20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਫਰੀਡਮ ਫਾਈਟਰਜ਼ ਡਿਪੈਂਡੈਂਟਸ ਐਸੋਸੀਏਸ਼ਨ ਦਾ ਵਫ਼ਦ ਡੀ. ਸੀ. ਨੂੰ ਮਿਲਿਆ

ਫ਼ਰੀਦਕੋਟ, 20 ਨਵੰਬਰ (ਜਸਵੰਤ ਸਿੰਘ ਪੁਰਬਾ)-ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਵਾਲੇ ਦੇਸ਼ ਭਗਤ ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਦੀ ਜਥੇਬੰਦੀ ਫਰੀਡਮ ਫਾਈਟਰਜ ਡਿਪੈਂਡੈਂਟਸ ਐਸੋਸੀਏਸ਼ਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਸੁਰੇਸ਼ ਅਰੋੜਾ ਦੀ ਅਗਵਾਈ ਵਿਚ ਫ਼ਰੀਦਕੋਟ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੂੰ ਮਿਲਿਆ। ਵਫ਼ਦ ਵਿਚ ਰੁਪਿੰਦਰ ਸਿੰਘ, ਨਰਪਿੰਦਰ ਸਿੰਘ, ਨਰਿੰਦਰ ਸਿੰਘ ਗਿੱਲ ਅਤੇ ਰਾਜੂ ਗਿੱਲ ਸ਼ਾਮਿਲ ਸਨ।

Ad Position 21
No active advertisement
ਅਜੀਤ ਡੈਸਕ 21-11-2026
ਫ਼ਰੀਦਕੋਟ, 20 ਨਵੰਬਰ (ਜਸਵੰਤ ਸਿੰਘ ਪੁਰਬਾ)-ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਵਾਲੇ ਦੇਸ਼ ਭਗਤ ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਦੀ ਜਥੇਬੰਦੀ ਫਰੀਡਮ ਫਾਈਟਰਜ ਡਿਪੈਂਡੈਂਟਸ ਐਸੋਸੀਏਸ਼ਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਸੁਰੇਸ਼ ਅਰੋੜਾ ਦੀ ਅਗਵਾਈ ਵਿਚ ਫ਼ਰੀਦਕੋਟ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੂੰ ਮਿਲਿਆ। ਵਫ਼ਦ ਵਿਚ ਰੁਪਿੰਦਰ ਸਿੰਘ, ਨਰਪਿੰਦਰ ਸਿੰਘ, ਨਰਿੰਦਰ ਸਿੰਘ ਗਿੱਲ ਅਤੇ ਰਾਜੂ ਗਿੱਲ ਸ਼ਾਮਿਲ ਸਨ। ਸੂਬਾ ਪ੍ਰਧਾਨ ਸੁਰੇਸ਼ ਅਰੋੜਾ ਨੇ ਦੱਸਿਆ ਕੇ ਜਥੇਬੰਦੀ ਦੀਆਂ ਸਮੱਸਿਆਵਾਂ ਅਤੇ ਮੰਗਾ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਕਿ ਕਈ ਮੰਗ ਲੰਬੇ ਸਮੇਂ ਤੋਂ ਜ਼ਿਲ੍ਹਾ ਫ਼ਰੀਦਕੋਟ ਨਾਲ ਸਬੰਧਿਤ ਪ੍ਰਸਾਸ਼ਨ ਦੇ ਧਿਆਨ ਵਿਚ ਹੈ, ਪਰ ਉਨ੍ਹਾਂ ਦਾ ਅਜੇ ਤੱਕ ਨਿਪਟਾਰਾ ਨਹੀਂ ਹੋਇਆ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਵਿਸ਼ਵਾਸ਼ ਦਿਵਾਇਆ ਲੰਬਿਤ ਕੇਸਾਂ ਦਾ ਨਿਪਟਾਰਾ ਜਲਦ ਕਰ ਦਿੱਤਾ ਜਾਵੇਗਾ ਅਤੇ ਦੇਸ਼ ਭਗਤ ਪਰਿਵਾਰਾਂ ਨੂੰ ਬਣਦਾ ਸਨਮਾਨ ਸਾਡੇ ਦਫਤਰਾਂ ਵਿਚ ਮਿਲੇਗਾ। ਸੀ ਸੁਰੇਸ਼ ਅਰੋੜਾ ਨੇ ਦੱਸਿਆ ਕਿ ਜਥੇਬੰਦੀ ਦੀ ਜ਼ਿਲ੍ਹਾ ਫ਼ਰੀਦਕੋਟ ਇਕਾਈ ਦੀ ਇਕ ਮੀਟਿੰਗ ਬਹੁਤ ਜਲਦੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਨਾਲ ਰੱਖੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 24 ਨੂੰ ਅਗਲੀ ਖ਼ਬਰ ਫ਼ਰੀਦਕੋਟ ਵਿਚ ਕੰਨਾਂ ਦੇ ਮੁਫ਼ਤ ਟੈਸਟ 22 ਨੂੰ
Ad Position 24