਤੇ ਪਾਣੀ ਦੀ ਲੋੜ ਨੂੰ ਮੁੱਖ ਰੱਖਦਿਆਂ ਹੋਇਆ ਨਗਰ ਸੁਧਾਰ ਟਰੱਸਟ ਵਲੋਂ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਵੀ ਸ਼ਹਿਰ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਉਪਰਾਲੇ ਲਈ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ, ਵਕੀਲ ਭਾਈਚਾਰੇ ਅਤੇ ਆਮ ਲੋਕਾਂ ਵਲੋਂ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਸੰਦੀਪ ਧਾਲੀਵਾਲ ਸੂਚਨਾ ਕਮਿਸ਼ਨਰ ਪੰਜਾਬ, ਸਰਨਾਮ ਸਿੰਘ ਸੰਧੂ ਪ੍ਰਧਾਨ, ਅਮਨਪ੍ਰੀਤ ਕੌਰ ਮੀਤ ਪ੍ਰਧਾਨ, ਇਕਬਾਲ ਕੌਸਲ, ਰਜਿੰਦਰ ਦਾਸ ਰਿੰਕੂ ਸਮੇਤ ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਵਕੀਲ ਹਾਜ਼ਰ ਸਨ।