23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਸਾਦਿਕ, 23 ਨਵੰਬਰ (ਆਰ. ਐਸ.

Ad Position 21
No active advertisement
ਅਜੀਤ ਡੈਸਕ 24-11-2026
ਸਾਦਿਕ, 23 ਨਵੰਬਰ (ਆਰ.ਐਸ.ਧੁੰਨਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਾਲਵਾ ਪੌਲੀਟੈਕਨਿਕ ਕਾਲਜ ਫ਼ਰੀਦਕੋਟ ਵਿਖੇ ਮੈਨੇਜਮੈਂਟ, ਪਿ੍ੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨੀ ਜਥੇ ਨੇ ਗੁਰੂ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਪੂਰੀ ਸ਼ਰਧਾ ਭਾਵਨਾ ਨਾਲ ਗੁਰੂ ਚਰਨਾਂ ਵਿਚ ਹਾਜ਼ਰੀ ਭਰੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ’ਚ ਸ਼ਾਮਿਲ ਹੋਏ। ਕਾਲਜ ਦੇ ਪ੍ਰਿੰਸੀਪਲ ਇੰਜੀ. ਗੁਰਜੀਤ ਸਿੰਘ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਮਾਨਵਤਾ ਨੂੰ ਦਿੱਤੀਆਂ ਗਈਆਂ ਸਿੱਖਿਆਵਾਂ ਕਿਰਤ ਕਰੋ, ਵੰਡ ਛਕੋ, ਆਪਸੀ ਭਾਈਚਾਰਾ, ਸੇਵਾ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਇੰਜ. ਪ੍ਰਿੰਸ ਜੈਨ, ਇੰਜ. ਹਰਵਿੰਦਰ ਸਿੰਘ, ਇੰਜ. ਨਵਨੀਤ ਕੁਮਾਰ, ਇੰਜ. ਅਮਰਿੰਦਰ ਸਿੰਘ, ਪਰਵਿੰਦਰ ਸਿੰਘ, ਰਸ਼ਪਾਲ ਸਿੰਘ, ਰਵਿੰਦਰ ਸਿੰਘ, ਹਰਨੇਕ ਸਿੰਘ, ਪੁਸ਼ਪਿੰਦਰ ਸਿੰਘ, ਲਵਪ੍ਰੀਤ ਸਿੰਘ, ਸੁਲੇਮਾਨ, ਗੁਰਬਾਜ਼ ਸਿੰਘ, ਸੰਜੇ ਕਪੂਰ, ਸ਼ੀਨੂ ਸ਼ਰਮਾ, ਵੀਰਪਾਲ ਕੌਰ, ਲਖਵਿੰਦਰ ਕੌਰ, ਗੁਰਜੋਤ ਕੌਰ ਅਤੇ ਮਨਪ੍ਰੀਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦੇ ਮੁਫ਼ਤ ਜਾਂਚ ਕੈਂਪ ’ਚ 260 ਮਰੀਜ਼ਾਂ ਦੀ ਜਾਂਚ ਤੇ 48 ਵਿਅਕਤੀਆਂ ਦੀ ਲੈਂਜ਼ ਪਾਉਣ ਲਈ ਚੋਣ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
Ad Position 24