23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਫ਼ਰੀਦਕੋਟ , 23 ਨਵੰਬਰ ( ਸਰਬਜੀਤ ਸਿੰਘ )- ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ੱਕ ਦੇ ਆਧਾਰ ’ ਤੇ ਸਥਾਨਕ ਡੋਗਰ ਬਸਤੀ ਤੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ।

Ad Position 21
No active advertisement
ਅਜੀਤ ਡੈਸਕ 24-11-2026
ਫ਼ਰੀਦਕੋਟ , 23 ਨਵੰਬਰ ( ਸਰਬਜੀਤ ਸਿੰਘ )- ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ੱਕ ਦੇ ਆਧਾਰ ’ ਤੇ ਸਥਾਨਕ ਡੋਗਰ ਬਸਤੀ ਤੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ । ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਇਕਬਾਲ ਚੰਦ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਸਥਾਨਕ ਦਸਮੇਸ਼ ਨਗਰ ਮੌਜੂਦ ਸਨ ਤਾਂ ਮੁਖ਼ਬਰ ਵਲੋਂ ਇਤਲਾਹ ਦਿੱਤੀ ਗਈ ਕਿ ਰਾਜਵਿੰਦਰ ਸਿੰਘ ਜੋ ਕਿ ਕਥਿਤ ਤੌਰ ’ ਤੇ ਹੈਰੋਇਨ ਦਾ ਨਸ਼ਾ ਵੇਚਣ ਅਤੇ ਕਰਨ ਦਾ ਆਦੀ ਹੈ ਜੋ ਅੱਜ ਡੋਗਰ ਬਸਤੀ ਤੋਂ ਨਹਿਰ ਵੱਲ ਮੁੜਦੇ ਰਸਤੇ ’ ਤੇ ਬੈਠਾ ਨਸ਼ਾ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਸਥਾਨ ’ ਤੇ ਰੇਡ ਕੀਤੀ ਗਈ ਤੇ ਕਥਿਤ ਦੋਸ਼ੀ ਨੂੰ ਕਾਬੂ ਕਰ ਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ । ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਿਟੀ , ਫ਼ਰੀਦਕੋਟ ਵਿਖੇ ਐਨ . ਡੀ . ਪੀ . ਐਸ . ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ ਚ ਲਿਆਂਦੀ ਜਾ ਰਹੀ ਹੈ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸੰਤ ਅਤਰ ਸਿੰਘ ਦੀ ਬਰਸੀ ਨੂੰ ਸਮਰਪਿਤ 47ਵੀਂ ਪੰਜਾਬ ਮਾਸਟਰਜ਼ ਅਥਲੈਟਿਕਸ ਮੀਟ ਸ਼ਾਨੋ-ਸ਼ੌਕਤ ਨਾਲ ਸ਼ੁਰੂ ਵੱਖ-ਵੱਖ ਜ਼ਿਲ੍...
Ad Position 24